ਸੈਣੀ ਬਾਰ ਕਾਲਜ ’ਚ ਵਿਜੀਲੈਂਸ ਅਵੇਅਰਨੈੱਸ ਹਫ਼ਤਾ ਮਨਾਇਆ
ਬੁੱਲ੍ਹੋਵਾਲ, 22 ਨਵੰਬਰ (ਲੁਗਾਣਾ)-ਸੈਣੀ ਬਾਰ ਸਕੂਲ ਕਾਲਜ ਐਜੂਕੇਸ਼ਨਲ ਕਮੇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਦੀ ਯੋਗ ਅਗਵਾਈ ਹੇਠ ਚੱਲ ਰਹੇ ਸੈਣੀ ਬਾਰ ਕਾਲਜ ਬੁੱਲ੍ਹੋਵਾਲ ਵਿਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਿਜੀਲੈਂਸ ਅਵੇਅਰਨੈੱਸ ਹਫ਼ਤਾ 2026 ਮਨਾਇਆ ਗਿਆ। ਇਸ ਮੌਕੇ ਕਾਲਜ ਪ੍ਰਿੰਸੀਪਲ ਸਮੇਤ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੇ ਭ੍ਰਿਸ਼ਟਾਚਾਰ ਮੁਕਤ ਸਮਾਜ ਦੇ ਨਿਰਮਾਣ ਦਾ ਸੰਕਲਪ ਲਿਆ।
ਅਜੀਤ ਡੈਸਕ
23-11-2026