05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਅੱਡਾ ਚੌਂਕੀਮਾਨ ਵਿਖੇ ਇੰਸਪੈਕਟਰ ਗੁਰਦੀਪ ਸਿੰਘ ਦਾ ਪਤਵੰਤੇ ਸੱਜਣਾਂ ਨੇ ਕੀਤਾ ਸਨਮਾਨ

ਅਜੀਤ ਡੈਸਕ 23-01-2026
ਚੌਂਕੀਮਾਨ, 22 ਜਨਵਰੀ (ਤੇਜਿੰਦਰ ਸਿੰਘ ਚੱਢਾ)-ਅੱਡਾ ਚੌਂਕੀਮਾਨ ਵਿਖੇ ਸਾਬਕਾ ਸਰਪੰਚ ਪਰਮਿੰਦਰ ਸਿੰਘ ਸਿੱਧਵਾਂ, ਸਮਾਜ ਸੇਵੀ ਅਵਤਾਰ ਸਿੰਘ ਤਾਰੀ ਸਵੱਦੀ, ਪੰਚ ਮਨਜੀਤ ਸਿੰਘ ਜੇ.ਈ ਸਵੱਦੀ, ਪੰਚ ਗੁਰਦੀਪ ਸਿੰਘ ਕਾਕਾ ਸਵੱਦੀ, ਦਵਿੰਦਰ ਸਿੰਘ ਮਾਨ ਤੇ ਜਥੇਦਾਰ ਜਰਨੈਲ ਸਿੰਘ ਗੁੜੇ ਦੀ ਅਗਵਾਈ ਵਿਚ ਪਤਵੰਤੇ ਸੱਜਣਾਂ ਵਲੋਂ ਸਬ ਇੰਸਪੈਕਟਰ ਤੋਂ ਇੰਸਪੈਕਟਰ ਬਣੇ ਗੁਰਦੀਪ ਸਿੰਘ ਦਾ ਸਨਮਾਨ ਕੀਤਾ ਗਿਆ | ਇੱਥੇ ਦੱਸਣਯੋਗ ਹੈ ਕਿ ਇੰਸਪੈਕਟਰ ਗੁਰਦੀਪ ਸਿੰਘ ਥਾਣਾ ਸੁਧਾਰ ਵਿਖੇ ਆਪਣੀਆਂ ਸੇਵਾਵਾਂ ਨਿਭਾ ਰਹੇ ਹਨ | ਇਸ ਮੌਕੇ ਸਾਬਕਾ ਸਰਪੰਚ ਪਰਮਿੰਦਰ ਸਿੰਘ ਸਿੱਧਵਾਂ ਤੇ ਸਮਾਜ ਸੇਵੀ ਅਵਤਾਰ ਸਿੰਘ ਤਾਰੀ ਸਵੱਦੀ ਨੇ ਇੰਸਪੈਕਟਰ ਗੁਰਦੀਪ ਸਿੰਘ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਇੰਸਪੈਕਟਰ ਗੁਰਦੀਪ ਸਿੰਘ ਨੇ ਹਮੇਸ਼ਾਂ ਆਪਣੀ ਡਿਊਟੀ ਪੂਰੀ ਇਮਾਨਦਾਰੀ ਨਾਲ ਨਿਭਾਈ ਹੈ | ਇਸ ਮੌਕੇ ਪੁਲਿਸ ਮੁਲਾਜ਼ਮ ਚੰਦਰ ਮੋਹਣ, ਮਹਾਂ ਸਿੰਘ ਮੰਡਿਆਣੀ, ਗੁਰਦੀਪ ਸਿੰਘ ਕਾਕਾ ਗੁੜੇ, ਗੁਰਦੀਪ ਸਿੰਘ ਚੌਂਕੀਮਾਨ, ਜਿਊਣ ਸਿੰਘ ਮੌੜ, ਹਰਪ੍ਰੀਤ ਸਿੰਘ ਮਾਨ, ਅਮੋਲਕ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਬੀਕੇਯੂ ਡਕੌਂਦਾ (ਬੁਰਜਗਿੱਲ) ਨੇ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ਸੌਂਪਿਆ ਮੰਗ ਪੱਤਰ ਅਗਲੀ ਖ਼ਬਰ ਗੁਰੂ ਹਰਿਗੋਬਿੰਦ ਖ਼ਾਲਸਾ ਕਾਲਜਿਜ਼ ਵਿਖੇ 'ਵਿਘਨ ਵਿਚੋਂ ਲੰਘਣਾ' ਵਿਸ਼ੇ 'ਤੇ ਭਾਸ਼ਨ • ਹਮੇਸ਼ਾ ਅੱਗੇ ਵਧਦਾ ਰਹਿਣਾ ਚਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।