23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਭਾਜਪਾ ਦੇ ਸੰਗਠਨਾਤਮਿਕ ਢਾਂਚੇ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨ ਲਈ ਵਾਰਡ ਨੰਬਰ ਦੋ ਵਿਚ ਮੀਟਿੰਗ

ਮੁਕੇਰੀਆਂ, 22 ਨਵੰਬਰ (ਰਾਮਗੜ੍ਹੀਆ)- ਭਾਜਪਾ ਦੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨ ਲਈ ਭਾਜਪਾ ਮੰਡਲ ਮੁਕੇਰੀਆਂ ਦੇ ਪ੍ਰਧਾਨ ਪ੍ਰਦੀਪ ਸਿੰਘ ਪਲਾਹਾ ਦੀ ਪ੍ਰਧਾਨਗੀ ਹੇਠ ਵਾਰਡ ਨੰਬਰ 2 ਵਿਚ ਪਾਰਟੀ ਦੀ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਵਿਚ ਭਾਜਪਾ ਪੰਜਾਬ ਪ੍ਰਦੇਸ਼ ਕਾਰਜਕਾਰਨੀ ਮੈਂਬਰ ਸੰਗਰਾਮ ਸਿੰਘ ਅਤੇ ਭਾਜਪਾ ਪਬਲਿਸਿਟੀ ਸੈੱਲ ਦੇ ਪੰਜਾਬ ਪ੍ਰਦੇਸ਼ ਸਹਿ-ਸੰਯੋਜਕ ਮਨੋਜ ਸ਼ਰਮਾ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਮੀਟਿੰਗ ਦੌਰਾਨ ਸੰਗਠਨ ਦੀ ਮਜ਼ਬੂਤੀ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਸ਼ਕਤੀ ਕੇਂਦਰਾਂ ਤੇ ਬੂਥ ਇੰਚਾਰਜਾਂ ਦੀਆਂ ਕਮੇਟੀਆਂ ਦੇ ਵਿਸਥਾਰ ਬਾਰੇ ਚਰਚਾ ਕੀਤੀ ਗਈ।

ਅਜੀਤ ਡੈਸਕ 23-11-2026
ਮੁਕੇਰੀਆਂ, 22 ਨਵੰਬਰ (ਰਾਮਗੜ੍ਹੀਆ)- ਭਾਜਪਾ ਦੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨ ਲਈ ਭਾਜਪਾ ਮੰਡਲ ਮੁਕੇਰੀਆਂ ਦੇ ਪ੍ਰਧਾਨ ਪ੍ਰਦੀਪ ਸਿੰਘ ਪਲਾਹਾ ਦੀ ਪ੍ਰਧਾਨਗੀ ਹੇਠ ਵਾਰਡ ਨੰਬਰ 2 ਵਿਚ ਪਾਰਟੀ ਦੀ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਵਿਚ ਭਾਜਪਾ ਪੰਜਾਬ ਪ੍ਰਦੇਸ਼ ਕਾਰਜਕਾਰਨੀ ਮੈਂਬਰ ਸੰਗਰਾਮ ਸਿੰਘ ਅਤੇ ਭਾਜਪਾ ਪਬਲਿਸਿਟੀ ਸੈੱਲ ਦੇ ਪੰਜਾਬ ਪ੍ਰਦੇਸ਼ ਸਹਿ-ਸੰਯੋਜਕ ਮਨੋਜ ਸ਼ਰਮਾ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਮੀਟਿੰਗ ਦੌਰਾਨ ਸੰਗਠਨ ਦੀ ਮਜ਼ਬੂਤੀ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ ਅਤੇ ਸ਼ਕਤੀ ਕੇਂਦਰਾਂ ਤੇ ਬੂਥ ਇੰਚਾਰਜਾਂ ਦੀਆਂ ਕਮੇਟੀਆਂ ਦੇ ਵਿਸਥਾਰ ਬਾਰੇ ਚਰਚਾ ਕੀਤੀ ਗਈ। ਵਾਰਡ ਨੰਬਰ 2 ਦੀਆਂ ਬੁਨਿਆਦੀ ਸਮੱਸਿਆਵਾਂ ਬਾਰੇ ਜਾਣਕਾਰੀ ਦਿੰਦਿਆਂ ਵਾਰਡ ਇੰਚਾਰਜ ਪਵਨ ਸ਼ਰਮਾ ਨੇ ਦੱਸਿਆ ਕਿ ਗੁਰਦੁਆਰਾ ਰੋਡ ਤੋਂ ਲੈ ਕੇ ਕਾਲਾਮੰਜ ਪਿੰਡ ਤੱਕ ਲਗਭਗ ਇੱਕ ਕਿੱਲੋਮੀਟਰ ਲੰਬੀ ਗਲੀ ਵਿਚ ਚਾਰ ਸਾਲ ਪਹਿਲਾਂ ਬਜਰੀ ਪਾਈ ਗਈ ਸੀ, ਪਰ ਸਬੰਧਿਤ ਵਿਭਾਗ ਵੱਲੋਂ ਇਸ ਨੂੰ ਪੱਕਾ ਬਣਾਉਣ ਲਈ ਉਸ ਤੋਂ ਬਾਅਦ ਕੋਈ ਕਦਮ ਨਹੀਂ ਚੁੱਕਿਆ ਗਿਆ। ਇਸ ਕਾਰਨ ਇਲਾਕੇ ਦੇ ਲੋਕਾਂ ਨੂੰ ਲਗਾਤਾਰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਤੋਂ ਇਲਾਵਾ ਡਰੇਨੇਜ ਅਤੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਵੀ ਲੋਕਾਂ ਲਈ ਪਰੇਸ਼ਾਨੀ ਦਾ ਕਾਰਨ ਬਣੀ ਹੋਈ ਹੈ। ਇਸ ਸਬੰਧੀ ਮੰਡਲ ਪ੍ਰਧਾਨ ਪ੍ਰਦੀਪ ਸਿੰਘ ਪਲਾਹਾ ਨੇ ਕਿਹਾ ਕਿ ਭਾਜਪਾ ਇਨ੍ਹਾਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ ਤੇ ਲੋਕਾਂ ਦੀ ਆਵਾਜ਼ ਸਬੰਧਿਤ ਵਿਭਾਗ ਤੱਕ ਪਹੁੰਚਾਈ ਜਾਵੇਗੀ। ਇਲਾਕੇ ਦੇ ਲੋਕਾਂ ਨਾਲ ਮਿਲ ਕੇ ਵਾਰਡ ਦੀਆਂ ਸਮੱਸਿਆਵਾਂ ਦੀ ਸੂਚੀ ਤਿਆਰ ਕੀਤੀ ਜਾਵੇਗੀ ਤੇ ਸਬੰਧਿਤ ਵਿਭਾਗਾਂ ਤੋਂ ਜਵਾਬ ਮੰਗਿਆ ਜਾਵੇਗਾ। ਭਾਜਪਾ ਦੇ ਵਰਕਰ ਜ਼ਮੀਨੀ ਪੱਧਰ ’ਤੇ ਲੋਕਾਂ ਨਾਲ ਲਗਾਤਾਰ ਸੰਪਰਕ ਬਣਾਈ ਰੱਖਣਗੇ। ਭਾਜਪਾ ਪੰਜਾਬ ਪ੍ਰਦੇਸ਼ ਕਾਰਜਕਾਰਨੀ ਮੈਂਬਰ ਸੰਗਰਾਮ ਸਿੰਘ ਤੇ ਪ੍ਰਦੇਸ਼ ਸਹਿ-ਸੰਯੋਜਕ ਮਨੋਜ ਸ਼ਰਮਾ ਨੇ ਕਿਹਾ ਕਿ ਉਹ ਆਪਣੇ ਪ੍ਰਦੇਸ਼ ਪੱਧਰੀ ਜ਼ਿੰਮੇਵਾਰੀਆਂ ਦੇ ਨਾਲ-ਨਾਲ ਮੰਡਲ ਮੁਕੇਰੀਆਂ ਦੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਹਰ ਸੰਭਵ ਸਹਿਯੋਗ ਦੇਣ ਵਾਸਤੇ ਹਮੇਸ਼ਾ ਉਪਲਬਧ ਰਹਿਣਗੇ। ਇਸ ਮੌਕੇ ਰਾਜੇਸ਼ ਕੁਮਾਰ, ਮਾਸਟਰ ਨਾਰਾਇਣ ਦਾਸ ਤੇ ਹੋਰ ਪਾਰਟੀ ਅਹੁਦੇਦਾਰ ਵੀ ਹਾਜ਼ਰ ਸਨ।
ਪਿਛਲੀ ਖ਼ਬਰ ਐਡਵੋਕੇਟ ਧਾਮੀ ਦੇ ਪ੍ਰਧਾਨ ਬਣਨ ’ਤੇ ਰਸੂਲਪੁਰ ਵਲੋਂ ਵਧਾਈ ਅਗਲੀ ਖ਼ਬਰ ਪੀ.ਪੀ.ਐੱਸ.ਸੀ. ਦਫ਼ਤਰ ਦੇ ਬਾਹਰ ਯੂਥ ਕਾਂਗਰਸੀ ਵਰਕਰਾਂ ਦੀ ਗ੍ਰਿਫ਼ਤਾਰੀ ਦੀ ਜ਼ਿਲ੍ਹਾ ਉਪ ਪ੍ਰਧਾਨ ਸਚਿਨ ਸਮਿਆਲ ਨੇ ਸਖ਼ਤ ਸ਼ਬਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।