ਕੰਧਾਲੀ ਨੌਰੰਗਪੁਰ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ
ਅੱਡਾ ਸਰਾਂ , 29 ਨਵੰਬਰ (ਮਸੀਤੀ)- ਪਿੰਡ ਕੰਧਾਲੀ ਨੌਰੰਗਪੁਰ ਦੇ ਗੁਰਦੁਆਰਾ ਲਹਿੰਦੀ ਪੱਤੀ ਤੋ ਪਹਿਲੀ ਪਾਤਸ਼ਾਹੀ ਜਗਤ ਗੁਰੂ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 557ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੰਗਤਾਂ ਵੱਲੋਂ ਨਗਰ ਕੀਰਤਨ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਸਜਾਏ ਗਏ ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਲਗਵਾਈ।
ਅਜੀਤ ਡੈਸਕ
30-11-2026