ਅਕਾਲੀ-ਭਾਜਪਾ ਗੱਠਜੋੜ ਨੇ ਪੰਜਾਬੀਆਂ ’ਚ ਨਵੀਂ ਆਸ ਜਗਾਈ-ਇਕਬਾਲ ਗੱਗੂ
ਗੜ੍ਹਸ਼ੰਕਰ, 29 ਨਵੰਬਰ (ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਯੂਥ ਆਗੂ ਤੇ ਸਾਬਕਾ ਬਲਾਕ ਸੰਮਤੀ ਮੈਂਬਰ ਇਕਬਾਲ ਸਿੰਘ ਗੱਗੂ ਨੇ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਰਤੀ ਜਨਤਾ ਪਾਰਟੀ ਦਰਮਿਆਨ ਹੋਏ ਗੱਠਜੋੜ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਸ ਗੱਠਜੋੜ ਨੇ ਪੰਜਾਬੀਆਂ ’ਚ ਨਵੀਂ ਆਸ ਜਗਾਈ ਹੈ। ਉਨ੍ਹਾਂ ਕਿਹਾ ਕਿ ਬਦਲਾਅ ਦੇ ਨਾਂਅ ’ਤੇ ਸੱਤਾ ਵਿਚ ਆਈ ‘ਆਪ’ ਸਰਕਾਰ ਦੇ ਰਾਜ ਤੋਂ ਪੰਜਾਬੀ ਅੱਕ ਚੁੱਕੇ ਹਨ ਤੇ ਅਕਾਲੀ-ਭਾਜਪਾ ਗੱਠਜੋੜ ਦੀ ਸਰਕਾਰ ਨੂੰ ਸੱਤਾ ਸੌਂਪਣ ਲਈ ਤਿਆਰ ਹਨ।
ਅਜੀਤ ਡੈਸਕ
30-11-2026