24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-11-2026

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ ਕਰਵਾਇਆ

ਚੱਬੇਵਾਲ, 23 ਨਵੰਬਰ (ਰਾਜੀਵ ਭਾਰਦਵਾਜ)-ਸੰਤ ਬਾਬਾ ਨਿਹਾਲ ਸਿੰਘ ਹਰੀਆਂ ਬੇਲਾਂ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਸ਼੍ਰੀ ਗੁਰੂ ਹਰਿ ਰਾਇ ਸਾਹਿਬ ਸਕੂਲ/ਕਾਲਜ ਚੱਬੇਵਾਲ ਵਿਖੇ ਪ੍ਰਿੰਸੀਪਲ ਮੈਡਮ ਡਾ: ਮਨਜੀਤ ਕੌਰ ਦੀ ਯੋਗ ਅਗਵਾਈ ਅਧੀਨ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਦੇ ਮੌਕੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਸ੍ਰੀ ਗੁਰੂ ਹਰਿ ਰਾਇ ਸਾਹਿਬ ਸਕੂਲ/ਕਾਲਜ ਚੱਬੇਵਾਲ ਦੀਆਂ ਬੱਚੀਆਂ ਵੱਲੋਂ ਸਭ ਨੂੰ ਰਸ ਭਿੰਨੇ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ।

ਅਜੀਤ ਡੈਸਕ 24-11-2026
ਚੱਬੇਵਾਲ, 23 ਨਵੰਬਰ (ਰਾਜੀਵ ਭਾਰਦਵਾਜ)-ਸੰਤ ਬਾਬਾ ਨਿਹਾਲ ਸਿੰਘ ਹਰੀਆਂ ਬੇਲਾਂ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਸ਼੍ਰੀ ਗੁਰੂ ਹਰਿ ਰਾਇ ਸਾਹਿਬ ਸਕੂਲ/ਕਾਲਜ ਚੱਬੇਵਾਲ ਵਿਖੇ ਪ੍ਰਿੰਸੀਪਲ ਮੈਡਮ ਡਾ: ਮਨਜੀਤ ਕੌਰ ਦੀ ਯੋਗ ਅਗਵਾਈ ਅਧੀਨ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਦੇ ਮੌਕੇ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਸ੍ਰੀ ਗੁਰੂ ਹਰਿ ਰਾਇ ਸਾਹਿਬ ਸਕੂਲ/ਕਾਲਜ ਚੱਬੇਵਾਲ ਦੀਆਂ ਬੱਚੀਆਂ ਵੱਲੋਂ ਸਭ ਨੂੰ ਰਸ ਭਿੰਨੇ ਕੀਰਤਨ ਦੁਆਰਾ ਨਿਹਾਲ ਕੀਤਾ ਗਿਆ। ਇਸ ਮੌਕੇ ਕਾਲਜ ਤੇ ਸਕੂਲ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ ਅਤੇ ਪ੍ਰਿੰਸੀਪਲ ਮੈਡਮ ਡਾ: ਮਨਜੀਤ ਕੌਰ ਦੁਆਰਾ ਬੱਚੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੰਪੂਰਨ ਜੀਵਨ ਬਾਰੇ ਜਾਣੂ ਕਰਵਾਇਆ ਗਿਆ। ਉਪਰੰਤ ਸਕੂਲ/ ਕਾਲਜ ਦੀਆਂ ਬੱਚੀਆਂ ਵੱਲੋਂ ਗੁਰੂ ਸਾਹਿਬ ਜੀ ਦੇ ਜੀਵਨ ਨਾਲ ਸਬੰਧਿਤ ਕਵਿਤਾਵਾਂ ਅਤੇ ਭਾਸ਼ਣਾਂ ਦੁਆਰਾ ਗੁਰੂ ਜੀ ਦੇ ਜੀਵਨ ਅਤੇ ਸਿੱਖਿਆਵਾਂ ਬਾਰੇ ਚਾਨਣਾ ਪਾਇਆ ਗਿਆ। ਇਸ ਮੌਕੇ ਸਕੂਲ /ਕਾਲਜ ਦਾ ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਮੌਜੂਦ ਸਨ।
ਪਿਛਲੀ ਖ਼ਬਰ ਵਿਕਟਰ ਡਰੀਮ ਹੈਵਨ ਰੈਸਟੋਰੈਂਟ ਐਂਡ ਹੋਟਲ ਬਣਿਆ ਇਲਾਕਾ ਵਾਸੀਆਂ ਲਈ ਖਿੱਚ ਦਾ ਕੇਂਦਰ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸੰਬੰਧੀ ਸਮਾਗਮ ਕਰਵਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।