05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਬੀਕੇਯੂ ਡਕੌਂਦਾ (ਬੁਰਜਗਿੱਲ) ਨੇ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ਸੌਂਪਿਆ ਮੰਗ ਪੱਤਰ

ਅਜੀਤ ਡੈਸਕ 23-01-2026
ਚੌਂਕੀਮਾਨ, 22 ਜਨਵਰੀ (ਤੇਜਿੰਦਰ ਸਿੰਘ ਚੱਢਾ)-ਬੀਕੇਯੂ ਡਕੌਂਦਾ (ਬੁਰਜਗਿੱਲ) ਜ਼ਿਲ੍ਹਾ ਲੁਧਿਆਣਾ ਦਾ ਇਕ ਵਫ਼ਦ ਸੂਬਾ ਮੀਤ ਪ੍ਰਧਾਨ ਰਾਜਬੀਰ ਸਿੰਘ ਘੁਡਾਣੀ, ਜ਼ਿਲ੍ਹਾ ਪ੍ਰਧਾਨ ਮਾ: ਮਹਿੰਦਰ ਸਿੰਘ ਕਮਾਲਪੁਰਾ, ਜ਼ਿਲ੍ਹਾ ਮੀਤ ਪ੍ਰਧਾਨ ਮਨਜਿੰਦਰ ਸਿੰਘ ਛੋਕਰ ਮੋਰਕਰੀਮਾਂ, ਬਲਾਕ ਸਿੱਧਵਾਂ ਬੇਟ ਦੇ ਪ੍ਰਧਾਨ ਜੰਗੀਰ ਸਿੰਘ ਲੀਹਾਂ ਤੇ ਬਲਾਕ ਸਵੱਦੀ ਦੇ ਪ੍ਰਧਾਨ ਦਵਿੰਦਰ ਸਿੰਘ ਮਾਨ ਗੁੜੇ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਤੇ ਜ਼ਿਲ੍ਹਾ ਮਾਲ ਅਫ਼ਸਰ ਗੁਰਜਿੰਦਰ ਸਿੰਘ ਨੂੰ ਮਿਲਿਆ ਤੇ ਜਥੇਬੰਦੀਆਂ ਵਲੋਂ ਇਕ ਮੰਗ ਪੱਤਰ ਸੌਂਪਿਆ ਗਿਆ ਜਿਸ ਵਿਚ ਜ਼ਿਲ੍ਹਾ ਲੁਧਿਆਣਾ ਦੇ ਪਿੰਡ ਰਾਮਗੜ੍ਹ ਸਿਵੀਆਂ ਅਤੇ ਚੱਕ ਭਾਈਕਾ ਦੀ ਭਾਰਤ ਮਾਲਾ ਪ੍ਰੋਜੈਕਟ ਅਧੀਨ ਐਕਵਾਇਰ ਕੀਤੀ ਗਈ ਜ਼ਮੀਨ ਦਾ ਯੋਗ ਮੁਆਵਜ਼ਾ ਦੇਣ ਸਬੰਧੀ ਮੰਗ ਕੀਤੀ ਗਈ ਤੇ ਨਾਲ ਹੀ ਬਿਨਾਂ ਨੰਬਰ ਪਲੇਟਾਂ ਦੇ ਚੱਲ ਰਹੇ ਓਵਰਲੋਡ ਡੰਪਰਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਗਈ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਮਾ: ਮਹਿੰਦਰ ਸਿੰਘ ਕਮਾਲਪੁਰਾ ਨੇ ਕਿਹਾ ਕਿ ਬੀ.ਕੇ.ਯੂ. ਡਕੌਂਦਾ (ਬੁਰਜਗਿੱਲ) ਕਿਸਾਨਾਂ ਸਮੇਤ ਹਰ ਵਰਗ ਦੇ ਲੋਕਾਂ ਲਈ ਲੜਾਈ ਲੜਦੀ ਆ ਰਹੀ ਹੈ ਤੇ ਲੜਦੀ ਰਹੇਗੀ | ਇਸ ਮੌਕੇ ਖ਼ਜ਼ਾਨਚੀ ਸਤਬੀਰ ਸਿੰਘ ਰਾਏ, ਬਲਾਕ ਮੁੱਲਾਂਪੁਰ ਦੇ ਪ੍ਰਧਾਨ ਗਗਨਦੀਪ ਸਿੰਘ ਪਮਾਲੀ, ਪ੍ਰਧਾਨ ਜਗਤਾਰ ਸਿੰਘ ਐਤੀਆਣਾ, ਪ੍ਰਧਾਨ ਰਾਵਿੰਦਰ ਸਿੰਘ ਗੁੜੇ, ਗੁਰਪ੍ਰੀਤ ਸਿੰਘ ਗੁਰੀ, ਬਲਵਿੰਦਰ ਸਿੰਘ ਗੁੜੇ, ਨਰਿੰਦਰ ਸਿੰਘ ਨਿੰਦੀ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਆਯੂਰਵੈਦਿਕ ਅਤੇ ਹੋਮੀਓਪੈਥਿਕ ਕੈਂਪ ਅਗਲੀ ਖ਼ਬਰ ਅੱਡਾ ਚੌਂਕੀਮਾਨ ਵਿਖੇ ਇੰਸਪੈਕਟਰ ਗੁਰਦੀਪ ਸਿੰਘ ਦਾ ਪਤਵੰਤੇ ਸੱਜਣਾਂ ਨੇ ਕੀਤਾ ਸਨਮਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।