22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-11-2026

ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੁਸ਼ਿਆਰਪੁਰ ਵਿਖੇ ਨਗਰ ਕੀਰਤਨ ਭਲਕੇ

ਹੁਸ਼ਿਆਰਪੁਰ, 21 ਨਵੰਬਰ (ਬਲਜਿੰਦਰਪਾਲ ਸਿੰਘ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੇਲਵੇ ਰੋਡ ਹੁਸ਼ਿਆਰਪੁਰ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ 23 ਨਵੰਬਰ ਦਿਨ ਸੋਮਵਾਰ ਨੂੰ ਬਾਅਦ ਦੁਪਹਿਰ 2 ਵਜੇ ਤੋਂ ਸਜਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਇਆ ਜਾ ਰਿਹਾ ਇਹ ਨਗਰ ਕੀਰਤਨ ਘੰਟਾ ਘਰ ਰੋਡ, ਜਲੰਧਰ ਰੋਡ, ਕਮਾਲਪੁਰ ਚੌਕ, ਫਗਵਾੜਾ ਰੋਡ, ਸਰਕਾਰੀ ਕਾਲਜ ਚੌਕ, ਸੁਤੈਹਰੀ ਰੋਡ, ਸੈਸ਼ਨ ਚੌਕ, ਰੇਲਵੇ ਰੋਡ ਤੋਂ ਹੁੰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਵੇਗਾ।

ਅਜੀਤ ਡੈਸਕ 22-11-2026
ਹੁਸ਼ਿਆਰਪੁਰ, 21 ਨਵੰਬਰ (ਬਲਜਿੰਦਰਪਾਲ ਸਿੰਘ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰੇਲਵੇ ਰੋਡ ਹੁਸ਼ਿਆਰਪੁਰ ਤੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਮਹਾਨ ਨਗਰ ਕੀਰਤਨ 23 ਨਵੰਬਰ ਦਿਨ ਸੋਮਵਾਰ ਨੂੰ ਬਾਅਦ ਦੁਪਹਿਰ 2 ਵਜੇ ਤੋਂ ਸਜਾਇਆ ਜਾ ਰਿਹਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ’ਚ ਸਜਾਇਆ ਜਾ ਰਿਹਾ ਇਹ ਨਗਰ ਕੀਰਤਨ ਘੰਟਾ ਘਰ ਰੋਡ, ਜਲੰਧਰ ਰੋਡ, ਕਮਾਲਪੁਰ ਚੌਕ, ਫਗਵਾੜਾ ਰੋਡ, ਸਰਕਾਰੀ ਕਾਲਜ ਚੌਕ, ਸੁਤੈਹਰੀ ਰੋਡ, ਸੈਸ਼ਨ ਚੌਕ, ਰੇਲਵੇ ਰੋਡ ਤੋਂ ਹੁੰਦਾ ਹੋਇਆ ਦੇਰ ਸ਼ਾਮ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਵੇਗਾ। ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਪੁਰਬ ਮੌਕੇ 24 ਨਵੰਬਰ ਦਿਨ ਮੰਗਲਵਾਰ ਨੂੰ ਅੰਮ੍ਰਿਤ ਵੇਲੇ 4 ਵਜੇ ਤੋਂ ਦੁਪਹਿਰ 2:30 ਵਜੇ ਤੱਕ ਅਤੇ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਕਥਾ-ਕੀਰਤਨ ਦੀਵਾਨ ਸਜਾਏ ਜਾਣਗੇ।
ਪਿਛਲੀ ਖ਼ਬਰ ਤਲਵਾੜਾ ’ਚ ਬੀ.ਬੀ.ਐਮ.ਬੀ. ਦੇ ਕਰੀਬ 1000 ਸਰਕਾਰੀ ਕੁਆਰਟਰ ਖਾਲੀ, ਖੰਡਰ ਬਣਨ ਦੀ ਰਾਹ ’ਤੇ ਸਰਕਾਰੀ ਜਾਇਦਾਦ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਟਾਂਡਾ ’ਚ ਨਗਰ ਕੀਰਤਨ ਸਜਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।