ਹਠੂਰ, 22 ਜਨਵਰੀ (ਜਸਵਿੰਦਰ ਸਿੰਘ ਛਿੰਦਾ)-ਕਿਰਤੀ ਕਿਸਾਨ ਯੂਨੀਅਨ ਜ਼ਿਲ੍ਹਾ ਕਮੇਟੀ ਤੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਜ਼ਿਲ੍ਹਾ ਕਮੇਟੀ ਦੀ ਸਾਂਝੀ ਮੀਟਿੰਗ ਗੁਰਦੁਆਰਾ ਬਾਬਾ ਜੀਵਨ ਸਿੰਘ ਪਿੰਡ ਮਾਣੂੰਕੇ ਵਿਖੇ ਜਗਰੂਪ ਸਿੰਘ ਗਿੱਲ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਾਧੂ ਸਿੰਘ ਅੱਚਰਵਾਲ ਤੇ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਆਗੂ ਅਵਤਾਰ ਸਿੰਘ ਰਸੂਲਪੁਰ ਨੇ ਦੱਸਿਆ ਕਿ ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਪ੍ਰਧਾਨ ਮੁਕੇਸ਼ ਮਲੌਦ ਜਦੋਂ ਮਹਾਰਾਸ਼ਟਰ 'ਚ ਇਕ ਪ੍ਰੋਗਰਾਮ 'ਚ ਸ਼ਮੂਲੀਅਤ ਕਰਕੇ ਵਾਪਸ ਪੰਜਾਬ ਆ ਰਹੇ ਸੀ ਤਾਂ ਦਿੱਲੀ ਰੇਲਵੇ ਸਟੇਸ਼ਨ ਤੋਂ ਸੰਗਰੂਰ ਪੁਲਿਸ ਵਲੋਂ ਉਨ੍ਹਾਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ | ਉਨ੍ਹਾਂ ਕਿਹਾ ਕਿ ਮੁਕੇਸ਼ ਮਲੌਦ ਦੀ ਰਿਹਾਈ ਲਈ ਪੰਜਾਬ ਦੀਆਂ ਜਮੂਹਰੀ ਜਥੇਬੰਦੀਆਂ ਵਲੋਂ 27 ਜਨਵਰੀ ਨੂੰ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਸੰਗਰੂਰ ਵਿਖੇ ਰੋਸ ਧਰਨਾ ਦਿੱਤਾ ਜਾਵੇਗਾ ਤੇ ਰੋਸ ਮਾਰਚ ਕੀਤਾ ਜਾਵੇਗਾ | ਮੀਟਿੰਗ 'ਚ ਰਮਨਜੀਤ ਸਿੰਘ ਝੋਰੜਾਂ, ਸੁਖਦੇਵ ਸਿੰਘ ਮਾਣੂੰਕੇ, ਨਿਰਮਲ ਸਿੰਘ ਫੇਰੂਰਾਈਾ, ਚਰਨਾ ਸਿੰਘ, ਨਛੱਤਰ ਸਿੰਘ, ਗੁਰਚਰਨ ਸਿੰਘ ਬਾਬਾ, ਅਮਰਜੀਤ ਸਿੰਘ ਆਦਿ ਹਾਜ਼ਰ ਸਨ |