22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਟਾਂਡਾ ’ਚ ਨਗਰ ਕੀਰਤਨ ਸਜਾਇਆ

ਟਾਂਡਾ ਉੜਮੁੜ , 21 ਨਵੰਬਰ (ਕੁਲਬੀਰ ਸਿੰਘ ਗੁਰਾਇਆ)-ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦਸਮੇਸ਼ ਨਗਰ ਟਾਂਡਾ ਤੋਂ ਨਗਰ ਕੀਰਤਨ ਸਜਾਇਆ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਗਰ ਤੇ ਸ਼ਹਿਰ ਦੀਆਂ ਵੱਖ-ਵੱਖ ਸੇਵਾ ਸੁਸਾਇਟੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਹੋਈ।

ਅਜੀਤ ਡੈਸਕ 22-11-2026
ਟਾਂਡਾ ਉੜਮੁੜ , 21 ਨਵੰਬਰ (ਕੁਲਬੀਰ ਸਿੰਘ ਗੁਰਾਇਆ)-ਪਹਿਲੇ ਪਾਤਿਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦਸਮੇਸ਼ ਨਗਰ ਟਾਂਡਾ ਤੋਂ ਨਗਰ ਕੀਰਤਨ ਸਜਾਇਆ ਗਿਆ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨਗਰ ਤੇ ਸ਼ਹਿਰ ਦੀਆਂ ਵੱਖ-ਵੱਖ ਸੇਵਾ ਸੁਸਾਇਟੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਤੇ ਪੰਜਾਂ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਨਗਰ ਕੀਰਤਨ ਦੀ ਆਰੰਭਤਾ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਹੋਈ। ਨਗਰ ਕੀਰਤਨ ਦੌਰਾਨ ਰਾਗੀ ਢਾਡੀ ਜਥਿਆਂ ਤੋਂ ਇਲਾਵਾ ਸਮੂਹ ਸੰਗਤਾਂ ਵਲੋਂ ਗੁਰਬਾਣੀ ਕੀਰਤਨ ਤੇ ਸ਼ਬਦ ਕੀਰਤਨ ਕਰਦੇ ਹੋਏ ਗੁਰੂ ਸਾਹਿਬ ਜੀ ਦੀ ਉਪਮਾ ਦਾ ਗੁਣਗਾਨ ਕੀਤਾ ਜਾ ਰਿਹਾ ਸੀ। ਨਗਰ ਕੀਰਤਨ ਦਾ ਟਾਂਡਾ ਸ਼ਹਿਰ ਦੇ ਵੱਖ-ਵੱਖ ਚੌਕਾਂ ਅਤੇ ਪੜਾਵਾਂ ਵਿਚ ਪਹੁੰਚਣ ’ਤੇ ਸੰਗਤਾਂ ਵਲੋਂ ਫੁੱਲਾਂ ਦੀ ਵਰਖਾ ਕਰਦੇ ਹੋਏ ਸਵਾਗਤ ਕੀਤਾ। ਇਸ ਮੌਕੇ ਜਗ੍ਹਾ-ਜਗ੍ਹਾ ਲੰਗਰ ਲਗਾ ਗਏ । ਨਗਰ ਕੀਰਤਨ ਦੇ ਦੌਰਾਨ ਹੀ ਨਿਹੰਗ ਸਿੰਘਾਂ ਵਲੋਂ ਗਤਕੇ ਦੇ ਜੌਹਰ ਦਿਖਾਏ ਗਏ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਸੰਗਤ ਸਿੰਘ ਗਿਲਜੀਆਂ, ਹਲਕਾ ਇੰਚਾਰਜ ਅਰਵਿੰਦਰ ਸਿੰਘ ਰਸੂਲਪੁਰ, ਜ਼ਿਲ੍ਹਾ ਪ੍ਰਧਾਨ ਐਡਵੋਕੇਟ ਦਲਜੀਤ ਸਿੰਘ ਗਿਲਜੀਆਂ, ਜਗਜੀਵਨ ਜੱਗੀ, ਜਗਦੀਸ਼ ਕੁਮਾਰ ਰਿੰਕਾ, ਰਾਜੇਸ਼ ਲਾਡੀ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੇ ਮੁੱਖ ਸੇਵਾਦਾਰ ਭਾਈ ਗੁਰਦੀਪ ਸਿੰਘ, ਮੀਤ ਪ੍ਰਧਾਨ ਭਾਈ ਸ਼ਰਧਾ ਸਿੰਘ, ਸੁਰਜੀਤ ਸਿੰਘ, ਦਵਿੰਦਰ ਸਿੰਘ, ਮਾਸਟਰ ਜਸਵੀਰ ਸਿੰਘ, ਮਨਜੀਤ ਸਿੰਘ ਖ਼ਾਲਸਾ, ਕਿਰਪਾਲ ਸਿੰਘ ਪੰਡੋਰੀ, ਰਵਿੰਦਰ ਸਿੰਘ ਰਵੀ, ਸਰਬਜੀਤ ਸਿੰਘ ਮੋਮੀ, ਪਰਮਜੀਤ ਸਿੰਘ ਖ਼ਾਲਸਾ ਤੋਂ ਇਲਾਵਾ ਹੋਰ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੁਸ਼ਿਆਰਪੁਰ ਵਿਖੇ ਨਗਰ ਕੀਰਤਨ ਭਲਕੇ ਅਗਲੀ ਖ਼ਬਰ ਅਵੰਤਿਕਾ ਸਿੰਘ ਨੇ ਸੂਬਾ ਪੱਧਰੀ ਜੂਡੋ ਮੁਕਾਬਲੇ ’ਚ ਜਿੱਤਿਆ ਚਾਂਦੀ ਦਾ ਤਗਮਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।