25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਪਲਸ ਪੋਲੀਓ ਮੁਹਿੰਮ ਤਹਿਤ 14,140 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ- ਡਾ. ਮਨਪ੍ਰੀਤ ਕੌਰ

ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ)-ਮੁੱਢਲਾ ਸਿਹਤ ਕੇਂਦਰ (ਪੀ. ਐਚ.

ਅਜੀਤ ਡੈਸਕ 25-11-2026
ਹੁਸ਼ਿਆਰਪੁਰ, 24 ਨਵੰਬਰ (ਬਲਜਿੰਦਰਪਾਲ ਸਿੰਘ)-ਮੁੱਢਲਾ ਸਿਹਤ ਕੇਂਦਰ (ਪੀ.ਐਚ.ਸੀ.) ਚੱਕੋਵਾਲ ਬ੍ਰਾਹਮਣਾਂ ਵਲੋਂ ਚਲਾਈ ਜਾ ਰਹੀ ਪਲਸ ਪੋਲੀਓ ਮੁਹਿੰਮ ਤਹਿਤ 14140 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਗਈਆਂ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ. ਮਨਪ੍ਰੀਤ ਕੌਰ ਨੇ ਦੱਸਿਆ ਕਿ ਪੰਜ ਸਾਲ ਤੱਕ ਦੀ ਉਮਰ ਦੇ ਬੱਚਿਆਂ ਨੂੰ ਪੋਲੀਓ ਤੋਂ ਸੁਰੱਖਿਅਤ ਰੱਖਣ ਲਈ ਸਿਹਤ ਵਿਭਾਗ ਵਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਡਾ. ਮਨਪ੍ਰੀਤ ਕੌਰ ਨੇ ਕਿਹਾ ਕਿ ਪੋਲੀਓ ਇੱਕ ਗੰਭੀਰ ਬਿਮਾਰੀ ਹੈ, ਜਿਸ ਤੋਂ ਬਚਾਅ ਲਈ ਹਰ ਪੰਜ ਸਾਲ ਤੱਕ ਦੇ ਬੱਚੇ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣਾ ਬਹੁਤ ਜ਼ਰੂਰੀ ਹੈ। ਹਰਦੀਪ ਸਿੰਘ ਬੀ.ਈ.ਈ. ਨੇ ਦੱਸਿਆ ਕਿ ਸਿਹਤ ਵਿਭਾਗ ਦੇ ਕਰਮਚਾਰੀਆਂ ਨੇ 22 ਨਵੰਬਰ ਨੂੰ ਬੂਥ ਲਗਾ ਕੇ ਅਤੇ 23 ਅਤੇ 24 ਨਵੰਬਰ ਨੂੰ ਘਰ ਘਰ ਜਾ ਕੇ ਬੱਚਿਆਂ ਨੂੰ ਪੋਲੀਓ ਰੋਕੂ ਦਵਾਈ ਪਿਲਾਈ।
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਨਾਲ ਵਰਕਰਾਂ ਦੇ ਹੌਸਲੇ ਹੋਏ ਬੁਲੰਦ-ਅਰੁਣੇਸ਼ ਸ਼ਾਕਰ ਅਗਲੀ ਖ਼ਬਰ ਪ੍ਰਧਾਨ ਮੰਤਰੀ ਦੀਆਂ ਯੋਜਨਾਵਾਂ ਨਾਲ ਪੰਜਾਬ ਬਣੇਗਾ ਦੇਸ਼ ਦਾ ਮੋਹਰੀ ਸੂਬਾ-ਡਾ. ਘਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।