24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸਰ ਮਾਰਸ਼ਲ ਸਕੂਲ ਨੈਣੋਵਾਲ ਵੈਦ ’ਚ ਪ੍ਰਕਾਸ਼ ਪੁਰਬ ਮਨਾਇਆ

ਅੱਡਾ ਸਰਾਂ, 23 ਨਵੰਬਰ (ਹਰਜਿੰਦਰ ਸਿੰਘ ਮਸੀਤੀ)-ਸਰ ਮਾਰਸ਼ਲ ਕਾਨਵੈਂਟ ਸਕੂਲ, ਨੈਣੋਵਾਲ ਵੈਦ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸ਼ਬਦ ਕੀਰਤਨ ਨਾਲ ਹੋਈ।

ਅਜੀਤ ਡੈਸਕ 24-11-2026
ਅੱਡਾ ਸਰਾਂ, 23 ਨਵੰਬਰ (ਹਰਜਿੰਦਰ ਸਿੰਘ ਮਸੀਤੀ)-ਸਰ ਮਾਰਸ਼ਲ ਕਾਨਵੈਂਟ ਸਕੂਲ, ਨੈਣੋਵਾਲ ਵੈਦ ਵਿਖੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸ਼ਬਦ ਕੀਰਤਨ ਨਾਲ ਹੋਈ। ਸਕੂਲ ਦੇ ਨੰਨ੍ਹੇ-ਮੁੰਨ੍ਹੇ ਬੱਚਿਆਂ ਤੋਂ ਲੈ ਕੇ ਵੱਡੀਆਂ ਜਮਾਤਾਂ ਦੇ ਵਿਦਿਆਰਥੀਆਂ ਨੇ ਗੁਰੂ ਸਾਹਿਬ ਜੀ ਦੀ ਬਾਣੀ, ਕਵਿਤਾਵਾਂ, ਭਾਸ਼ਣ ਤੇ ਸਾਖੀਆਂ ਰਾਹੀਂ ਸੰਗਤ ਨੂੰ ਨਿਹਾਲ ਕਰ ਦਿੱਤਾ। ਇਸ ਮੌਕੇ ਚੇਅਰਮੈਨ ਰਾਜਿੰਦਰ ਸਿੰਘ ਮਾਰਸ਼ਲ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਤੇ ਸਿੱਖਿਆਵਾਂ ਬਾਰੇ ਚਾਨਣਾ ਪਾਇਆ। ਬੱਚਿਆਂ ਨੂੰ ਦੱਸਿਆ ਕਿ ਗੁਰੂ ਸਾਹਿਬ ਨੇ ਸਾਨੂੰ ‘ਨਾਮ ਜਪੋ, ਕਿਰਤ ਕਰੋ, ਵੰਡ ਛਕੋ ’ ਦਾ ਸੁਨੇਹਾ ਦਿੱਤਾ ਹੈ। ਸਕੂਲ ਦੇ ਪ੍ਰਿੰਸੀਪਲ ਸਾਹਿਬ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਸਾਨੂੰ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਨੂੰ ਸਿਰਫ਼ ਯਾਦ ਹੀ ਨਹੀਂ ਕਰਨਾ, ਸਗੋਂ ਆਪਣੇ ਰੋਜ਼ਾਨਾ ਜੀਵਨ ਵਿਚ ਵੀ ਅਪਣਾਉਣਾ ਚਾਹੀਦਾ ਹੈ। ਇਸ ਮੌਕੇ ’ਤੇ ਵਾਈਸ ਪ੍ਰਿੰਸੀਪਲ ਸਰਬਜੀਤ ਕੌਰ , ਅਧਿਆਪਕ ਮਨਦੀਪ ਸਿੰਘ, ਸੁਖਨਿੰਦਰ ਪਾਲ ਸਿੰਘ, ਸਿਮਰਨ ਸੈਣੀ, ਰਾਜਦੀਪ ਸੈਣੀ, ਕਿਰਨਦੀਪ ਕੌਰ, ਦਲਜੀਤ ਕੌਰ, ਸਿਮਰਪ੍ਰੀਤ , ਗੁਰਪ੍ਰੀਤ ਕੌਰ, ਨਵਨੀਤ ਕੌਰ, ਸੰਦੀਪ ਕੌਰ, ਇੰਦਰਵੀਰ ਕੌਰ, ਪਰਮਦੀਪ ਕੌਰ, ਅਵਤਾਰ ਕੌਰ, ਸ਼ਿਵਾਨੀ, ਸਿਮਰਨਜੀਤ ਕੌਰ, ਧਰਮਵੀਰ ਕੌਰ, ਨੀਲਮਾ ਦੇਵੀ, ਬਬੀਤਾ, ਮਨਪ੍ਰੀਤ ਕੌਰ, ਮਨਿੰਦਰਜੀਤ ਕੌਰ ਸਮੂਹ ਸਟਾਫ਼ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਸੀਹਰਾ ਨੇ ਬਤੌਰ ਐਡੀਸ਼ਨਲ ਐੱਸ.ਡੀ.ਓ. ਚਾਰਜ ਸੰਭਾਲਿਆ ਅਗਲੀ ਖ਼ਬਰ -ਮਾਮਲਾ ਟੁੱਟੀਆਂ ਸੜਕਾਂ ਦਾ- ਬੂਟ ਪਾਲਿਸ਼ਾਂ ਤੋਂ ਇਕੱਠੀ ਹੋਈ ਰਾਸ਼ੀ ਵਿਧਾਇਕ ਦੇ ਘਰ ਦੇਣ ਪੁੱਜੇ ਯੂਥ ਅਕਾਲੀ ਆਗੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।