ਹਰਿਆਣਾ ਵਿਖੇ ਸ਼੍ਰੋਮਣੀ ਅਕਾਲੀ ਦਲ ਤੇ ਭਾਜਪਾ ਦੀ ਮੀਟਿੰਗ
ਹਰਿਆਣਾ, 27 ਨਵੰਬਰ (ਹਰਮੇਲ ਸਿੰਘ ਖੱਖ)-ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ (ਬ) ਦੀ ਮੀਟਿੰਗ ਕਸਬਾ ਹਰਿਆਣਾ ਵਿਖੇ ਹੋਈ, ਜਿਸ ਵਿਚ ਪ੍ਰੋ: ਸੰਦੀਪ ਸਿੰਘ ਸੀਕਰੀ ਇੰਚਾਰਜ ਸ਼੍ਰੋਮਣੀ ਅਕਾਲੀ ਦਲ ਹਲਕਾ ਸ਼ਾਮਚੁਰਾਸੀ ਨੇ ਉਚੇਚੇ ਤੌਰ ਉੱਤੇ ਸ਼ਿਰਕਤ ਕੀਤੀ। ਦੋਵਾਂ ਪਾਰਟੀ ਆਗੂਆਂ ਅਤੇ ਵਰਕਰਾਂ ਨੇ ਸੰਦੀਪ ਸਿੰਘ ਸੀਕਰੀ ਦਾ ਸਨਮਾਨ ਕੀਤਾ ਅਤੇ ਕਿਹਾ ਕਿ ਸਾਨੂੰ ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣੀ ਹੈ।
ਅਜੀਤ ਡੈਸਕ
28-11-2026