23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਭੰਗਾਲਾ, 22 ਨਵੰਬਰ (ਬਲਵਿੰਦਰਜੀਤ ਸਿੰਘ ਸੈਣੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਮੰਜਪੁਰ ਵਿਖੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸ਼ਰਧਾ ਤੇ ਉਤਸ਼ਾਹ ਨਾਲ ਸਜਾਇਆ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਸਿੰਘ ਸਭਾ ਤੋਂ ਆਰੰਭ ਹੋ ਕੇ ਗੁਰਦੁਆਰਾ ਬਾਹਰਲੇ ਡੇਰੇ ਮੰਜਪੁਰ ਤੋਂ ਹੁੰਦਾ ਹੋਇਆ ਪਿੰਡ ਨਵਾਂ ਭੰਗਾਲਾ, ਗੁਰਦਾਸਪੁਰ, ਹਰਚੰਦ ਜਹਾਨਪੁਰ, ਮਹਿਤਾਬਪੁਰ ਤੇ ਲਾਡਪੁਰ ਸਮੇਤ ਵੱਖ-ਵੱਖ ਪਿੰਡਾਂ ਵਿਚੋਂ ਲੰਘਦਾ ਹੋਇਆ ਵਾਪਸ ਪਿੰਡ ਮੰਜਪੁਰ ਵਿਖੇ ਪਹੁੰਚ ਕੇ ਸੰਪੰਨ ਹੋਇਆ।

ਅਜੀਤ ਡੈਸਕ 23-11-2026
ਭੰਗਾਲਾ, 22 ਨਵੰਬਰ (ਬਲਵਿੰਦਰਜੀਤ ਸਿੰਘ ਸੈਣੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਮੰਜਪੁਰ ਵਿਖੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਸ਼ਰਧਾ ਤੇ ਉਤਸ਼ਾਹ ਨਾਲ ਸਜਾਇਆ ਗਿਆ। ਇਹ ਨਗਰ ਕੀਰਤਨ ਗੁਰਦੁਆਰਾ ਸਿੰਘ ਸਭਾ ਤੋਂ ਆਰੰਭ ਹੋ ਕੇ ਗੁਰਦੁਆਰਾ ਬਾਹਰਲੇ ਡੇਰੇ ਮੰਜਪੁਰ ਤੋਂ ਹੁੰਦਾ ਹੋਇਆ ਪਿੰਡ ਨਵਾਂ ਭੰਗਾਲਾ, ਗੁਰਦਾਸਪੁਰ, ਹਰਚੰਦ ਜਹਾਨਪੁਰ, ਮਹਿਤਾਬਪੁਰ ਤੇ ਲਾਡਪੁਰ ਸਮੇਤ ਵੱਖ-ਵੱਖ ਪਿੰਡਾਂ ਵਿਚੋਂ ਲੰਘਦਾ ਹੋਇਆ ਵਾਪਸ ਪਿੰਡ ਮੰਜਪੁਰ ਵਿਖੇ ਪਹੁੰਚ ਕੇ ਸੰਪੰਨ ਹੋਇਆ। ਇਸ ਧਾਰਮਿਕ ਸਮਾਗਮ ਦੌਰਾਨ ਵੱਖ-ਵੱਖ ਪਿੰਡਾਂ ਦੀਆਂ ਸੰਗਤਾਂ ਵੱਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ ਕੀਤਾ ਗਿਆ ਤੇ ਫੁੱਲਾਂ ਦੀ ਵਰਖਾ ਕਰਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ ਗਿਆ। ਇਸ ਮੌਕੇ ਗੁਰਦੁਆਰਾ ਸਿੰਘ ਸਭਾ ਮੰਜਪੁਰ ਦੇ ਪ੍ਰਧਾਨ ਸ. ਮੇਹਰ ਸਿੰਘ ਅਕਾਲੀ ਆਗੂ ਅਤੇ ਮੁਲਾਜ਼ਮ ਵਿੰਗ ਦੇ ਪ੍ਰਧਾਨ ਈਸ਼ਰ ਸਿੰਘ ਮੰਜਪੁਰ, ਸਾਬਕਾ ਡੀ.ਐੱਸ.ਪੀ. ਰਵਿੰਦਰ ਸਿੰਘ, ਰਵੇਲ ਸਿੰਘ ਲੰਬੜਦਾਰ, ਅਤਰ ਸਿੰਘ ਮੰਜਪੁਰ, ਦਵਿੰਦਰ ਸਿੰਘ, ਸਮਿੰਦਰ ਸਿੰਘ, ਦਲਜੀਤ ਸਿੰਘ ਗੋਲਡੀ ਮੰਜਪੁਰ, ਕੁਲਵਿੰਦਰ ਸਿੰਘ, ਤੀਰਥ ਸਿੰਘ ਅਤੇ ਸੁਖਮਣੀ ਸੇਵਾ ਸੋਸਾਇਟੀ, ਬੀਬੀ ਬਲਵੀਰ ਕੌਰ, ਲਖਵਿੰਦਰ ਕੌਰ, ਸੁਰਜੀਤ ਕੌਰ ਸਮੇਤ ਭੰਗਾਲਾ ਤੋਂ ਵੱਡੀ ਗਿਣਤੀ ਸੰਗਤਾਂ ਹਾਜ਼ਰ ਸਨ।
ਪਿਛਲੀ ਖ਼ਬਰ ਕਬੱਡੀ ਟੂਰਨਾਮੈਂਟ ਦੀ ਤਿਆਰੀ ਲਈ ਬੱਬਰ ਅਕਾਲੀ ਜਥੇਦਾਰ ਹਰਨਾਮ ਸਿੰਘ ਸਪੋਰਟਸ ਕਲੱਬ ਦੀ ਮੀਟਿੰਗ ਅਗਲੀ ਖ਼ਬਰ ਖ਼ਾਲਸਾ ਸਕੂਲ ’ਚ ਗੁਰਬਾਣੀ ਕੰਠ ਅਤੇ ਦਸਤਾਰ ਸਜਾਓ ਮੁਕਾਬਲੇ ਕਰਵਾਏ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।