ਅਕਾਲੀ-ਭਾਜਪਾ ਗੱਠਜੋੜ ਨਾਲ ਵਰਕਰਾਂ ਦੇ ਹੌਸਲੇ ਹੋਏ ਬੁਲੰਦ-ਮਾਸਟਰ ਮਹਿੰਗਾ ਸਿੰਘ
ਨੰਗਲ ਬਿਹਾਲਾਂ, 25 ਨਵੰਬਰ (ਵਿਨੋਦ ਮਹਾਜਨ)-ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਮੁੜ ਸਿਆਸੀ ਗਠਜੋੜ ਹੋਣ ਨਾਲ ਦੋਵਾਂ ਪਾਰਟੀਆਂ ਦੇ ਆਗੂਆਂ ਅਤੇ ਵਰਕਰਾਂ ਵਿੱਚ ਭਾਰੀ ਖੁਸ਼ੀ ਅਤੇ ਜੋਸ਼ ਦੀ ਲਹਿਰ ਪਾਈ ਜਾ ਰਹੀ ਹੈ। ਇਹ ਪ੍ਰਗਟਾਵਾ ਮਾਸਟਰ ਮਹਿੰਗਾ ਸਿੰਘ ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਵਾਰਡ ਨੰਬਰ 10 ਮੁਕੇਰੀਆਂ ਵਲੋਂ ਨੰਗਲ ਬਿਹਾਲਾਂ ਵਿਖੇ ਅਜੀਤ ਨਾਲ ਵਿਸ਼ੇਸ਼ ਭੇਂਟ ਵਾਰਤਾ ਦੌਰਾਨ ਕੀਤਾ।
ਅਜੀਤ ਡੈਸਕ
26-11-2026