ਗੁਰਦੁਆਰਾ ਸ਼ਹੀਦਾਂ ਤਲਵੰਡੀ ਅਰਾਈਆਂ ’ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਕੱਲ੍ਹ ਤੋਂ
ਸ਼ਾਮਚੁਰਾਸੀ, 26 ਨਵੰਬਰ (ਗੁਰਮੀਤ ਸਿੰਘ ਖ਼ਾਨਪੁਰੀ)-ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਤਲਵੰਡੀ ਅਰਾਈਆਂ ਵਿਖੇ ਇਲਾਕੇ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਅਤੇ ਸਾਧ ਸੰਗਤ ਦੀ ਵਿਸ਼ੇਸ਼ ਮੀਟਿੰਗ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਹਰਦੇਵ ਸਿੰਘ ਤਲਵੰਡੀ ਅਰਾਈਆਂ ਦੀ ਪ੍ਰਧਾਨਗੀ ਹੇਠ ਹੋਈ। ਇਸ ਮੀਟਿੰਗ ਦੌਰਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 28 ਨਵੰਬਰ ਨੂੰ ਸਜਾਏ ਜਾਣ ਵਾਲੇ ਵਿਸ਼ਾਲ ਨਗਰ ਕੀਰਤਨ ਅਤੇ 29 ਨਵੰਬਰ ਨੂੰ ਕਰਵਾਏ ਜਾ ਰਹੇ ਮਹਾਨ ਕੀਰਤਨ ਦਰਬਾਰ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।
ਸੰਤ ਬਾਬਾ ਹਰਦੇਵ ਸਿੰਘ ਤਲਵੰਡੀ ਅਰਾਈਆਂ।
27-11-2026