ਅਣਐਲਾਨੇ ਬਿਜਲੀ ਕੱਟ ਲਗਾ ਕੇ ਲੋਕਾਂ ਨੂੰ ਕੀਤਾ ਜਾ ਰਿਹਾ ਪ੍ਰੇਸ਼ਾਨ-ਸੂਦ
ਹੁਸ਼ਿਆਰਪੁਰ, 27 ਨਵੰਬਰ (ਹਰਪ੍ਰੀਤ ਕੌਰ)-ਸਾਬਕਾ ਕੈਬਨਿਟ ਮੰਤਰੀ ਤੇ ਸੀਨੀਅਰ ਭਾਜਪਾ ਨੇਤਾ ਤੀਕਸ਼ਨ ਸੂਦ ਨੇ ਸਰਦੀਆਂ ਦੇ ਮੌਸਮ ਵਿਚ ਵੀ ਲੱਗ ਰਹੇ ਬਿਜਲੀ ਦੇ ਅਣਐਲਾਨੇ ਲੰਬੇ-ਲੰਬੇ ਕੱਟਾਂ ਲਈ ਪੰਜਾਬ ਸਰਕਾਰ ਦੀ ਨਿੰਦਾ ਕਰਦਿਆਂ ਕਿਹਾ ਕਿ ਸਰਕਾਰ ਵਲੋਂ ਅਣਐਲਾਨੇ ਬਿਜਲੀ ਕੱਟ ਲਗਾ ਕੇ ਆਮ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਬਿਜਲੀ ਤੋਂ ਬਿਨਾਂ ਜ਼ਿਆਦਾਤਰ ਕੰਮ ਨਹੀਂ ਹੋ ਸਕਦੇ।
ਅਜੀਤ ਡੈਸਕ
28-11-2026