25-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-11-2026

ਪਿੰਡਾਂ ’ਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ-ਸੁਸ਼ੀਲ ਪਿੰਕੀ

ਤਲਵਾੜਾ, 24 ਨਵੰਬਰ (ਐਚ. ਐਸ.

ਪਿੰਡ ਰਾਮਪੁਰ ਹਲੇੜ ਵਿਖੇ ਕ੍ਰਿਕਟ ਟੂਰਨਾਮੈਂਟ ਦੌਰਾਨ ਮੁੱਖ ਮਹਿਮਾਨ ਭਾਜਪਾ ਆਗੂ ਸੁਸ਼ੀਲ ਪਿੰਕੀ ਨੂੰ ਸਨਮਾਨਿਤ ਕਰਦੇ ਹੋਏ ਬਾਬਾ ਲਾਲ ਦਿਆਲ ਯੂਥ ਕਲੱਬ ਦੇ ਪ੍ਰਬੰਧਕ। ਤਸਵੀਰ : ਐਚ.ਐਸ.ਮਿੱਠੂ 25-11-2026
ਤਲਵਾੜਾ, 24 ਨਵੰਬਰ (ਐਚ.ਐਸ.ਮਿੱਠੂ)-ਕਮਾਹੀ ਦੇਵੀ ਦੇ ਪਿੰਡ ਰਾਮਪੁਰ ਹਲੇੜ ਵਿਖੇ ਬਾਬਾ ਲਾਲ ਦਿਆਲ ਯੂਥ ਕਲੱਬ ਵਲੋਂ ਕ੍ਰਿਕਟ ਟੂਰਨਾਮੈਂਟ ਕਰਵਾਇਆ ਗਿਆ। ਇਸ ਮੌਕੇ ਮੁੱਖ ਮਹਿਮਾਨ ਵਜੋਂ ਹਲਕਾ ਦਸੂਹਾ ਦੇ ਸੀਨੀਅਰ ਭਾਜਪਾ ਆਗੂ ਸੁਸ਼ੀਲ ਕੁਮਾਰ ਪਿੰਕੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਟੂਰਨਾਮੈਂਟ ਦਾ ਫਾਈਨਲ ਮੁਕਾਬਲਾ ਬਡਲਾ ਅਤੇ ਬਰਿੰਗਲੀ ਦੀਆਂ ਟੀਮਾਂ ਦਰਮਿਆਨ ਖੇਡਿਆ ਗਿਆ, ਜਿਸ ਵਿਚ ਬਡਲਾ ਦੀ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜਿੱਤ ਹਾਸਿਲ ਕੀਤੀ। ਮੁੱਖ ਮਹਿਮਾਨ ਸੁਸ਼ੀਲ ਪਿੰਕੀ ਨੇ ਆਪਣੇ ਕਰ-ਕਮਲਾਂ ਨਾਲ ਜੇਤੂ ਟੀਮ ਨੂੰ 15 ਹਜ਼ਾਰ ਰੁਪਏ ਅਤੇ ਉਪ ਜੇਤੂ ਟੀਮ ਨੂੰ 11 ਹਜ਼ਾਰ ਰੁਪਏ ਦੀ ਨਕਦ ਰਾਸ਼ੀ ਤੋਂ ਇਲਾਵਾ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਪ੍ਰਬੰਧਕੀ ਕਮੇਟੀ ਵਲੋਂ ਸੁਸ਼ੀਲ ਪਿੰਕੀ ਨੂੰ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨਾ ਸਮੇਂ ਦੀ ਲੋੜ ਹੈ। ਕਲੱਬ ਦੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਪ੍ਰਬੰਧਕਾਂ ਨੂੰ ਮਾਲੀ ਸਹਾਇਤਾ ਵੀ ਦਿੱਤੀ। ਇਸ ਮੌਕੇ ਅਨਿਲ ਸ਼ਰਮਾ, ਰਜਿੰਦਰ ਸਿੰਘ ਕਰਨ, ਕਸ਼ਮੀਰ ਸਿੰਘ, ਕਮਲਜੀਤ ਪੱਪੂ, ਨਿਸ਼ਾ ਪੰਚਾਇਤ ਮੈਂਬਰ, ਜੋਗਿੰਦਰ ਸਿੰਘ, ਅੰਕਿਤ ਸ਼ਰਮਾ, ਅਮਿਤ ਠਾਕੁਰ, ਤਾਰਾ ਠਾਕੁਰ, ਮਿੱਠੂ ਠਾਕੁਰ, ਵੀ.ਕੇ. ਠਾਕੁਰ, ਰਾਜਨ ਡਡਵਾਲ, ਪੰਮੀ ਠਾਕੁਰ, ਬਬਲੂ ਡਡਵਾਲ ਆਦਿ ਤੋਂ ਇਲਾਵਾ ਵੱਡੀ ਗਿਣਤੀ ’ਚ ਖੇਡ ਪ੍ਰੇਮੀ ਹਾਜ਼ਰ ਸਨ।
ਪਿਛਲੀ ਖ਼ਬਰ ਅਜੈ ਕੌਸ਼ਲ ਸੇਠੂ ਦੀ ਅਗਵਾਈ ਹੇਠ ਭਾਜਪਾ ਆਗੂਆਂ ਅਤੇ ਵਰਕਰਾਂ ਨੇ ਗੱਠਜੋੜ ਦਾ ਕੀਤਾ ਸਵਾਗਤ ਅਗਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਨਾਲ ਵਰਕਰਾਂ ਦੇ ਹੌਸਲੇ ਹੋਏ ਬੁਲੰਦ-ਅਰੁਣੇਸ਼ ਸ਼ਾਕਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।