29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-11-2026

ਸੰਤ ਬਾਬਾ ਹਰੀ ਸਿੰਘ ਸਕੂਲ ’ਚ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ

ਮਾਹਿਲਪੁਰ, 29 ਨਵੰਬਰ (ਰਜਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਬਾਬਾ ਹਰੀ ਸਿੰਘ ਮਾਡਲ ਸਕੂਲ ਵਿਖੇ ਪ੍ਰਿੰ. ਸ਼ਿਬੂ.

ਅਜੀਤ ਡੈਸਕ 30-11-2026
ਮਾਹਿਲਪੁਰ, 29 ਨਵੰਬਰ (ਰਜਿੰਦਰ ਸਿੰਘ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਤ ਬਾਬਾ ਹਰੀ ਸਿੰਘ ਮਾਡਲ ਸਕੂਲ ਵਿਖੇ ਪ੍ਰਿੰ. ਸ਼ਿਬੂ. ਮੈਥਿਓ. ਕੇ ਦੀ ਦੇਖ ਰੇਖ ’ਚ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਸਜਾਏ ਦੀਵਾਨ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਪ੍ਰਸਿੱਧ ਰਾਗੀ ਭਾਈ ਬਲਵਿੰਦਰ ਸਿੰਘ ਰੰਗੀਲਾ ਚੰਡੀਗੜ੍ਹ ਵਾਲਿਆਂ ਨੇ ਆਪਣੇ ਜਥੇ ਸਮੇਤ ਹਾਜ਼ਰੀ ਭਰਦੇ ਹੋਏ ਰਸ-ਭਿੰਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਸਿੱਖ ਵਿਦਿਅਕ ਕੌਂਸਲ ਦੇ ਸਰਪ੍ਰਸਤ ਸੰਤ ਸਾਧੂ ਸਿੰਘ ਕਹਾਰਪੁਰੀ, ਡਾ. ਜੰਗ ਬਹਾਦਰ ਸਿੰਘ, ਮੈਨੇਜਰ ਇੰਦਰਜੀਤ ਸਿੰਘ ਭਾਰਟਾ, ਜਨਰਲ ਸਕੱਤਰ ਪ੍ਰੋ.ਅਪਿੰਦਰ ਸਿੰਘ, ਮੀਤ ਪ੍ਰਧਾਨ ਗੁਰਪ੍ਰੀਤ ਸਿੰਘ, ਵੀਰਇੰਦਰ ਸ਼ਰਮਾ, ਜਸਪ੍ਰੀਤ ਗਿੱਲ, ਸੁਰਿੰਦਰਪਾਲ ਸ਼ਰਮਾ, ਕਪਿਲ ਸ਼ਰਮਾ, ਪ੍ਰਿੰ. ਡਾ.ਪਰਵਿੰਦਰ ਸਿੰਘ ਖ਼ਾਲਸਾ ਕਾਲਜ, ਪ੍ਰਿੰ ਡਾ. ਰੋਹਤਾਸ਼ ਬੀ.ਐੱਡ.ਕਾਲਜ ਅਤੇ ਸਕੂਲ ਦੇ ਵਾਈਸ ਪ੍ਰਿੰਸੀਪਲ ਵਿਸ਼ਾਲ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਹੋਏ। ਇਸ ਮੌਕੇ ਸਿੱਖ ਵਿਦਿਅਕ ਕੌਂਸਲ ਦੇ ਜਨਰਲ ਸਕੱਤਰ ਪ੍ਰੋ. ਅਪਿੰਦਰ ਸਿੰਘ ਮਾਹਿਲਪੁਰੀ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ, ਫ਼ਲਸਫ਼ੇ ਅਤੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਬਾਰੇ ਚਾਨਣਾ ਪਾਇਆ। ਸਕੂਲ ਦੇ ਪ੍ਰਿੰਸੀਪਲ ਸ਼ਿਬੂ. ਮੈਥਿਓ. ਕੇ ਨੇ ਵੀ ਸੰਬੋਧਨ ਕਰਦਿਆਂ ਗੁਰੂ ਸਾਹਿਬ ਦੇ ਜੀਵਨ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਗੁਰਦਿਆਲ ਸਿੰਘ ਖਾਬੜਾ, ਸਤਵਿੰਦਰ ਸਿੰਘ ਬਿੱਟੂ, ਪ੍ਰੋ. ਜਸਵਿੰਦਰ ਸਿੰਘ, ਪ੍ਰੋ.ਡਾ . ਜੇ.ਵੀ.ਸੇਖੋਂ, ਪਰਮਿੰਦਰ ਸਿੰਘ ਸਮੇਤ ਸਕੂਲ ਵਿਦਿਆਰਥੀ ਤੇ ਸਟਾਫ਼ ਮੈਂਬਰ ਹਾਜ਼ਰ ਸਨ।
ਪਿਛਲੀ ਖ਼ਬਰ ਐਲੂਮਨੀ ਐਸੋਸੀਏਸ਼ਨ ਨੇ ਪ੍ਰਿੰਸੀਪਲ ਡਾ. ਸ਼ਸ਼ੀ ਬਾਲਾ ਦੀ ਸਿੱਖਿਆ ਖੇਤਰ ’ਚ ਨਵੀਆਂ ਪ੍ਰਾਪਤੀਆਂ ਲਈ ਕੀਤੀ ਸ਼ਲਾਘਾ ਅਗਲੀ ਖ਼ਬਰ ਸੇਵਾ ਮੁਕਤੀ ’ਤੇ ਵਿਸ਼ੇਸ਼- ਜੇ.ਈ ਰਾਕੇਸ਼ ਠਾਕੁਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।