25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਅਕਾਲੀ-ਭਾਜਪਾ ਗੱਠਜੋੜ ਨਾਲ ਵਰਕਰਾਂ ਦੇ ਹੌਸਲੇ ਹੋਏ ਬੁਲੰਦ-ਅਰੁਣੇਸ਼ ਸ਼ਾਕਰ

ਮੁਕੇਰੀਆਂ, 24 ਨਵੰਬਰ (ਰਾਮਗੜ੍ਹੀਆ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਦੇ ਐਲਾਨ ਦਾ ਸਵਾਗਤ ਕਰਦਿਆਂ ਸੀਨੀਅਰ ਭਾਜਪਾ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਅਰੁਣੇਸ਼ ਸ਼ਾਕਰ ਨੇ ਸਮੂਹ ਪੰਜਾਬ ਵਾਸੀਆਂ ਅਤੇ ਦੋਵਾਂ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਕਾਲੀ ਦਲ-ਭਾਜਪਾ ਪਾਰਟੀ ਦੇ ਗੱਠਜੋੜ ਨੇ ਵਰਕਰਾਂ ਦੇ ਹੌਸਲੇ ਪਹਿਲਾਂ ਨਾਲੋਂ ਹੋਰ ਬੁਲੰਦ ਕਰ ਦਿੱਤੇ ਹਨ ਜਿਸ ਦੇ ਨਤੀਜੇ ਆਉਣ ਵਾਲੀਆਂ 2027 ਦੀਆਂ ਚੋਣਾਂ ਵਿਚ ਵੇਖਣ ਨੂੰ ਮਿਲਣਗੇ।

ਅਜੀਤ ਡੈਸਕ 25-11-2026
ਮੁਕੇਰੀਆਂ, 24 ਨਵੰਬਰ (ਰਾਮਗੜ੍ਹੀਆ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਗੱਠਜੋੜ ਦੇ ਐਲਾਨ ਦਾ ਸਵਾਗਤ ਕਰਦਿਆਂ ਸੀਨੀਅਰ ਭਾਜਪਾ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਅਰੁਣੇਸ਼ ਸ਼ਾਕਰ ਨੇ ਸਮੂਹ ਪੰਜਾਬ ਵਾਸੀਆਂ ਅਤੇ ਦੋਵਾਂ ਪਾਰਟੀਆਂ ਦੇ ਆਗੂਆਂ ਤੇ ਵਰਕਰਾਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਅਕਾਲੀ ਦਲ-ਭਾਜਪਾ ਪਾਰਟੀ ਦੇ ਗੱਠਜੋੜ ਨੇ ਵਰਕਰਾਂ ਦੇ ਹੌਸਲੇ ਪਹਿਲਾਂ ਨਾਲੋਂ ਹੋਰ ਬੁਲੰਦ ਕਰ ਦਿੱਤੇ ਹਨ ਜਿਸ ਦੇ ਨਤੀਜੇ ਆਉਣ ਵਾਲੀਆਂ 2027 ਦੀਆਂ ਚੋਣਾਂ ਵਿਚ ਵੇਖਣ ਨੂੰ ਮਿਲਣਗੇ। ਉਨ੍ਹਾਂ ਕਿਹਾ ਦੋਵਾਂ ਪਾਰਟੀਆਂ ਦੇ ਆਗੂ ਆਪਸੀ ਪਿਆਰ ਅਤੇ ਮਿਲ ਕੇ ਪਾਰਟੀ ਲਈ ਚੋਣਾਂ ਲੜਨਗੇ। ਉਨ੍ਹਾਂ ਕਿਹਾ ਪੰਜਾਬ ਦਾ ਭਲਾ ਗੱਠਜੋੜ ਹੀ ਕਰ ਸਕਦਾ ਹੈ। ਉਨ੍ਹਾਂ ਕਿਹਾ ਪਹਿਲਾਂ ਹੀ ਗੱਠਜੋੜ ਸਰਕਾਰ ਵਲੋਂ ਪੰਜਾਬ ਦੇ ਵਿਕਾਸ ਲਈ ਅਥਾਹ ਕੰਮ ਕੀਤੇ ਗਏ ਹਨ ਜਿਨ੍ਹਾਂ ਦਾ ਅੱਜ ਵੀ ਲੋਕ ਲਾਭ ਰਹੇ ਹਨ। ਉਨ੍ਹਾਂ ਕਿਹਾ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ਅਤੇ ਸੂਬੇ ਦੇ ਭਵਿੱਖ ਨਾਲ ਜੁੜੇ ਮੁੱਦਿਆਂ ਨੂੰ ਧਿਆਨ ਵਿਚ ਰੱਖਦਿਆਂ ਦੋਵਾਂ ਪਾਰਟੀਆਂ ਦੇ ਆਗੂਆਂ ਵਲੋਂ ਆਪਸੀ ਵਿਚਾਰ-ਵਟਾਂਦਰੇ ਰਾਹੀਂ ਅੱਗੇ ਦੀ ਰਾਜਨੀਤਿਕ ਰਣਨੀਤੀ ਤਿਆਰ ਕੀਤੀ ਜਾਵੇਗੀ।
ਪਿਛਲੀ ਖ਼ਬਰ ਪਿੰਡਾਂ ’ਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ-ਸੁਸ਼ੀਲ ਪਿੰਕੀ ਅਗਲੀ ਖ਼ਬਰ ਪਲਸ ਪੋਲੀਓ ਮੁਹਿੰਮ ਤਹਿਤ 14,140 ਬੱਚਿਆਂ ਨੂੰ ਪਿਲਾਈਆਂ ਪੋਲੀਓ ਰੋਕੂ ਬੂੰਦਾਂ- ਡਾ. ਮਨਪ੍ਰੀਤ ਕੌਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।