15-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਜਗਰਾਉਂ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਿਆਂ ਖ਼ਿਲਾਫ਼ ਪੈਦਲ ਯਾਤਰਾ ਪੰਜਾਬ ਸਰਕਾਰ ਵਲੋਂ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ-ਵਿਧਾਇਕਾ ਬੀਬੀ ਮਾਣੂੰਕੇ/ਕੋਆਰਡੀਨੇਟਰ ਥਿੰਦ

ਅਜੀਤ ਡੈਸਕ 22-01-2026
ਜਗਰਾਉਂ, 21 ਜਨਵਰੀ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਚੱਲ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਜਿੱਥੇ ਨਸ਼ਾ ਤਸਕਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ, ਉੱਥੇ ਪਿੰਡਾਂ-ਸ਼ਹਿਰਾਂ 'ਚ ਰੈਲੀਆਂ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ | ਇਸੇ ਤਹਿਤ ਜਗਰਾਉਂ ਵਿਖੇ ਪੈਦਲ ਯਾਤਰਾ ਕਰਕੇ ਲੋਕਾਂ ਨੂੰ ਨਸ਼ਿਆਂ ਖ਼ਿਲਾਫ਼ ਜਾਗਰੂਕ ਕੀਤਾ ਗਿਆ | ਇਸ ਮੌਕੇ ਵੱਡੀ ਗਿਣਤੀ 'ਚ ਲੋਕਾਂ ਅਤੇ ਸਕੂਲ ਵਿਦਿਆਰਥੀਆਂ ਨੇ ਭਾਗ ਲਿਆ | ਇਸ ਜਾਗਰੂਕ ਰੈਲੀ ਨੂੰ ਲਾਲਾ ਲਾਜਪਤ ਰਾਏ ਡੀ.ਏ.ਵੀ. ਕਾਲਜ ਤੋਂ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਅਤੇ ਹਲਕਾ ਜਗਰਾਉਂ ਦੇ ਕੋਆਰਡੀਨੇਟਰ ਬਿਕਮਰਜੀਤ ਸਿੰਘ ਥਿੰਦ ਨੇ ਝੰਡੀ ਦਿਖਾ ਦੇ ਰਵਾਨਾ ਕੀਤਾ | ਇਸ ਮੌਕੇ ਵਿਧਾਇਕਾ ਬੀਬੀ ਮਾਣੂੰਕੇ ਨੇ ਕਿਹਾ ਕਿ ਸਰਕਾਰ ਵਲੋਂ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ | ਇਸ ਮੌਕੇ ਕੋਆਰਡੀਨੇਟਰ ਬਿਕਰਮਜੀਤ ਸਿੰਘ ਥਿੰਦ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਾਤਮੇ ਲਈ ਜਿੱਥੇ ਨਸ਼ਾ ਤਸਕਰਾਂ ਨੂੰ ਜੇਲ੍ਹਾਂ 'ਚ ਬੰਦ ਕੀਤਾ ਜਾ ਰਿਹਾ ਹੈ, ਉੱਥੇ ਨਸ਼ੇ ਦੇ ਆਦੀ ਨੌਜਵਾਨਾਂ ਨੂੰ ਮੁੜ ਵਸੇਬਾ ਕੇਂਦਰ 'ਚ ਦਾਖ਼ਲ ਕਰਵਾ ਕੇ ਮੁਫ਼ਤ ਇਲਾਜ ਕਰਵਾਇਆ ਜਾ ਰਿਹਾ ਹੈ ਤਾਂ ਜੋ ਉਹ ਨਸ਼ਾ ਛੱਡ ਕੇ ਆਪਣੇ ਪਰਿਵਾਰ 'ਚ ਨਵੀਂ ਜ਼ਿੰਦਗੀ ਸ਼ੁਰੂ ਕਰ ਸਕਣ | ਉਨ੍ਹਾਂ ਕਿਹਾ ਕਿ ਆਮ ਲੋਕਾਂ ਨੂੰ ਵੀ ਨਸ਼ਿਆਂ ਦੇ ਖ਼ਿਲਾਫ਼ ਸਰਕਾਰ ਦਾ ਸਾਥ ਦੇਣਾ ਚਾਹੀਦਾ ਹੈ | ਕੋਆਰਡੀਨੇਟਰ ਥਿੰਦ ਨੇ ਕਿਹਾ ਕਿ ਸਰਕਾਰ ਵਲੋਂ ਜਾਰੀ ਕੀਤੇ ਨੰਬਰਾਂ 'ਤੇ ਨਸ਼ਾ ਤਸਕਰਾਂ ਦੀ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਇੰਨ੍ਹਾਂ ਤਸਕਰਾਂ ਖਿਲਾਫ਼ ਕਾਰਵਾਈ ਕੀਤੀ ਜਾ ਸਕੇ, ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਗੁਪਤ ਰੱਖੀ ਜਾਵੇਗੀ | ਇਹ ਰੈਲੀ ਲਾਲਾ ਲਾਜਪਤ ਰਾਏ ਡੀ.ਏ.ਵੀ. ਕਾਲਜ ਤੋਂ ਸ਼ੁਰੂ ਹੋ ਕੇ ਨਗਰ ਕੌਂਸਲ ਜਗਰਾਉਂ ਤੱਕ ਕੀਤੀ ਗਈ | ਇਸ ਮੌਕੇ ਚੇਅਰਮੈਨ ਕਰਮਜੀਤ ਸਿੰਘ ਕੰਮੀ, ਵਾਈਸ ਚੇਅਰਮੈਨ ਧਰਮਿੰਦਰ ਸਿੰਘ ਧਾਲੀਵਾਲ, ਸੀਨੀ. ਮੀਤ ਪ੍ਰਧਾਨ ਕੰਵਰਪਾਲ ਸਿੰਘ, ਪਰਮਿੰਦਰ ਸਿੰਘ ਗਿੱਦੜਵਿੰਡੀ, ਸ਼ਮਸ਼ੇਰ ਸਿੰਘ ਗਿੱਦੜਵਿੰਡੀ, ਨਰੇਸ਼ ਵਰਮਾ, ਜਗਸੀਰ ਸਿੰਘ ਗਾਲਿਬ ਰਣ ਸਿੰਘ, ਸਰਪੰਚ ਸੁਖਵੀਰ ਸਿੰਘ ਪੱਤੀ ਮੁਲਤਾਨੀ, ਸਾਜਨ ਮਲਹੋਤਰਾ, ਸੰਟੀ ਮਲਕ, ਜ਼ਸਨ ਪਟਵਾਰੀ, ਜਸਵਿੰਦਰ ਸਿੰਘ ਲੋਪੋ, ਸਰਪੰਚ ਜਗਤਾਰ ਸਿੰਘ, ਪ੍ਰਦੀਪ ਸਿੰਘ ਬੋਦਲਵਾਲਾ, ਨੋਨੀ ਸੈਂਭੀ, ਅਮਨਦੀਪ ਸਿੰਘ ਮੀਡੀਆ ਇੰਚਾਰਜ ਅਤੇ ਸ਼ਹਿਰ ਦੇ ਵੀ.ਡੀ.ਸੀ. ਮੈਂਬਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਅਜੀਤਸਰ ਨਗਰ 'ਚ ਤਿਆਰ ਹੋ ਰਹੀ ਗਰਾਊਾਡ ਲਈ ਮਨਪ੍ਰੀਤ ਸਿੰਘ ਇਯਾਲੀ ਵਲੋਂ 2 ਲੱਖ ਦੀ ਸਹਾਇਤਾ ਅਗਲੀ ਖ਼ਬਰ -ਮਾਮਲਾ ਸੰਦੂਕੀ ਛੱਤ ਬਰਸਾਤੀ ਮੌਸਮ ਦੌਰਾਨ ਢਹਿ-ਢੇਰੀ ਹੋਣ ਦਾ- ਪੁਰਾਤਨ 'ਤਲਵੰਡੀ ਦਰਵਾਜ਼ੇ' ਦੀ ਸਾਂਭ-ਸੰਭਾਲ ਦਾ ਮਾਮਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।