20-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਐਨ.ਡੀ.ਪੀ.ਐੱਸ. ਐਕਟ ਤਹਿਤ ਇਕ ਵਿਅਕਤੀ ਖ਼ਿਲਾਫ਼ ਮਾਮਲਾ ਦਰਜ

ਹਾਜੀਪੁਰ, 20 ਨਵੰਬਰ (ਜੋਗਿੰਦਰ ਸਿੰਘ)-ਹਾਜੀਪੁਰ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਐਨ. ਡੀ.

ਅਜੀਤ ਡੈਸਕ 21-11-2026
ਹਾਜੀਪੁਰ, 20 ਨਵੰਬਰ (ਜੋਗਿੰਦਰ ਸਿੰਘ)-ਹਾਜੀਪੁਰ ਪੁਲਿਸ ਨੇ ਇਕ ਵਿਅਕਤੀ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਸ.ਐੱਚ.ਓ. ਹਰਪ੍ਰੇਮ ਸਿੰਘ ਨੇ ਦੱਸਿਆ ਕਿ ਏ.ਐੱਸ.ਆਈ. ਗੁਰਬਿੰਦਰਜੀਤ ਸਿੰਘ ਸਮੇਤ ਪੁਲਿਸ ਪਾਰਟੀ ਜਦੋਂ ਟੀ ਪੁਆਇੰਟ ਹਾਜੀਪੁਰ ਤੋਂ ਭੱਲੋਵਾਲ ਨਹਿਰ ਦੇ ਪੁਲ ਨਜ਼ਦੀਕ ਪੁੱਜੇ ਤਾਂ ਇਕ ਮੋਨਾ ਵਿਅਕਤੀ ਝਾੜੀਆਂ ਵਿਚੋਂ ਨਸ਼ੇ ਦੀ ਹਾਲਤ ਵਿਚ ਦੇਖਿਆ ਜਿਸ ਨੂੰ ਕਾਬੂ ਕਰਕੇ ਨਾਂਅ ਪਤਾ ਪੁੱਛਿਆ ਜਿਸ ਨੇ ਆਪਣਾ ਨਾਂਅ ਸਨੀ ਪੁੱਤਰ ਮੋਹਣ ਲਾਲ ਵਾਸੀ ਕਿਲ੍ਹਾ ਕਾਲੋਨੀ ਹਾਜੀਪੁਰ ਦੱਸਿਆ ਤੇ ਉਸ ਦਾ ਸਿਵਲ ਹਸਪਤਾਲ ਮੁਕੇਰੀਆਂ ਤੋਂ ਡੋਪ ਟੈੱਸਟ ਕਰਵਾਇਆ ਤੇ ਡੋਪ ਟੈੱਸਟ ਪਾਜ਼ੀਟਿਵ ਆਉਣ ’ਤੇ ਉਸ ਖ਼ਿਲਾਫ਼ ਐਨ.ਡੀ.ਪੀ.ਐੱਸ. ਐਕਟ ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਅਰੰਭ ਕਰ ਦਿੱਤੀ ਹੈ।
ਪਿਛਲੀ ਖ਼ਬਰ ਅੱਜ ਬਿਜਲੀ ਬੰਦ ਰਹੇਗੀ ਅਗਲੀ ਖ਼ਬਰ -17ਵਾਂ ਸ਼ਹੀਦ ਭਗਤ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ - ਰੈੱਡ ਆਰਮੀ, ਓਲਡ ਆਰਮੀ ਤੇ ਗੜ੍ਹਸ਼ੰਕਰ ਦੀ ਟੀਮ ਵਲੋਂ ਜਿੱਤਾਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।