30 ਤੱਕ ਘਰ ਬੈਠੇ ਆਨਲਾਈਨ ਸਵੈ-ਗਣਨਾ ਕਰ ਕੇ ਜ਼ਿਲ੍ਹਾ ਵਾਸੀ ਨਿਭਾਉਣ ਆਪਣੀ ਜ਼ਿੰਮੇਵਾਰੀ-ਡਿਪਟੀ ਕਮਿਸ਼ਨਰ
ਹੁਸ਼ਿਆਰਪੁਰ, 19 ਨਵੰਬਰ (ਬਲਜਿੰਦਰਪਾਲ ਸਿੰਘ)-ਜਨਗਣਨਾ-2027 ਤਹਿਤ ਜ਼ਿਲ੍ਹੇ ਵਿਚ ਸਵੈ-ਗਣਨਾ ਦੀ ਪ੍ਰਕਿਰਿਆ ਜਾਰੀ ਹੈ। ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਜ਼ਿਲ੍ਹੇ ਦੇ ਨਾਗਰਿਕਾਂ ਨੂੰ ਅਪੀਲ ਕੀਤੀ ਹੈ ਕਿ ਉਹ 30 ਨਵੰਬਰ 2026 ਤੱਕ ਘਰ ਬੈਠੇ ਆਨਲਾਈਨ ਸਵੈ-ਗਣਨਾ ਦੀ ਪ੍ਰਕਿਰਿਆ ਪੂਰੀ ਕਰਕੇ ਜਨਗਣਨਾ ਮੁਹਿੰਮ ’ਚ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ।
ਸਵੈ-ਗਣਨਾ ਕਰਨ ਤੋਂ ਬਾਅਦ ਜਨਗਣਨਾ ਅਧਿਕਾਰੀਆਂ ਨਾਲ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ। ਤਸਵੀਰ: ਹਮਸ਼ਾਇਨ ਸਟੂਡੀਓ
20-11-2026