ਰਾਏਕੋਟ, 22 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਕੇਂਦਰ ਦੀ ਭਾਜਪਾ ਸਰਕਾਰ ਮੁੱਢ ਤੋਂ ਹੀ ਕਿਸਾਨ, ਛੋਟੇ ਦੁਕਾਨਦਾਰ ਤੇ ਲੋਕ ਮਾਰੂ ਏਜੰਡੇ ਲਾਗੂ ਕਰਕੇ ਲੋਕ ਵਿਰੋਧੀ ਸਰਕਾਰ ਹੋਣ ਦਾ ਸਬੂਤ ਦਿੰਦੀ ਰਹੀ ਹੈ, ਉੱਥੇ ਹੀ ਹੁਣ ਮਜ਼ਦੂਰਾਂ ਨੂੰ ਤਬਾਹ ਕਰਨ ਦੇ ਮਨਸੂਬੇ ਤਹਿਤ ਕੇਂਦਰ ਵਲੋਂ ਮਨਰੇਗਾ ਕਾਨੂੰਨ ਨੂੰ ਖ਼ਤਮ ਕਰਕੇ 'ਜੀ ਰਾਮ ਜੀ' ਕਾਨੂੰਨ ਲਾਗੂ ਕਰਕੇ ਮਜ਼ਦੂਰਾਂ ਨਾਲ ਧ੍ਰੋਹ ਕਮਾਇਆ ਹੈ, ਉੱਥੇ ਹੀ ਹਿੰਦੂ ਰਾਸ਼ਟਰਵਾਦ ਫੈਲਾਉਣ ਲਈ ਹੱਥਕੰਡੇ ਅਪਣਾਏ ਜਾ ਰਹੇ ਹਨ | ਜਿਸ ਦੀ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਜ਼ਿਲ੍ਹਾ ਲੁਧਿਆਣਾ ਦੇ ਸਾਬਕਾ ਪ੍ਰਧਾਨ ਤਰਲੋਚਨ ਸਿੰਘ ਬਰ੍ਹਮੀ ਵਲੋਂ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ | ਉਨ੍ਹਾਂ ਮੰਗ ਕੀਤੀ ਕਿ ਕੇਂਦਰ ਸਰਕਾਰ ਅਜਿਹੇ ਲੋਕ ਮਾਰੂ ਨੀਤੀਆਂ ਨੂੰ ਤਿਆਗ ਕਰਕੇ ਲੋਕਹਿੱਤ ਕਾਨੂੰਨ ਲਾਗੂ ਕਰੇ ਤਾਂ ਜੋ ਆਮ ਜਨਤਾ ਨੂੰ ਕੁਝ ਰਾਹਤ ਮਿਲ ਸਕੇ |