ਰੁਸ਼ੀਕਾ ਮਿੱਤਲ ਤੇ ਰੀਨਾ ਭੱਲਾ ਵਲੋਂ ਸਾਂਝੀ ਰਸੋਈ ਲਈ 7000 ਦੀ ਰਾਸ਼ੀ ਭੇਟ
ਹੁਸ਼ਿਆਰਪੁਰ, 25 ਨਵੰਬਰ (ਬਲਜਿੰਦਰਪਾਲ ਸਿੰਘ)-ਡਿਪਟੀ ਕਮਿਸ਼ਨਰ-ਕਮ-ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਹੁਸ਼ਿਆਰਪੁਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਚਲਾਈ ਜਾ ਰਹੀ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਮੁਹੱਲਾ ਈਸ਼ ਨਗਰ, ਹੁਸ਼ਿਆਰਪੁਰ ਵਿਖੇ ‘ਸਾਂਝੀ ਰਸੋਈ’ ਦਾ ਸੰਚਾਲਨ ਕੀਤਾ ਜਾ ਰਿਹਾ ਹੈ। ਇਸ ਰਸੋਈ ਰਾਹੀਂ ਆਮ ਲੋਕਾਂ ਨੂੰ ਕੇਵਲ ਰੁਪਏ 10 ਪ੍ਰਤੀ ਥਾਲੀ ਦੀ ਮਾਮੂਲੀ ਦਰ ‘ਤੇ ਦੁਪਹਿਰ ਦਾ ਪੌਸ਼ਟਿਕ ਖਾਣਾ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਅਜੀਤ ਡੈਸਕ
26-11-2026