27-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਜ਼ਿਲ੍ਹਾ ਬਾਰ ਐਸੋਸੀਏਸ਼ਨ ਵਲੋਂ ਜੁਡੀਸ਼ੀਅਲ ਕੰਮ ਦਸੂਹਾ ਵਿਖੇ ਸ਼ਿਫ਼ਟ ਕਰਨ ਨੂੰ ਲੈ ਕੇ ਰੋਸ ਪ੍ਰਦਰਸ਼ਨ

ਹੁਸ਼ਿਆਰਪੁਰ, 27 ਨਵੰਬਰ (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਵਲੋਂ ਪ੍ਰਧਾਨ ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ ਦੀ ਅਗਵਾਈ ‘ਚ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਐਡਵੋਕੇਟ ਭਾਰਦਵਾਜ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੀ ਤਹਿਸੀਲ ਦਸੂਹਾ ਵਿਖੇ ਨਿਯੁਕਤ ਕੀਤੇ ਗਏ ਵਧੀਕ ਡਿਪਟੀ ਕਮਿਸ਼ਨਰ ਨੂੰ ਕੋਰਟ ਕੇਸ ਜਿਹੜੇ ਹੁਸ਼ਿਆਰਪੁਰ ਵਿਖੇ ਚੱਲਦੇ ਹਨ ਉਹ ਨਾ ਭੇਜੇ ਜਾਣ ਦੀ ਮੰਗ ਕੀਤੀ।

ਹੁਸ਼ਿਆਰਪੁਰ ਵਿਖੇ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨਾਲ ਗੱਲਬਾਤ ਕਰਦੇ ਹੋਏ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ ਤੇ ਹੋਰ ਵਕੀਲ। ਤਸਵੀਰ : ਹਮਸ਼ਾਇਨ ਸਟੂਡੀਓ 28-11-2026
ਹੁਸ਼ਿਆਰਪੁਰ, 27 ਨਵੰਬਰ (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਵਲੋਂ ਪ੍ਰਧਾਨ ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ ਦੀ ਅਗਵਾਈ ‘ਚ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਮੌਕੇ ਐਡਵੋਕੇਟ ਭਾਰਦਵਾਜ ਨੇ ਹੁਸ਼ਿਆਰਪੁਰ ਜ਼ਿਲ੍ਹੇ ਦੀ ਤਹਿਸੀਲ ਦਸੂਹਾ ਵਿਖੇ ਨਿਯੁਕਤ ਕੀਤੇ ਗਏ ਵਧੀਕ ਡਿਪਟੀ ਕਮਿਸ਼ਨਰ ਨੂੰ ਕੋਰਟ ਕੇਸ ਜਿਹੜੇ ਹੁਸ਼ਿਆਰਪੁਰ ਵਿਖੇ ਚੱਲਦੇ ਹਨ ਉਹ ਨਾ ਭੇਜੇ ਜਾਣ ਦੀ ਮੰਗ ਕੀਤੀ। ਇਸ ਮੌਕੇ ਸਮੂਹ ਵਕੀਲਾਂ ਦੇ ਵਫ਼ਦ ਵਲੋਂ ਵਿਧਾਇਕ ਬ੍ਰਹਮ ਸ਼ੰਕਰ ਜਿੰਪਾ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ ਗਿਆ। ਇਸ ਮੌਕੇ ਬ੍ਰਹਮ ਸ਼ੰਕਰ ਜਿੰਪਾ ਨੇ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਆਸ਼ਿਕਾ ਜੈਨ ਨਾਲ ਫ਼ੋਨ ’ਤੇ ਗੱਲ ਕੀਤੀ ਅਤੇ ਉਨ੍ਹਾਂ ਨੂੰ ਕਿਹਾ ਕਿ ਵਕੀਲਾਂ ਦੀਆਂ ਮੰਗਾਂ ਜਾਇਜ਼ ਹਨ ਅਤੇ ਇਨ੍ਹਾਂ ਨੂੰ ਲਾਗੂ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜੁਡੀਸ਼ੀਅਲ ਕੰਮ ਦਸੂਹਾ ’ਚ ਨਾ ਸ਼ਿਫ਼ਟ ਕੀਤਾ ਜਾਵੇ, ਜਿਸ ‘ਤੇ ਡਿਪਟੀ ਕਮਿਸ਼ਨਰ ਵਲੋਂ ਵਕੀਲਾਂ ਨੂੰ ਭਰੋਸਾ ਦਿਵਾਇਆ ਗਿਆ ਕਿ ਅਜਿਹਾ ਨਹੀਂ ਹੋਵੇਗਾ। ਇਸ ਮੌਕੇ ਬ੍ਰਹਮ ਸ਼ੰਕਰ ਜਿੰਪਾ ਨੇ ਸਮੂਹ ਵਕੀਲ ਭਾਈਚਾਰੇ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਅਜਿਹਾ ਨਹੀਂ ਹੋਣ ਦੇਣਗੇ ਅਤੇ ਉਹ ਵਕੀਲਾਂ ਦੇ ਨਾਲ ਖੜ੍ਹੇ ਹਨ। ਇਸ ਮੌਕੇ ਬਾਰ ਐਸੋਸੀਏਸ਼ਨ ਦੇ ਜਨਰਲ ਸਕੱਤਰ ਐਡਵੋਕੇਟ ਪੁਨੀਤ ਇੰਦਰ ਸਿੰਘ ਕੰਗ, ਮੀਤ ਪ੍ਰਧਾਨ ਐਡਵੋਕੇਟ ਮਾਨਿਕ ਡੋਗਰਾ, ਮੀਤ ਪ੍ਰਧਾਨ ਐਡਵੋਕੇਟ ਗੁਰਪ੍ਰੀਤ ਕੌਰ, ਮੈਂਬਰ ਬਾਰ ਕੌਂਸਲ ਐਡਵੋਕੇਟ ਰਜਨੀ ਨੰਦਾ, ਸਾਬਕਾ ਜਨਰਲ ਸਕੱਤਰ ਬਾਰ ਐਡਵੋਕੇਟ ਗੁਰਵੀਰ ਸਿੰਘ ਚੌਟਾਲਾ, ਸਾਬਕਾ ਮੀਤ ਪ੍ਰਧਾਨ ਐਡਵੋਕੇਟ ਵਿਕਰਮ ਸਿੰਘ, ਐਡਵੋਕੇਟ ਅਭਿਨਵ ਮਹਿੰਦਰੂ, ਐਡਵੋਕੇਟ ਵਿਕਲਪ ਵਤਸ, ਐਡਵੋਕੇਟ ਤਾਜਪ੍ਰੀਤ ਸਿੰਘ ਕੰਗ, ਐਡਵੋਕੇਟ ਅਭਿਨੰਦਨ ਸ਼ਰਮਾ, ਐਡਵੋਕੇਟ ਪ੍ਰੀਤੀ ਜੱਸਲ, ਐਡਵੋਕੇਟ ਵਰਿੰਦਰ ਹੀਰਾ, ਐਡਵੋਕੇਟ ਨਿਰਵੈਰ ਸਿੱਧੂ ਆਦਿ ਹਾਜ਼ਰ ਸਨ।
ਪਿਛਲੀ ਖ਼ਬਰ ਜ਼ਿਲ੍ਹੇ ’ਚ ਵੋਟਰ ਜਾਗਰੂਕਤਾ ਗਤੀਵਿਧੀਆਂ ਨੂੰ ਦਿੱਤਾ ਜਾ ਰਿਹਾ ਹੈ ਵਿਸ਼ੇਸ਼ ਉਤਸ਼ਾਹ: ਆਸ਼ਿਕਾ ਜੈਨ ਅਗਲੀ ਖ਼ਬਰ ਜ਼ਿਲ੍ਹੇ ’ਚ ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ ਮੌਕ ਡ੍ਰਿੱਲ ਕਰਵਾਈ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।