27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-11-2026

ਸਾਹਿਤਕ ਮੁਕਾਬਲਿਆਂ ’ਚ ਬਾਬਾ ਮੰਝ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਵਲੋਂ ਸ਼ਾਨਦਾਰ ਪ੍ਰਦਰਸ਼ਨ

ਹੁਸ਼ਿਆਰਪੁਰ, 26 ਨਵੰਬਰ (ਬਲਜਿੰਦਰਪਾਲ ਸਿੰਘ)-ਬਾਬਾ ਮੰਝ ਕਾਨਵੈਂਟ ਸਕੂਲ ਕੰਗ ਮਾਈ ਦੇ ਵਿਦਿਆਰਥੀਆਂ ਨੇ ਜੀ. ਜੀ.

ਸਾਹਿਤਕ ਮੁਕਾਬਲਿਆਂ ‘ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨਾਲ ਡਾਇਰੈਕਟਰ ਡਾ. ਪਰਮਜੀਤ ਕੌਰ ਸਿੱਧੂ ਤੇ ਹੋਰ। 27-11-2026
ਹੁਸ਼ਿਆਰਪੁਰ, 26 ਨਵੰਬਰ (ਬਲਜਿੰਦਰਪਾਲ ਸਿੰਘ)-ਬਾਬਾ ਮੰਝ ਕਾਨਵੈਂਟ ਸਕੂਲ ਕੰਗ ਮਾਈ ਦੇ ਵਿਦਿਆਰਥੀਆਂ ਨੇ ਜੀ.ਜੀ.ਡੀ.ਐੱਸ.ਡੀ. ਕਾਲਜ ਹਰਿਆਣਾ ਵਿਖੇ ਕਰਵਾਏ ਗਏ ਵੱਖ-ਵੱਖ ਸਾਹਿਤਕ ਮੁਕਾਬਲਿਆਂ ’ਚ ਆਪਣੀ ਪ੍ਰਤਿਭਾ ਦਾ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਕਈ ਅਹਿਮ ਸਥਾਨ ਹਾਸਿਲ ਕੀਤੇ। ਡਾਇਰੈਕਟਰ ਡਾ. ਪਰਮਜੀਤ ਕੌਰ ਸਿੱਧੂ ਦੀ ਅਗਵਾਈ ਹੇਠ ਸਕੂਲ ਦੇ ਵਿਦਿਆਰਥੀਆਂ ਨੇ ਇਨ੍ਹਾਂ ਮੁਕਾਬਲਿਆਂ ’ਚ ਪੂਰੇ ਜੋਸ਼, ਉਤਸ਼ਾਹ ਅਤੇ ਆਤਮ-ਵਿਸ਼ਵਾਸ ਨਾਲ ਸ਼ਮੂਲੀਅਤ ਕੀਤੀ। ਇਨ੍ਹਾਂ ਮੁਕਾਬਲਿਆਂ ਦਾ ਮੁੱਖ ਉਦੇਸ਼ ਵਿਦਿਆਰਥੀਆਂ ਦੀ ਭਾਸ਼ਾਈ ਯੋਗਤਾ, ਵਿਚਾਰ ਪ੍ਰਗਟਾਉਣ ਦੀ ਕਲਾ, ਲੇਖਣੀ ਦੀ ਸਮਰੱਥਾ ਅਤੇ ਮੰਚ ‘ਤੇ ਆਪਣੀ ਗੱਲ ਪ੍ਰਭਾਵਸ਼ਾਲੀ ਢੰਗ ਨਾਲ ਰੱਖਣ ਦੇ ਹੁਨਰ ਨੂੰ ਉਤਸ਼ਾਹਿਤ ਕਰਨਾ ਸੀ। ਮੁਕਾਬਲਿਆਂ ਦੇ ਨਤੀਜਿਆਂ ਵਿਚ ਅੰਗਰੇਜ਼ੀ ਡੈਕਲੇਮੇਸ਼ਨ ਮੁਕਾਬਲੇ ਵਿਚ ਸੁਦੀਕਸ਼ਾ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਸ਼ਾਨਦਾਰ ਸਫ਼ਲਤਾ ਹਾਸਲ ਕੀਤੀ। ਇਸੇ ਤਰ੍ਹਾਂ ਅੰਗਰੇਜ਼ੀ ਲੇਖ ਲਿਖਣ ਮੁਕਾਬਲੇ ‘ਚ ਸੋਨਪ੍ਰੀਤ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਆਪਣੀ ਲੇਖਣੀ ਦੀ ਕਾਬਲੀਅਤ ਦਾ ਪ੍ਰਮਾਣ ਦਿੱਤਾ। ਪੰਜਾਬੀ ਡੈਕਲੇਮੇਸ਼ਨ ਮੁਕਾਬਲੇ ਵਿੱਚ ਸ਼ੁਭਨੀਕ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ, ਜਦਕਿ ਅੰਗਰੇਜ਼ੀ ਲੇਖ ਲਿਖਣ ਮੁਕਾਬਲੇ ਵਿਚ ਮਨਤ ਸੰਧੂ ਨੇ ਤੀਜਾ ਸਥਾਨ ਹਾਸਲ ਕਰਕੇ ਸਕੂਲ ਦੀਆਂ ਪ੍ਰਾਪਤੀਆਂ ਵਿੱਚ ਵਾਧਾ ਕੀਤਾ। ਇਸ ਤੋਂ ਇਲਾਵਾ ਪੰਜਾਬੀ ਲਿਖਣ ਮੁਕਾਬਲੇ ‘ਚ ਨਵਕਿਰਨ ਕੌਰ ਨੇ ਦੂਜਾ ਅਤੇ ਪ੍ਰਭਲੀਨ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰਗਰੇਜ਼ੀ ਲਿਖਣ ਮੁਕਾਬਲੇ ਵਿੱਚ ਬਰਲੀਨ ਕੌਰ ਨੇ ਤੀਜਾ ਸਥਾਨ ਹਾਸਲ ਕਰਕੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ। ਇਨ੍ਹਾਂ ਮੁਕਾਬਲਿਆਂ ਵਿਚ ਇੰਦਰਵੀਰ, ਬਲਜਿੰਦਰ ਕੌਰ ਅਤੇ ਹਸ਼ਮੀਤ ਕੌਰ ਨੇ ਵੀ ਪੂਰੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਕਲਾ ਤੇ ਹੁਨਰ ਦਾ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਦੀ ਇਸ ਸ਼ਾਨਦਾਰ ਪ੍ਰਾਪਤੀ ‘ਤੇ ਡਾਇਰੈਕਟਰ ਡਾ. ਪਰਮਜੀਤ ਕੌਰ ਸਿੱਧੂ ਨੇ ਸਾਰੇ ਜੇਤੂ ਵਿਦਿਆਰਥੀਆਂ ਅਤੇ ਭਾਗ ਲੈਣ ਵਾਲੇ ਪ੍ਰਤੀਯੋਗੀਆਂ ਨੂੰ ਦਿਲੋਂ ਵਧਾਈ ਦਿੱਤੀ। ਇਸ ਸਫ਼ਲਤਾ ਨੂੰ ਸੰਭਵ ਬਣਾਉਣ ਵਿਚ ਕਾਰਜਕਾਰੀ ਪ੍ਰਿੰਸੀਪਲ ਜਗਮੀਤ ਕੌਰ, ਸੀਨੀਅਰ ਕੋਆਰਡੀਨੇਟਰ ਪੂਨਮ ਜਸਵਾਲ, ਆਪਰੇਸ਼ਨਲ ਮੈਨੇਜਰ ਪਰਮਿੰਦਰ ਸਿੰਘ ਅਤੇ ਸਮੂਹ ਸਟਾਫ਼ ਮੈਂਬਰਾਂ ਦਾ ਵਿਸ਼ੇਸ਼ ਸਹਿਯੋਗ ਅਤੇ ਮਾਰਗਦਰਸ਼ਨ ਰਿਹਾ। ਸਾਰਿਆਂ ਦੇ ਸਾਂਝੇ ਯਤਨਾਂ, ਅਣਥੱਕ ਮਿਹਨਤ ਅਤੇ ਉਤਸ਼ਾਹ ਸਦਕਾ ਵਿਦਿਆਰਥੀਆ ਂ ਨੇ ਇਹ ਮਾਣਮੱਤੀ ਪ੍ਰਾਪਤੀ ਹਾਸਲ ਕੀਤੀ।
ਪਿਛਲੀ ਖ਼ਬਰ ਅਕਾਲੀ-ਭਾਜਪਾ ਗੱਠਜੋੜ ਦੀ ਖੁਸ਼ੀ ’ਚ ਵਰਕਰਾਂ ਤੇ ਆਗੂਆਂ ਨੇ ਲੱਡੂ ਵੰਡੇ ਅਗਲੀ ਖ਼ਬਰ ਵਿਧਾਇਕ ਘੁੰਮਣ ਨੇ ਪਿੰਡ ਬਾੜੀ ਦੇ ਵਿਕਾਸ ਕਾਰਜਾਂ ਲਈ 14 ਲੱਖ ਦੀ ਗਰਾਂਟ ਦਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।