05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਗੋਰਾਹੂਰ ਵਿਖੇ ਮੁੱਲਾਂਪੁਰ ਰੈਲੀ ਸੰਬੰਧੀ ਮੀਟਿੰਗ

ਅਜੀਤ ਡੈਸਕ 23-01-2026
ਭੂੰਦੜੀ, 22 ਜਨਵਰੀ (ਕੁਲਦੀਪ ਸਿੰਘ ਮਾਨ)-ਪਿੰਡ ਗੋਰਾਹੂਰ ਵਿਖੇ 27 ਜਨਵਰੀ ਨੂੰ ਮੁੱਲਾਂਪੁਰ ਵਿਚ ਹੋਣ ਜਾ ਰਹੀ ਕਾਂਗਰਸ ਪਾਰਟੀ ਦੀ ਰੈਲੀ ਸਬੰਧੀ ਇਕ ਅਹਿਮ ਮੀਟਿੰਗ ਕੀਤੀ ਗਈ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਕਾਂਗਰਸ ਪਾਰਟੀ ਦੇ ਬਲਾਕ ਪ੍ਰਧਾਨ ਪ੍ਰੇਮ ਸਿੰਘ ਸੇਖੋਂ, ਸਾਬਕਾ ਸਰਪੰਚ ਗੁਰਮੀਤ ਸਿੰਘ ਅਤੇ ਸੁਖਦੇਵ ਸਿੰਘ ਬੂਰਾ ਹਾਜ਼ਰ ਸਨ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਬਲਾਕ ਪ੍ਰਧਾਨ ਪ੍ਰੇਮ ਸਿੰਘ ਸੇਖੋਂ ਅਤੇ ਗੁਰਮੀਤ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਨਰੇਗਾ ਕਾਨੂੰਨ ਵਿਚ ਕੀਤੀਆਂ ਜਾ ਰਹੀਆਂ ਤਬਦੀਲੀਆਂ ਗਰੀਬਾਂ ਅਤੇ ਮਜ਼ਦੂਰਾਂ ਦੇ ਹੱਕਾਂ 'ਤੇ ਸਿੱਧਾ ਹਮਲਾ ਹਨ | ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਦੀਆਂ ਲੋਕ-ਮਾਰੂ ਨੀਤੀਆਂ ਕਾਰਨ ਅੱਜ ਦੇਸ਼ ਦਾ ਕਿਸਾਨ ਅਤੇ ਮਜ਼ਦੂਰ ਵਰਗ ਤੰਗ ਆ ਕੇ ਸੜਕਾਂ 'ਤੇ ਉਤਰ ਆਇਆ ਹੈ | ਇਸ ਮੌਕੇ ਸਾਬਕਾ ਸਰਪੰਚ ਜਗਦੀਸ਼ ਸਿੰਘ ਅਤੇ ਜਸਪਾਲ ਸਿੰਘ ਨੇ ਮੀਟਿੰਗ ਵਿਚ ਸ਼ਾਮਿਲ ਸਾਰੇ ਆਗੂਆਂ ਅਤੇ ਅਹੁਦੇਦਾਰਾਂ ਦਾ ਧੰਨਵਾਦ ਕਰਦਿਆਂ 27 ਜਨਵਰੀ ਨੂੰ ਹੋਣ ਵਾਲੀ ਮੁੱਲਾਂਪੁਰ ਰੈਲੀ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ | ਉਨ੍ਹਾਂ ਕਿਹਾ ਕਿ ਬੇਟ ਇਲਾਕੇ ਤੋਂ ਵੱਡੀ ਗਿਣਤੀ ਵਿਚ ਬੱਸਾਂ ਰੈਲੀ ਲਈ ਰਵਾਨਾ ਕੀਤੀਆਂ ਜਾਣਗੀਆਂ | ਮੀਟਿੰਗ ਵਿਚ ਸਾਬਕਾ ਸਰਪੰਚ ਮੁਖਤਿਆਰ ਸਿੰਘ, ਤਰਸੇਮ ਸਿੰਘ, ਅਵਤਾਰ ਸਿੰਘ, ਬਲਵਿੰਦਰ ਸਿੰਘ, ਮਲਕੀਤ ਸਿੰਘ, ਕੁਲਦੀਪ ਸਿੰਘ, ਕੁਲਵੰਤ ਸਿੰਘ, ਬਲਜੀਤ ਸਿੰਘ, ਜਗਰੂਪ ਸਿੰਘ, ਮਨਜਿੰਦਰ ਸਿੰਘ, ਹਾਕਮ ਸਿੰਘ, ਦਰਸ਼ਨ ਸਿੰਘ, ਹਰੀ ਸਿੰਘ, ਬਹਾਦਰ ਸਿੰਘ, ਸਤਪਾਲ ਸਿੰਘ, ਸੁਖਵਿੰਦਰ ਸਿੰਘ, ਜਗਨ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਬੀਬੀਆਂ ਵੀ ਸ਼ਾਮਿਲ ਸਨ |
ਪਿਛਲੀ ਖ਼ਬਰ ਕੇਂਦਰ ਸਰਕਾਰ ਪੁਰਾਣੀ ਮਨਰੇਗਾ ਸਕੀਮ ਨੂੰ ਬਹਾਲ ਕਰ ਕੇ ਰਾਹਤ ਦੇਵੇ-ਤਰਲੋਚਨ ਸਿੰਘ ਬਰ੍ਹਮੀ ਅਗਲੀ ਖ਼ਬਰ ਬਾਬਾ ਘਾਲਾ ਸਿੰਘ ਵਲੋਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਏ ਜਾਂਦੇ ਨਗਰ ਕੀਰਤਨ ਸ਼ਲਾਘਾਯੋਗ ਉੱਦਮ ਹੈ-ਜਥੇਦਾਰ ਗਿਆਨੀ ਬਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।