22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਮੋਟਰਸਾਈਕਲ ਚੋਰੀ

ਗੜ੍ਹਸ਼ੰਕਰ, 21 ਨਵੰਬਰ (ਧਾਲੀਵਾਲ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਤੋਂ ਦੁਪਹਿਰ ਸਮੇਂ ਇਕ ਮੋਟਰਸਾਈਕਲ ਚੋਰੀ ਹੋਣ ਦੀ ਖ਼ਬਰ ਹੈ। ਡੀ.

ਅਜੀਤ ਡੈਸਕ 22-11-2026
ਗੜ੍ਹਸ਼ੰਕਰ, 21 ਨਵੰਬਰ (ਧਾਲੀਵਾਲ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੜ੍ਹਸ਼ੰਕਰ ਤੋਂ ਦੁਪਹਿਰ ਸਮੇਂ ਇਕ ਮੋਟਰਸਾਈਕਲ ਚੋਰੀ ਹੋਣ ਦੀ ਖ਼ਬਰ ਹੈ। ਡੀ.ਏ.ਵੀ. ਕਾਲਜ ਲੜਕੀਆਂ ਗੜ੍ਹਸ਼ੰਕਰ ਵਿਖੇ ਤਾਇਨਾਤ ਪ੍ਰੋਫੈਸਰ ਸੁਲਿੰਦਰ ਪਾਲ ਪੁੱਤਰ ਪ੍ਰਕਾਸ਼ ਰਾਮ ਵਾਸੀ ਨੂਰਪੁਰ ਜੱਟਾਂ ਨੇ ਦੱਸਿਆ ਕਿ ਉਹ ਦੁਪਹਿਰ 12 ਵਜੇ ਆਪਣੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਚੱਲ ਰਹੇ ਫੁੱਟਬਾਲ ਟੂਰਨਾਮੈਂਟ ਵਿਚ ਗਿਆ ਸੀ। ਉਨ੍ਹਾਂ ਦੱਸਿਆ ਕਿ ਜਦੋਂ ਟੂਰਨਾਮੈਂਟ ਵਿਚ ਸ਼ਿਰਕਤ ਕਰਨ ਤੋਂ ਬਾਅਦ ਦੁਪਹਿਰ ਕਰੀਬ 12.30 ਵਜੇ ਵਾਪਿਸ ਆ ਕੇ ਦੇਖਿਆ ਤਾਂ ਮੇਰਾ ਮੋਟਰਸਾਈਕਲ ਡਿਸਕਵਰ ਨੰਬਰ ਪੀ. ਬੀ 07 ਏਜੀ 1752 ਮੌਕੇ ਤੋਂ ਗਾਇਬ ਸੀ। ਜੋ ਆਲੇ-ਦੁਆਲੇ ਭਾਲ ਕਰਨ ‘ਤੇ ਵੀ ਨਹੀਂ ਮਿਲਿਆ। ਉਨ੍ਹਾਂ ਮੋਟਰਸਾਈਕਲ ਚੋਰੀ ਦੀ ਘਟਨਾ ਸਬੰਧੀ ਪੁਲਿਸ ਨੂੰ ਲਿਖਤੀ ਸੂਚਿਤ ਕਰ ਦਿੱਤਾ ਹੈ।
ਪਿਛਲੀ ਖ਼ਬਰ ਸੀ.ਐੱਚ.ਸੀ. ਬੁੱਢਾਬੜ ਵਿਖੇ 22 ਤੋਂ 24 ਨਵੰਬਰ ਤੱਕ ਚੱਲੇਗੀ ਪਲਸ ਪੋਲੀਓ ਮੁਹਿੰਮ ਅਗਲੀ ਖ਼ਬਰ ਧਾਮੀ ਦਾ ਛੇਵੀਂ ਵਾਰ ਪ੍ਰਧਾਨ ਬਣਨਾ ਪੰਥਕ ਸੇਵਾ ਪ੍ਰਤੀ ਵਿਸ਼ਵਾਸ ਦਾ ਪ੍ਰਤੀਕ-ਬਿੱਕਾ ਚੀਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।