28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਹਰਜਿੰਦਰ ਸਿੰਘ ਧਾਮੀ ਦੇ ਪ੍ਰਧਾਨ ਬਣਨ ’ਤੇ ਹਲਕਾ ਸ਼ਾਮਚੁਰਾਸੀ ’ਚ ਖ਼ੁਸ਼ੀ ਦੀ ਲਹਿਰ-ਅਕਾਲੀ ਆਗੂ

ਬੁੱਲ੍ਹੋਵਾਲ, 28 ਨਵੰਬਰ (ਲੁਗਾਣਾ)-ਸਿੱਖ ਕੌਮ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਛੇਵੀਂ ਵਾਰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਜਾਣ ਤੇ ਹਲਕਾ ਸ਼ਾਮਚੁਰਾਸੀ ਦੇ ਟਕਸਾਲੀ ਅਕਾਲੀ ਆਗੂਆਂ, ਨੌਜਵਾਨ ਵਰਗ ਤੇ ਹਲਕੇ ਦੇ ਵਸਨੀਕਾਂ ਵਿਚ ਭਾਰੀ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਟਕਸਾਲੀ ਅਕਾਲੀ ਆਗੂ ਜਥੇ.

ਅਜੀਤ ਡੈਸਕ 29-11-2026
ਬੁੱਲ੍ਹੋਵਾਲ, 28 ਨਵੰਬਰ (ਲੁਗਾਣਾ)-ਸਿੱਖ ਕੌਮ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਛੇਵੀਂ ਵਾਰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਚੁਣੇ ਜਾਣ ਤੇ ਹਲਕਾ ਸ਼ਾਮਚੁਰਾਸੀ ਦੇ ਟਕਸਾਲੀ ਅਕਾਲੀ ਆਗੂਆਂ, ਨੌਜਵਾਨ ਵਰਗ ਤੇ ਹਲਕੇ ਦੇ ਵਸਨੀਕਾਂ ਵਿਚ ਭਾਰੀ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਮੌਕੇ ਟਕਸਾਲੀ ਅਕਾਲੀ ਆਗੂ ਜਥੇ. ਕਸ਼ਮੀਰਾ ਸਿੰਘ ਗੀਗਨਵਾਲ, ਸੰਦੀਪ ਸਿੰਘ ਸੀਕਰੀ ਹਲਕਾ ਇੰਚਾਰਜ ਸ਼ਾਮ ਚੁਰਾਸੀ ਅਤੇ ਅਮਰੀਕ ਸਿੰਘ ਭਾਗੋਵਾਲ ਮੈਂਬਰ ਪੀ.ਏ. ਨੇ ਕਿਹਾ ਕਿ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਸ਼੍ਰੋਮਣੀ ਕਮੇਟੀ ਦੇ ਕਾਰਜਾਂ ਦੇ ਨਾਲ ਨਾਲ ਸ਼੍ਰੋਮਣੀ ਅਕਾਲੀ ਦਲ (ਬ) ਦੀ ਹਾਈਕਮਾਂਡ ਵਲੋਂ ਲਗਾਈ ਡਿਊਟੀ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਹੈ। ਇਸ ਮੌਕੇ ਸਰਕਲ ਪ੍ਰਧਾਨ ਜਗਪਾਲ ਸਿੰਘ ਖੱਬਲਾਂ, ਟਕਸਾਲੀ ਅਕਾਲੀ ਆਗੂ ਸੇਵਾ ਸਿੰਘ ਭੱਕਲਾ, ਪ੍ਰਧਾਨ ਮੁਖਤਾਰ ਸਿੰਘ ਢੱਡੇ, ਸਰਕਲ ਪ੍ਰਧਾਨ ਰਵਿੰਦਰ ਪਾਲ ਸਿੰਘ ਸੂਸ, ਪ੍ਰਧਾਨ ਕੁਲਦੀਪ ਸਿੰਘ ਢੱਡੇ, ਉਪਕਾਰ ਸਿੰਘ ਭੱਕਲਾਂ ਹਲਕਾ ਪ੍ਰਧਾਨ ਸ਼ਾਮਚੁਰਾਸੀ, ਪ੍ਰਧਾਨ ਪ੍ਰਿਤਪਾਲ ਸਿੰਘ ਢੱਡੇ, ਮਨਵਿੰਦਰ ਸਿੰਘ ਸੂਸ, ਦਲਜਿੰਦਰ ਸਿੰਘ ਧਾਮੀ, ਮੁਖ਼ਤਿਆਰ ਸਿੰਘ ਖ਼ਾਲਸਾ, ਜਸ਼ਨ ਗੁਰਾਇਆ ਜ਼ਿਲ੍ਹਾ ਪ੍ਰਧਾਨ ਐਸ.ਓ.ਆਈ, ਅਮਨਦੀਪ ਸਿੰਘ ਹੁਸੈਨਪੁਰ ਸੰਮਤੀ ਮੈਂਬਰ, ਵਿਸਾਖਾ ਸਿੰਘ ਗੀਗਨਵਾਲ, ਗੋਲਡੀ ਗੀਗਨਵਾਲ, ਸਾਬੀ ਖਡਿਆਲਾ ਸੈਣੀਆਂ, ਸੁਖਮਿੰਦਰ ਸਿੰਘ ਸੁੱਖ ਬੈਂਸ, ਡਾ.ਸੁਰਿੰਦਰ ਸਿੰਘ, ਅਵਤਾਰ ਸਿੰਘ, ਪਰਮਵੀਰ ਸਿੰਘ ਖੱਬਲਾਂ ਕੌਮੀ ਮੀਤ ਪ੍ਰਧਾਨ, ਰਿੰਪਲ ਸੂਸ ਐਮ.ਡੀ ਸ਼ੂਗਰ ਮਿੱਲ, ਸਰਕਲ ਗੁਰਦੀਪ ਸਿੰਘ ਦੀਪਾ , ਗੁਰਪਾਲ ਸਿੰਘ ਲੱਡਾ ਲਾਚੋਵਾਲ , ਅਵਤਾਰ ਸਿੰਘ ਨੇ ਵੀ ਧਾਮੀ ਦੇ ਪ੍ਰਧਾਨ ਬਣਨ ’ਤੇ ਖ਼ੁਸ਼ੀ ਦਾ ਇਜ਼ਹਾਰ ਕੀਤਾ ਗਿਆ।
ਪਿਛਲੀ ਖ਼ਬਰ ਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਯਾਤਰਾ ਦਾ ਬਾਬਾ ਨੰਦ ਲਾਲ ਸਕੂਲ ਵਿਖੇ ਸਵਾਗਤ ਅਗਲੀ ਖ਼ਬਰ ਪਿੰਡ ਚੱਕ ਗੁੱਜਰਾਂ ਵਿਖੇ ਪ੍ਰਕਾਸ਼ ਪੁਰਬ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।