30-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਗੁਰੂ ਨਾਨਕ ਪਬਲਿਕ ਸਕੂਲ ਦਾ ਸਾਲਾਨਾ ਸਮਾਗਮ ਕਰਵਾਇਆ

ਹੁਸ਼ਿਆਰਪੁਰ, 29 ਨਵੰਬਰ (ਬਲਜਿੰਦਰਪਾਲ ਸਿੰਘ)- ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਿੰਡ ਜੱਲੋਵਾਲ ਖਨੂਰ ਵਿਖੇ ਚੇਅਰਮੈਨ ਗੁਰਦੀਪ ਸਿੰਘ ਅਤੇ ਵਾਈਸ ਪ੍ਰੈਜ਼ੀਡੈਂਟ ਪਲਵਿੰਦਰ ਕੌਰ ਦੀ ਅਗਵਾਈ ਹੇਠ ਸਾਲਾਨਾ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਹੋਈ।

ਅਜੀਤ ਡੈਸਕ 30-11-2026
ਹੁਸ਼ਿਆਰਪੁਰ, 29 ਨਵੰਬਰ (ਬਲਜਿੰਦਰਪਾਲ ਸਿੰਘ)- ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਪਿੰਡ ਜੱਲੋਵਾਲ ਖਨੂਰ ਵਿਖੇ ਚੇਅਰਮੈਨ ਗੁਰਦੀਪ ਸਿੰਘ ਅਤੇ ਵਾਈਸ ਪ੍ਰੈਜ਼ੀਡੈਂਟ ਪਲਵਿੰਦਰ ਕੌਰ ਦੀ ਅਗਵਾਈ ਹੇਠ ਸਾਲਾਨਾ ਸਮਾਗਮ ਕਰਵਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਹੋਈ। ਇਸ ਉਪਰੰਤ ਵਿਦਿਆਰਥੀਆਂ ਨੇ ਗਿੱਧਾ, ਭੰਗੜਾ ਅਤੇ ਸਮਾਜਿਕ ਬੁਰਾਈਆਂ ਵਿਰੁੱਧ ਜਾਗਰੂਕਤਾ ਪੈਦਾ ਕਰਨ ਵਾਲੀਆਂ ਸਕਿੱਟਾਂ ਪੇਸ਼ ਕੀਤੀਆਂ। ਇਸ ਮੌਕੇ ਹਲਕਾ ਵਿਧਾਇਕ ਡਾ. ਇਸ਼ਾਂਕ ਕੁਮਾਰ ਚੱਬੇਵਾਲ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ। ਇਸ ਮੌਕੇ ਗਿੱਧਾ, ਭੰਗੜਾ ਅਤੇ ਸਕਿੱਟਾਂ ਵਿਚ ਹਿੱਸਾ ਲੈਣ ਵਾਲੇ ਵਿਦਿਆਰਥੀਆਂ ਨੂੰ ਇਨਾਮ ਵੀ ਵੰਡੇ ਗਏ। ਇਸ ਮੌਕੇ ਨੰਬਰਦਾਰ ਜਸਵਿੰਦਰ ਸਿੰਘ ਤੰਬੜ ਨੇ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ, ਲਗਨ ਅਤੇ ਅਨੁਸ਼ਾਸਨ ਨਾਲ ਜੀਵਨ ਵਿਚ ਅੱਗੇ ਵਧਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਦਲਜੀਤ ਸਿੰਘ, ਅਮਰੀਕ ਕੁਮਾਰ, ਸਰਪੰਚ ਬਲਜੀਤ ਸਿੰਘ ਤੋਂ ਇਲਾਵਾ ਵਿਦਿਆਰਥੀਆਂ ਦੇ ਮਾਪੇ ਅਤੇ ਸਕੂਲ ਦਾ ਸਮੂਹ ਸਟਾਫ਼ ਹਾਜ਼ਰ ਸੀ।
ਪਿਛਲੀ ਖ਼ਬਰ ਫਿੱਟ ਇੰਡੀਆ ਮੂਵਮੈਂਟ ਤੇ ਸਪੋਰਟਸ ਅਥਾਰਿਟੀ ਆਫ਼ ਇੰਡੀਆ ਵੱਲੋਂ ‘ਸੰਡੇ ਆਨ ਸਾਈਕਲ’ ਰੈਲੀ ਅਗਲੀ ਖ਼ਬਰ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਸਮਾਗਮ ਨੂੰ ਮੁੱਖ ਰੱਖਦੇ ਹੋਏ ਪਹਿਲੀ ਲੜੀ ਦੀ ਆਰੰਭਤਾ - ਭਾਈ ਦਿਲਬਾਗ ਸਿੰਘ ਮੰਝਪੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।