22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਬਾਬਾ ਮੰਝ ਕਾਨਵੈਂਟ ਸਕੂਲ ’ਚ 31ਵਾਂ 2 ਰੋਜ਼ਾ ਖੇਡ ਮੇਲਾ ਸ਼ਾਨੋ-ਸ਼ੌਕਤ ਨਾਲ ਸਮਾਪਤ

ਹੁਸ਼ਿਆਰਪੁਰ, 21 ਨਵੰਬਰ (ਬਲਜਿੰਦਰਪਾਲ ਸਿੰਘ)-ਬਾਬਾ ਮੰਝ ਕਾਨਵੈਂਟ ਸਕੂਲ ਕੰਗਮਾਈ ਵਿਖੇ 2 ਰੋਜ਼ਾ 31ਵਾਂ ਸਾਲਾਨਾ ਖੇਡ ਮੇਲਾ ਬੜੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਖੇਡ ਮੇਲੇ ‘ਚ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਪੂਰੇ ਜੋਸ਼ ਨਾਲ ਭਾਗ ਲਿਆ ਅਤੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ।

ਅਜੀਤ ਡੈਸਕ 22-11-2026
ਹੁਸ਼ਿਆਰਪੁਰ, 21 ਨਵੰਬਰ (ਬਲਜਿੰਦਰਪਾਲ ਸਿੰਘ)-ਬਾਬਾ ਮੰਝ ਕਾਨਵੈਂਟ ਸਕੂਲ ਕੰਗਮਾਈ ਵਿਖੇ 2 ਰੋਜ਼ਾ 31ਵਾਂ ਸਾਲਾਨਾ ਖੇਡ ਮੇਲਾ ਬੜੇ ਉਤਸ਼ਾਹ ਨਾਲ ਕਰਵਾਇਆ ਗਿਆ। ਇਸ ਖੇਡ ਮੇਲੇ ‘ਚ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਮੁਕਾਬਲਿਆਂ ਵਿਚ ਪੂਰੇ ਜੋਸ਼ ਨਾਲ ਭਾਗ ਲਿਆ ਅਤੇ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ । ਖੇਡ ਮੇਲੇ ਦਾ ਉਦਘਾਟਨ ਸਕੂਲ ਦੇ ਡਾਇਰੈਕਟਰ ਡਾ. ਪਰਮਜੀਤ ਕੌਰ ਸਿੱਧੂ ਅਤੇ ਚੇਅਰਮੈਨ ਵਰਿੰਦਰ ਸਿੰਘ ਸਿੱਧੂ ਵਲੋਂ ਕੀਤਾ ਗਿਆ। ਸਮਾਗਮ ਦੀ ਸ਼ੁਰੂਆਤ ਵਿਦਿਆਰਥਣਾਂ ਵਲੋਂ ਕੀਤੀ ਗਈ ਸ਼ਾਨਦਾਰ ਪੇਸ਼ਕਾਰੀ ਨਾਲ ਹੋਈ। ਇਸ ਉਪਰੰਤ ਵਿਦਿਆਰਥੀਆਂ ਵਲੋਂ ਪ੍ਰਭਾਵਸ਼ਾਲੀ ਮਾਰਚ ਪਾਸਟ ਪੇਸ਼ ਕੀਤਾ ਗਿਆ। ਖਿਡਾਰੀਆਂ ਨੇ ਖੇਡ ਭਾਵਨਾ, ਅਨੁਸ਼ਾਸਨ ਅਤੇ ਇਮਾਨਦਾਰੀ ਨਾਲ ਖੇਡਣ ਦੀ ਸਹੁੰ ਚੁੱਕੀ, ਜਿਸ ਦੀ ਅਗਵਾਈ ਹੈੱਡ ਬੁਆਏ ਜਸਕਰਨ ਸਿੰਘ ਨੇ ਕੀਤੀ। ਚੇਅਰਮੈਨ ਵਰਿੰਦਰ ਸਿੰਘ ਸਿੱਧੂ ਵੱਲੋਂ ਖੇਡ ਮੇਲੇ ਦੇ ਆਰੰਭ ਦਾ ਰਸਮੀ ਐਲਾਨ ਕੀਤਾ ਗਿਆ, ਜਿਸ ਤੋਂ ਬਾਅਦ ਵੱਖ-ਵੱਖ ਖੇਡ ਮੁਕਾਬਲਿਆਂ ਦੀ ਸ਼ੁਰੂਆਤ ਹੋਈ। ਦੋ ਦਿਨਾਂ ਤੱਕ ਚੱਲੇ ਇਸ ਖੇਡ ਮੇਲੇ ਦੌਰਾਨ ਵਿਦਿਆਰਥੀਆਂ ਲਈ ਕਈ ਦਿਲਚਸਪ ਅਤੇ ਰੋਮਾਂਚਕ ਮੁਕਾਬਲੇ ਕਰਵਾਏ ਗਏ। ਇਨ੍ਹਾਂ ‘ਚ ਵੱਖ-ਵੱਖ ਦੌੜਾਂ, ਰਿਲੇਅ ਦੌੜ, ਥਰੀ-ਲੈਗ ਦੌੜ, ਫਰਾਗ ਦੌੜ, ਹਾਈ ਜੰਪ, ਹਰਡਲਜ਼ ਰੇਸ ਅਤੇ ਟੱਗ ਆਫ਼ ਵਾਰ (ਰੱਸਾਕਸ਼ੀ) ਆਦਿ ਮੁੱਖ ਖਿੱਚ ਦਾ ਕੇਂਦਰ ਰਹੇ। ਹਰ ਮੁਕਾਬਲੇ ‘ਚ ਬੱਚਿਆਂ ਨੇ ਆਪਣੀ ਫੁਰਤੀ, ਤਾਕਤ, ਸੰਤੁਲਨ ਅਤੇ ਟੀਮ ਵਰਕ ਦਾ ਬੇਮਿਸਾਲ ਪ੍ਰਦਰਸ਼ਨ ਕੀਤਾ। ਖੇਡ ਮੇਲੇ ਦੇ ਸਮਾਪਤੀ ਸਮਾਰੋਹ ਦੌਰਾਨ ਚਾਰੇ ਹਾਊਸਾਂ - ਅਜੀਤ ਹਾਊਸ, ਜੁਝਾਰ ਹਾਊਸ, ਜ਼ੋਰਾਵਰ ਹਾਊਸ ਅਤੇ ਫਤਿਹ ਹਾਊਸ ਦੇ ਹਾਊਸ ਕੈਪਟਨਾਂ, ਸਪੋਰਟਸ ਕੈਪਟਨਾਂ, ਹੈੱਡ ਬੁਆਏ ਅਤੇ ਹੈੱਡ ਗਰਲ ਦੀ ਮੌਜੂਦਗੀ ਵਿਚ ਡਾਇਰੈਕਟਰ ਡਾ. ਪਰਮਜੀਤ ਕੌਰ ਸਿੱਧੂ ਵਲੋਂ ਖੇਡ ਮੇਲੇ ਦੀ ਰਸਮੀ ਸਮਾਪਤੀ ਕੀਤੀ ਗਈ। ਉਨ੍ਹਾਂ ਨੇ ਆਪਣੇ ਪ੍ਰੇਰਨਾਦਾਇਕ ਸ਼ਬਦਾਂ ਰਾਹੀਂ ਵਿਦਿਆਰਥੀਆਂ ਦੀ ਹੌਸਲਾ-ਅਫ਼ਜ਼ਾਈ ਕੀਤੀ ਅਤੇ ਕਿਹਾ ਕਿ ਖੇਡਾਂ ਜਿੱਥੇ ਸਰੀਰ ਨੂੰ ਤੰਦਰੁਸਤ ਰੱਖਦੀਆਂ ਹਨ, ਉੱਥੇ ਹੀ ਜੀਵਨ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਸਹਿਣਸ਼ੀਲਤਾ ਅਤੇ ਮਿਲਵਰਤਣ ਦੀ ਭਾਵਨਾ ਵੀ ਪੈਦਾ ਕਰਦੀਆਂ ਹਨ। ਇਸ ਦੋ ਰੋਜ਼ਾ ਖੇਡ ਮੇਲੇ ਨੂੰ ਸਫਲ ਬਣਾਉਣ ਵਿਚ ਕਾਰਜਕਾਰੀ ਪ੍ਰਿੰਸੀਪਲ ਜਗਮੀਤ ਕੌਰ, ਸੀਨੀਅਰ ਕੋਆਰਡੀਨੇਟਰ ਪੂਨਮ ਜਸਵਾਲ, ਓਪ੍ਰੇਸ਼ਨਲ ਮੈਨੇਜਰ ਪਰਮਿੰਦਰ ਸਿੰਘ, ਰਣਵੀਰ ਸਿੰਘ, ਤਜਿੰਦਰ ਸਿੰਘ, ਕਸ਼ਿਸ਼ ਗਿੱਲ, ਸਿਮਰਨਜੀਤ ਕੌਰ, ਰੇਨੂੰ ਬਾਲਾ, ਇੰਦੂ ਬਾਲਾ, ਰੁਚੀ ਮਿਨਹਾਸ ਅਤੇ ਰਮਨਦੀਪ ਕੌਰ ਸਮੇਤ ਸਮੂਹ ਅਧਿਆਪਕਾਂ ਅਤੇ ਸਟਾਫ਼ ਮੈਂਬਰਾਂ ਨੇ ਅਹਿਮ ਯੋਗਦਾਨ ਪਾਇਆ।
ਪਿਛਲੀ ਖ਼ਬਰ ਪਿੰਡ ਕਾਲਰਾ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਅਗਲੀ ਖ਼ਬਰ ਪ੍ਰਿੰਸੀਪਲ ਡਾ. ਅਮਨਦੀਪ ਹੀਰਾ ਤੇ ਖ਼ਾਲਸਾ ਕਾਲਜ ਦੇ ਸਟਾਫ਼ ਨੇ ਧਾਮੀ ਨੂੰ ਪ੍ਰਧਾਨ ਬਣਨ ’ਤੇ ਦਿੱਤੀ ਵਧਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।