ਅਕਾਲੀ-ਭਾਜਪਾ ਗੱਠਜੋੜ ਸਮੇਂ ਦੀ ਅਹਿਮ ਲੋੜ-ਲਖਵਿੰਦਰ ਸਿੰਘ ਟਿੰਮੀ
ਹਾਜੀਪੁਰ, 24 ਨਵੰਬਰ (ਜੋਗਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਭਾਜਪਾ ਨਾਲ ਗੱਠਜੋੜ ਕਰਨ ਸਬੰਧੀ ਲਏ ਗਏ ਫ਼ੈਸਲੇ ਬਾਰੇ ਆਪਣਾ ਪ੍ਰਤੀਕਰਮ ਦਿੰਦਿਆਂ ਲਖਵਿੰਦਰ ਸਿੰਘ ਟਿੰਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਨੇ ਕਿਹਾ ਕਿ ਇਹ ਫ਼ੈਸਲਾ ਸਮੇਂ ਦੀ ਅਹਿਮ ਲੋੜ ਸੀ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਭਾਜਪਾ ਵਿਚਕਾਰ ਗੱਠਜੋੜ ਨੂੰ ਲੈ ਕੇ ਲਿਆ ਗਿਆ ਫ਼ੈਸਲਾ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਲਈ ਮਹੱਤਵਪੂਰਨ ਹੈ।
ਅਜੀਤ ਡੈਸਕ
25-11-2026