22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਪੰਜਾਬ ਰੋਡਵੇਜ਼ ਪਨਬੱਸ ਸਟੇਟ ਟਰਾਂਸਪੋਰਟ ਵਰਕਰ ਯੂਨੀਅਨ ਦੀ ਡਿਪੂ ਕਮੇਟੀ ਦੀ ਚੋਣ ਹੋਈ

ਹੁਸ਼ਿਆਰਪੁਰ, 22 ਨਵੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਰੋਡਵੇਜ਼ ਪਨਬੱਸ ਸਟੇਟ ਟਰਾਂਸਪੋਰਟ ਵਰਕਰ ਯੂਨੀਅਨ 1/19 ਬ੍ਰਾਂਚ ਹੁਸ਼ਿਆਰਪੁਰ ਦੀ ਮੀਟਿੰਗ ਅਤੇ ਚੋਣ ਸੁਨੀਲ ਕੁਮਾਰ ਪ੍ਰਧਾਨ ਦੀ ਅਗਵਾਈ ‘ਚ ਮੁੱਖ ਦਫ਼ਤਰ ਹੁਸ਼ਿਆਰਪੁਰ ਵਿਖੇ ਹੋਈ। ਇਸ ਮੌਕੇ ਡਿਪੂ ‘ਚ ਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ-ਚਰਚਾ ਕੀਤੀ ਗਈ ਅਤੇ ਮੌਕੇ ‘ਤੇ ਹੱਲ ਕੀਤਾ ਗਿਆ।

ਅਜੀਤ ਡੈਸਕ 23-11-2026
ਹੁਸ਼ਿਆਰਪੁਰ, 22 ਨਵੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਰੋਡਵੇਜ਼ ਪਨਬੱਸ ਸਟੇਟ ਟਰਾਂਸਪੋਰਟ ਵਰਕਰ ਯੂਨੀਅਨ 1/19 ਬ੍ਰਾਂਚ ਹੁਸ਼ਿਆਰਪੁਰ ਦੀ ਮੀਟਿੰਗ ਅਤੇ ਚੋਣ ਸੁਨੀਲ ਕੁਮਾਰ ਪ੍ਰਧਾਨ ਦੀ ਅਗਵਾਈ ‘ਚ ਮੁੱਖ ਦਫ਼ਤਰ ਹੁਸ਼ਿਆਰਪੁਰ ਵਿਖੇ ਹੋਈ। ਇਸ ਮੌਕੇ ਡਿਪੂ ‘ਚ ਪੇਸ਼ ਆ ਰਹੀਆਂ ਮੁਸ਼ਕਿਲਾਂ ਸਬੰਧੀ ਵਿਚਾਰ-ਚਰਚਾ ਕੀਤੀ ਗਈ ਅਤੇ ਮੌਕੇ ‘ਤੇ ਹੱਲ ਕੀਤਾ ਗਿਆ। ਇਸ ਮੌਕੇ ਨਵੇਂ ਵਰਕਰ ਨੂੰ ਯੂਨੀਅਨ ‘ਚ ਸ਼ਾਮਿਲ ਕੀਤਾ ਗਿਆ। ਇਸ ਮੌਕੇ ਡਿਪੂ ਕਮੇਟੀ ਦੀ ਚੋਣ ਕੀਤੀ ਗਈ। ਜਿਸ ਤਹਿਤ ਸੈਂਟਰ ਬਾਡੀ ਅਹੁਦੇਦਾਰ ਰੋਹਿਤ ਕੁਮਾਰ ਤੇ ਚਰਨਜੀਤ ਸਿੰਘ, ਡਿਪੂ ਪ੍ਰਧਾਨ ਸੁਨੀਲ ਕੁਮਾਰ, ਸਰਪ੍ਰਸਤ ਅਮਰੀਕ ਸਿੰਘ, ਜਰਨਲ ਸਕੱਤਰ ਨਰਿੰਦਰ ਚੌਧਰੀ, ਮੀਤ ਪ੍ਰਧਾਨ ਪਰਮਿੰਦਰ ਸਿੰਘ, ਵਾਇਸ ਪ੍ਰਧਾਨ ਪੁਸ਼ਵਿੰਦਰ ਸਿੰਘ, ਕੈਸ਼ੀਅਰ ਵਿਪਨ ਕੁਮਾਰ, ਮੁੱਖ ਸਲਾਹਕਾਰ ਹਰਵਿੰਦਰ ਸਿੰਘ, ਸਲਾਹਕਾਰ ਹੁਸ਼ਿਆਰ ਸਿੰਘ, ਪ੍ਰੈੱਸ ਸਕੱਤਰ ਗੁਰਦੀਪ ਸਿੰਘ, ਜਦਕਿ ਸਰਵਨ ਸਿੰਘ, ਹਰਜਿੰਦਰ ਸਿੰਘ, ਕਰਨੈਲ ਸਿੰਘ, ਸੁਰੇਸ਼ ਕੁਮਾਰ ਤੇ ਸੋਮ ਰਾਜ ਨੂੰ ਮੈਂਬਰ ਚੁਣਿਆ ਗਿਆ। ਇਸ ਮੌਕੇ ਹਾਜ਼ਰ ਸਮੂਹ ਵਰਕਰਾਂ ਨੇ ਇੱਕਜੁੱਟ ਹੋ ਕੇ ਕੰਮ ਕਰਨ ਦਾ ਪ੍ਰਣ ਕੀਤਾ ਗਿਆ ਅਤੇ ਚੋਣ ਸਬੰਧੀ ਸਹਿਮਤੀ ਪ੍ਰਗਟਾਈ।
ਪਿਛਲੀ ਖ਼ਬਰ ਪਲਸ ਪੋਲੀਓ ਮੁਹਿੰਮ ਤਹਿਤ ਸਿਹਤ ਅਧਿਕਾਰੀਆਂ ਵਲੋਂ ਬੂਥਾਂ ਅਤੇ ਘਰ-ਘਰ ਚੱਲ ਰਹੀਆਂ ਗਤੀਵਿਧੀਆਂ ਦਾ ਨਿਰੀਖਣ ਅਗਲੀ ਖ਼ਬਰ ਨਵਜੰਮੇ ਬੱਚਿਆਂ ਦੀ ਸਿਹਤ ਸੰਭਾਲ ਲਈ ਮਾਵਾਂ ਨੂੰ ਕੀਤਾ ਜਾਗਰੂਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।