26-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-11-2026

ਕੇ.ਸੀ. ਫਾਰਮੇਸੀ ਕਾਲਜ ਦੇ ਵਿਦਿਆਰਥੀਆਂ ਨੇ ਬਾਇਓਜੈਂਟਾ ਲਾਈਫ ਸਾਇੰਸਿਜ਼ ਬਾਥੜੀ ਦਾ ਕੀਤਾ ਉਦਯੋਗਿਕ ਦੌਰਾ

ਨਵਾਂਸ਼ਹਿਰ, 25 ਨਵੰਬਰ (ਜਸਬੀਰ ਸਿੰਘ ਨੂਰਪੁਰ) - ਕੇ. ਸੀ.

ਅਜੀਤ ਡੈਸਕ 26-11-2026
ਨਵਾਂਸ਼ਹਿਰ, 25 ਨਵੰਬਰ (ਜਸਬੀਰ ਸਿੰਘ ਨੂਰਪੁਰ) - ਕੇ.ਸੀ. ਕਾਲਜ ਆਫ ਫਾਰਮੇਸੀ ਦੇ ਲਗਪਗ 60 ਵਿਦਿਆਰਥੀਆਂ ਅਤੇ ਸਟਾਫ ਮੈਂਬਰਾਂ ਨੇ ਕੈਂਪਸ ਡਾਇਰੈਕਟਰ ਡਾ. ਅੰਕੁਰ ਜੌਹਰੀ ਦੀ ਦੇਖ-ਰੇਖ ਵਿਚ ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਦੇ ਬਾਥੜੀ ਸਥਿਤ ਬਾਇਓਜੈਂਟਾ ਲਾਈਫ ਸਾਇੰਸਿਜ਼ ਪ੍ਰਾਈਵੇਟ ਲਿਮਟਿਡ ਕੰਪਨੀ ਦਾ ਉਦਯੋਗਿਕ ਦੌਰਾ ਕੀਤਾ। ਇਹ ਦੌਰਾ ਕਾਲਜ ਦੇ ਪ੍ਰਿੰਸੀਪਲ ਡਾ. ਨਵਜੋਤ ਸਿੰਘ ਸੇਠੀ ਦੀ ਅਗਵਾਈ ਹੇਠ ਕਰਵਾਇਆ ਗਿਆ। ਇੰਡਸਟਰੀਅਲ ਵਿਜ਼ਿਟ ਕੋਆਰਡੀਨੇਟਰ ਪ੍ਰੋ. ਮੁਕੇਸ਼ ਸ਼ਰਮਾ ਨੇ ਦੱਸਿਆ ਕਿ ਇਸ ਦੌਰੇ ਦੌਰਾਨ ਗੁਲਸ਼ਨ ਕੁਮਾਰ, ਪੱਲਵੀ ਅਤੇ ਅਨੇਰਬਨ ਵੀ ਵਿਦਿਆਰਥੀਆਂ ਦੇ ਨਾਲ ਗਏ। ਕੰਪਨੀ ਵਿੱਚ ਸੁਨੀਲ ਕੁੰਡਲ, ਭਾਵਨਾ ਪਾਂਡੇ ਅਤੇ ਗੌਰਵ ਸਿੰਘ ਨੇ ਵਿਦਿਆਰਥੀਆਂ ਨੂੰ ਫਾਰਮਾਸਿਊਟੀਕਲ ਉਦਯੋਗ ਦੀ ਕਾਰਜਪ੍ਰਣਾਲੀ, ਦਵਾਈਆਂ ਦੇ ਨਿਰਮਾਣ ਦੀਆਂ ਵੱਖ-ਵੱਖ ਪ੍ਰਕਿਰਿਆਵਾਂ ਅਤੇ ਗੁਣਵੱਤਾ ਨਿਯੰਤਰਣ ਪ੍ਰਣਾਲੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਵਿਦਿਆਰਥੀਆਂ ਨੂੰ ਟੈਬਲੇਟ, ਕੈਪਸੂਲ, ਇੰਜੈਕਸ਼ਨ ਅਤੇ ਹੋਰ ਦਵਾਈਆਂ ਦੇ ਨਿਰਮਾਣ ਨਾਲ ਸਬੰਧਤ ਪ੍ਰਕਿਰਿਆਵਾਂ ਨੂੰ ਨੇੜਿਓਂ ਸਮਝਣ ਦਾ ਮੌਕਾ ਮਿਲਿਆ। ਕੰਪਨੀ ਵਿੱਚ ਕੈਂਸਰ ਰੋਕੂ ਦਵਾਈਆਂ, ਕ੍ਰਿਟੀਕਲ ਕੇਅਰ ਅਤੇ ਜੀਵਨ ਰੱਖਿਅਕ ਦਵਾਈਆਂ ਦਾ ਨਿਰਮਾਣ ਕੀਤਾ ਜਾਂਦਾ ਹੈ। ਪ੍ਰਿੰਸੀਪਲ ਡਾ. ਨਵਜੋਤ ਸਿੰਘ ਸੇਠੀ ਨੇ ਦੱਸਿਆ ਕਿ ਇਸ ਉਦਯੋਗਿਕ ਦੌਰੇ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਫਾਰਮਾਸਿਊਟੀਕਲ ਉਦਯੋਗ ਦੇ ਵਿਹਾਰਕ ਪਹਿਲੂਆਂ ਤੋਂ ਜਾਣੂ ਕਰਵਾਉਣਾ ਅਤੇ ਭਵਿੱਖ ਵਿੱਚ ਰੁਜ਼ਗਾਰ ਦੇ ਮੌਕਿਆਂ ਬਾਰੇ ਜਾਗਰੂਕ ਕਰਨਾ ਸੀ। ਉਨ੍ਹਾਂ ਕਿਹਾ ਕਿ ਕਾਲਜ ਵੱਲੋਂ ਸਮੇਂ-ਸਮੇਂ ’ਤੇ ਅਜਿਹੇ ਉਦਯੋਗਿਕ ਦੌਰੇ ਕਰਵਾਏ ਜਾਂਦੇ ਹਨ, ਤਾਂ ਜੋ ਵਿਦਿਆਰਥੀਆਂ ਨੂੰ ਸਿਲੇਬਸ ਅਨੁਸਾਰ ਵਿਹਾਰਕ ਗਿਆਨ ਮਿਲ ਸਕੇ ਅਤੇ ਉਨ੍ਹਾਂ ਦਾ ਭਵਿੱਖ ਉੱਜਵਲ ਬਣ ਸਕੇ।
ਪਿਛਲੀ ਖ਼ਬਰ ਦੁਸਾਂਝ, ਹੀਉਂ, ਹਸਮੁੱਖ, ਸਾਕੀ ਸਮੇਤ ਅੱਠ ਸਾਹਿਤਕਾਰਾਂ ਦੇ ਪਰਿਵਾਰ ਹੋਣਗੇ ਸਨਮਾਨਿਤ ਅਗਲੀ ਖ਼ਬਰ ਗੁਰੂ ਨਾਨਕ ਮਿਸ਼ਨ ਸੇਵਾ ਸੁਸਾਇਟੀ ਵਲੋਂ 27 ਨੂੰ ਬੰਗਾ ’ਚ ਹੋਵੇਗਾ ਕੀਰਤਨ ਦਰਬਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।