ਪ੍ਰਕਾਸ਼ ਪੁਰਬ ਸੰਬੰਧੀ 6 ਦਿਨਾਂ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਮੁਕੰਮਲ-ਸੰਤ ਹਰਚਰਨ ਸਿੰਘ
ਗੜ੍ਹਦੀਵਾਲਾ, 21 ਨਵੰਬਰ (ਚੱਗਰ)-ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਵਿਖੇ ਹਰ ਸਾਲ ਦੀ ਤਰ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ 24 ਤੋਂ 29 ਨਵੰਬਰ ਤੱਕ ਕਰਵਾਏ ਜਾ ਰਹੇ 6 ਰੋਜਾ ਮਹਾਨ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਸੰਤ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸਮੂਹ ਸੇਵਾਦਾਰਾਂ, ਦੇਸ਼-ਵਿਦੇਸ਼ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਇਸ ਮਹਾਨ ਕੀਰਤਨ ਤੇ ਢਾਡੀ ਦਰਬਾਰ ਸਮਾਗਮ ਵਿਚ ਰੋਜ਼ਾਨਾ ਹੀ ਸ਼ਾਮ 5 ਵਜੇ ਤੋਂ ਦੇਰ ਰਾਤ ਤੱਕ ਵੱਖ-ਵੱਖ ਦਿਨਾਂ ਵਿਚ ਪੰਥ ਦੀਆਂ ਮਹਾਨ ਸ਼ਖ਼ਸੀਅਤਾਂ, ਉੱਚ ਕੋਟੀ ਦੇ ਵਿਦਵਾਨ, ਢਾਡੀ, ਕੀਰਤਨੀਏ ਅਤੇ ਕਵੀਸ਼ਰ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਉਣਗੇ।
ਗੜ੍ਹਦੀਵਾਲਾ, 21 ਨਵੰਬਰ (ਚੱਗਰ)-ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਵਿਖੇ ਹਰ ਸਾਲ ਦੀ ਤਰ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ 24 ਤੋਂ 29 ਨਵੰਬਰ ਤੱਕ ਕਰਵਾਏ ਜਾ ਰਹੇ 6 ਰੋਜਾ ਮਹਾਨ ਗੁਰਮਤਿ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਹਨ। ਸੰਤ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਨੇ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਸਮੂਹ ਸੇਵਾਦਾਰਾਂ, ਦੇਸ਼-ਵਿਦੇਸ਼ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਇਸ ਮਹਾਨ ਕੀਰਤਨ ਤੇ ਢਾਡੀ ਦਰਬਾਰ ਸਮਾਗਮ ਵਿਚ ਰੋਜ਼ਾਨਾ ਹੀ ਸ਼ਾਮ 5 ਵਜੇ ਤੋਂ ਦੇਰ ਰਾਤ ਤੱਕ ਵੱਖ-ਵੱਖ ਦਿਨਾਂ ਵਿਚ ਪੰਥ ਦੀਆਂ ਮਹਾਨ ਸ਼ਖ਼ਸੀਅਤਾਂ, ਉੱਚ ਕੋਟੀ ਦੇ ਵਿਦਵਾਨ, ਢਾਡੀ, ਕੀਰਤਨੀਏ ਅਤੇ ਕਵੀਸ਼ਰ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਉਣਗੇ। ਉਨ੍ਹਾਂ ਕਿਹਾ ਕਿ ਸਮਾਗਮ ਨੂੰ ਸਫਲ ਕਰਨ ਲਈ ਸੇਵਾਦਾਰਾਂ ਦੀਆਂ ਵਿਸ਼ੇਸ਼ ਡਿਊਟੀਆਂ ਲਗਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਵਲੋਂ ਨੌਜਵਾਨ ਪੀੜ੍ਹੀ ਨੂੰ ਸਿੱਖ ਵਿਰਸੇ ਨਾਲ ਜੋੜਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਪਿੰਡ-ਪਿੰਡ ਜਾ ਕੇ ਕੀਰਤਨ ਦਰਬਾਰ ਸਮਾਗਮ ਕਰਵਾ ਕੇ ਸੰਗਤਾਂ ਨੂੰ ਗੁਰੁ ਨਾਲ ਜੋੜਿਆ ਜਾ ਰਿਹਾ ਹੈ।