ਦਸੂਹਾ ਵਿਖੇ ਵਿਧਾਇਕ ਕਰਮਵੀਰ ਸਿੰਘ ਘੁੰਮਣ ਨੇ ਸ਼ੁਕਰਾਨਾ ਰੋਡ ਸ਼ੋਅ ਰਾਹੀਂ ਵਜਾਇਆ ਚੋਣ ਬਿਗੁਲ ਪ੍ਰਾਚੀਨ ਪਾਂਡਵ ਸਰੋਵਰ ਤੋਂ ਗੁਰਦੁਆਰਾ ਸਿੰਘ ਸਭਾ ਮਿਆਣੀ ਰੋਡ ਤੱਕ ਕੱਢਿਆ ਰੋਡ ਸ਼ੋਅ
ਦਸੂਹਾ, 19 ਨਵੰਬਰ (ਕੌਸ਼ਲ)-ਦਸੂਹਾ ਵਿਖੇ ਵਿਧਾਇਕ ਐਡਵੋਕੇਟ ਕਰਮਵੀਰ ਸਿੰਘ ਘੁੰਮਣ ਵਲੋਂ ਸ਼ੁਕਰਾਨਾ ਰੋਡ ਸ਼ੋਅ ਕੱਢ ਕੇ ਆਉਣ ਵਾਲੀਆਂ ਚੋਣਾਂ ਲਈ ਸਰਗਰਮੀਆਂ ਦਾ ਬਿਗੁਲ ਵਜਾ ਦਿੱਤਾ ਗਿਆ। ਇਸ ਮੌਕੇ ਵਿਧਾਇਕ ਘੁੰਮਣ ਨੇ ਸਭ ਤੋਂ ਪਹਿਲਾਂ ਪ੍ਰਾਚੀਨ ਪਾਂਡਵ ਸਰੋਵਰ ਵਿਖੇ ਨਤਮਸਤਕ ਹੋ ਕੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਅਤੇ ਇਸ ਉਪਰੰਤ ਇੱਕ ਵਿਸ਼ਾਲ ਰੋਡ ਸ਼ੋਅ ਦੀ ਸ਼ੁਰੂਆਤ ਕੀਤੀ।
ਅਜੀਤ ਡੈਸਕ
20-11-2026