15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਮਗਨਰੇਗਾ ਰਾਹੀਂ ਗਰੀਬਾਂ ਨੂੰ ਮਿਲਦੇ ਰੁਜ਼ਗਾਰ ਦੀ ਰਾਖੀ ਕਰੇਗੀ ਕਾਂਗਰਸ-ਰੂਬੀ ਬੱਲੋਵਾਲ ਦਾਣਾ ਮੰਡੀ ਮੁੱਲਾਂਪੁਰ 'ਚ ਮਗਨਰੇਗਾ ਬਚਾਓ ਸੰਗਰਾਮ ਰੈਲੀ 27 ਨੂੰ -ਪਮਾਲੀ

ਅਜੀਤ ਡੈਸਕ 22-01-2026
ਮੁੱਲਾਂਪੁਰ-ਦਾਖਾ/ਜੋਧਾਂ, 21 ਜਨਵਰੀ (ਨਿਰਮਲ ਸਿੰਘ ਧਾਲੀਵਾਲ, ਗੁਰਵਿੰਦਰ ਸਿੰਘ ਹੈਪੀ)-ਪੰਜਾਬ ਪ੍ਰਦੇਸ਼ ਕਾਂਗਰਸ ਵਲੋਂ ਸ਼ੁਰੂ ਕੀਤੀਆਂ 'ਮਗਨਰੇਗਾ ਬਚਾਓ ਸੰਗਰਾਮ' ਰੈਲੀਆਂ ਦੀ ਲੜੀ ਤਹਿਤ ਹਲਕਾ ਦਾਖਾ ਦੇ ਮੰਡੀ ਮੁੱਲਾਂਪੁਰ ਵਿਖੇ ਪੰਜਾਬ ਕਾਂਗਰਸ ਪ੍ਰਧਾਨ/ਸਾਂਸਦ ਅਮਰਿੰਦਰ ਸਿੰਘ ਰਾਜਾ ਵੜਿੰਗ, ਜਨ: ਸਕੱਤਰ ਇੰਚਾਰਜ ਕੈਪਟਨ ਸੰਦੀਪ ਸੰਧੂ ਦੀ ਅਗਵਾਈ ਹੇਠ 27 ਜਨਵਰੀ ਨੂੰ ਹੋਣ ਵਾਲੀ ਰੈਲੀ ਸਫ਼ਲ ਬਣਾਉਣ ਲਈ ਵਿਧਾਨ ਸਭਾ ਹਲਕਾ ਦਾਖਾ 'ਚ ਕਾਂਗਰਸ ਦੇ ਸੀਨੀਅਰ ਆਗੂ ਅਮਰਦੀਪ ਸਿੰਘ ਰੂਬੀ ਬੱਲੋਵਾਲ ਵਲੋਂ ਪਿੰਡ ਪਮਾਲੀ ਵਿਖੇ ਕਾਂਗਰਸ ਪਾਰਟੀ ਵਰਕਰਾਂ ਅਤੇ ਮਨਰੇਗਾ ਮਜ਼ਦੂਰਾਂ ਦੀ ਵੱਡੀ ਇਕੱਤਰਤਾ ਨੂੰ ਸੰਬੋਧਨ ਕੀਤਾ ਗਿਆ | ਰੂਬੀ ਬੱਲੋਵਾਲ ਨੇ ਕਿਹਾ ਕਿ ਮਗਨਰੇਗਾ ਦਾ ਰੁਜ਼ਗਾਰ ਬੰਦ ਕਰਕੇ ਕੇਂਦਰ ਗਰੀਬ ਲੋਕਾਂ ਦੇ ਮੂੰਹ 'ਚੋਂ ਰੋਟੀ ਖੋਹਣ ਦੇ ਯਤਨ 'ਚ ਹੈ, ਪ੍ਰੰਤੂ ਪੰਜਾਬ ਮਾਮਲਿਆਂ ਦੇ ਇੰਚਾਰਜ ਭੂਪੇਸ਼ ਬਘੇਲ, ਸਾਂਸਦ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਭਾਜਪਾ ਸਰਕਾਰ ਦੀ ਇਸ ਕੋਸ਼ਿਸ਼ ਨੂੰ ਸਫ਼ਲ ਨਹੀਂ ਹੋਣ ਦੇਵੇਗੀ | ਬਲਾਕ ਕਾਂਗਰਸ ਮੁੱਲਾਂਪੁਰ ਪ੍ਰਧਾਨ ਸੁਖਵਿੰਦਰ ਸਿੰਘ ਗੋਲੂ ਪਮਾਲੀ ਇਕੱਠ ਨੂੰ ਸੰਬੋਧਨ ਹੁੰਦਿਆਂ ਦੱਸਿਆ ਕਿ ਦਾਣਾ ਮੰਡੀ ਮੁੱਲਾਂਪੁਰ 'ਚ ਕਾਂਗਰਸ ਪਾਰਟੀ ਵਲੋਂ ਹਲਕਾ ਇੰਚਾਰਕਜ ਕੈਪਟਨ ਸੰਦੀਪ ਸੰਧੂ, ਜ਼ਿਲ੍ਹਾ ਕਾਂਗਰਸ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਦੀ ਅਗਵਾਈ ਹੇਠ ਮਗਨਰੇਗਾ ਬਚਾਓ ਸੰਗਰਾਮ ਰੈਲੀ ਨੂੰ ਸਫ਼ਲ ਬਣਾਉਣ ਲਈ ਪਿੰਡ ਵਾਰ ਮੀਟਿੰਗਾਂ ਹੋਣ ਲੱਗ ਪਈਆਂ ਤਾਂ ਜੋ ਮਗਰਨੇਗਾ ਮਜ਼ਦੂਰਾਂ ਦੀ ਲੜਾਈ ਨੂੰ ਕਿਸਾਨ ਅੰਦੋਲਨ ਵਾਂਗ ਲੜਿਆ ਜਾ ਸਕੇ | ਪਮਾਲੀ 'ਚ ਕਾਂਗਰਸ ਪਾਰਟੀ ਦੀ ਇਕੱਤਰਤਾ ਨੂੰ ਸੰਬੋਧਨ ਹੁੰਦਿਆਂ ਰਿਟਾ: ਖੇਤੀਬਾੜੀ ਅਫ਼ਸਰ ਅਵਤਾਰ ਸਿੰਘ ਨੇ ਕਿਹਾ ਕਿ ਕਾਂਗਰਸ ਪਾਰਟੀ ਵਲੋਂ ਮਗਨਰੇਗਾ ਰਾਹੀਂ ਗਰੀਬਾਂ ਨੂੰ ਮਿਲਦਾ ਰੁਜ਼ਗਾਰ ਮੁੜ ਬਹਾਲ ਕਰਵਾਉਣ ਲਈ ਕੇਂਦਰ ਵਿਰੁੱਧ ਕਾਂਗਰਸ ਦੀ ਲੜਾਈ ਵਿਚ ਲੋਕਾਂ ਨੂੰ ਵੀ ਸਾਥ ਦੇਣਾ ਪਵੇਗਾ | ਇਸ ਮੌਕੇ ਪੰਚ ਕਰਮਜੀਤ ਸਿੰਘ, ਬਲਪ੍ਰੀਤ ਸਿੰਘ, ਸੋਹਣ ਸਿੰਘ, ਰੁਪਿੰਦਰ ਸਿੰਘ ਬੱਲੋਵਾਲ, ਬਲਕਾਰ ਸਿੰਘ, ਪੰਚ ਰਾਜਪਾਲ ਸਿੰਘ, ਪੰਚ ਲਖਵੀਰ ਸਿੰਘ, ਸੁਖਚੈਨ ਸਿੰਘ, ਹਰਬੰਸ ਸਿੰਘ, ਚਰਨਜੀਤ ਸਿੰਘ, ਪ੍ਰਧਾਨ ਜਸਵਿੰਦਰ ਸਿੰਘ ਬਬਲੂ ਬੱਲੋਵਾਲ, ਪੰਚ ਜੋਰਾ ਸਿੰਘ, ਪੰਚ ਜੋਗਿੰਦਰ ਸਿੰਘ ਭੱਪਾ, ਇਕਬਾਲ ਸਿੰਘ ਰਾਜੂ ਬੱਲੋਵਾਲ, ਜਸਵਿੰਦਰ ਸਿੰਘ ਬਿੰਦਰ ਗਰੇਵਾਲ, ਵੱਡੀ ਤਾਆਦ ਹੋਰ ਮਗਨਰੇਗਾ ਨਾਲ ਜੁੜੇ ਮਜ਼ਦੂਰਾਂ ਵਲੋਂ ਅਮਰਦੀਪ ਸਿੰਘ ਰੂਬੀ, ਸੁਖਵਿੰਦਰ ਸਿੰਘ ਗੋਲੂ ਪਮਾਲੀ ਨੂੰ ਭਰੋਸਾ ਦਿੱਤਾ ਕਿ ਕਾਂਗਰਸ ਵਲੋਂ ਹਲਕਾ ਦਾਖਾ 'ਚ ਮਗਨਰੇਗਾ ਬਚਾਓ ਸੰਗਰਾਮ ਰੈਲੀ ਨੂੰ ਸਫ਼ਲ ਬਣਾਉਣ ਲਈ ਪੂਰਾ ਸਾਥ ਦਿੱਤਾ ਜਾਵੇਗਾ |
ਪਿਛਲੀ ਖ਼ਬਰ ਸਵ: ਭਜਨ ਸਿੰਘ ਹੀਰਾ ਨੂੰ ਹੰਬੜਾਂ 'ਚ ਦਿੱਤੀ ਅੰਤਿਮ ਵਿਦਾਇਗੀ ਅਗਲੀ ਖ਼ਬਰ ਐਡਵੋਕੇਟ ਵਾਲੀਆ ਦੇ ਪਿਤਾ ਬਿਕਰਮਜੀਤ ਸਿੰਘ ਵਾਲੀਆ/ਬੜੂੰਦੀ ਨਮਿਤ ਅੰਤਿਮ ਅਰਦਾਸ 25 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।