ਗੁਰੂਸਰ ਸੁਧਾਰ, 22 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)-ਭਾਰਤੀ ਜਨਤਾ ਪਾਰਟੀ ਦੇ ਪੰਜਾਬ ਦੇ ਸੰਗਠਨ ਮੰਤਰੀ ਸ਼੍ਰੀਨਿਵਾਸਲੂ ਦੇ ਦਿਸ਼ਾ-ਨਿਰੇਦਸ਼ਾਂ ਤਹਿਤ ਅਤੇ ਪਾਰਟੀ ਦੇ ਜ਼ਿਲ੍ਹਾ ਲੁਧਿਆਣਾ ਦਿਹਾਤੀ ਪ੍ਰਧਾਨ ਰਜਿੰਦਰ ਸ਼ਰਮਾ ਨੇ ਪਾਰਟੀ ਹਾਈਕਮਾਂਡ ਦੇ ਆਦੇਸ਼ਾਂ 'ਤੇ ਸਥਾਨਕ ਕਸਬੇ ਦੇ ਨਿਵਾਸੀ ਬਾਲ ਕਿ੍ਸ਼ਨ ਗਰਗ ਨੂੰ ਲਗਾਤਾਰ ਦੂਜੀ ਵਾਰ ਭਾਰਤੀ ਜਨਤਾ ਪਾਰਟੀ ਲੁਧਿਆਣਾ (ਦਿਹਾਤੀ) ਦਾ ਉੱਪ ਪ੍ਰਧਾਨ ਨਿਯੁਕਤ ਕੀਤਾ ਹੈ | ਜ਼ਿਕਰਯੋਗ ਹੈ ਕਿ ਬਾਲ ਕਿ੍ਸ਼ਨ ਗਰਗ ਪਿਛਲੇ ਲੰਮੇ ਸਮੇਂ ਤੋਂ ਪਾਰਟੀ ਨੂੰ ਹੇਠਲੇ ਮੰਡਲ ਪੱਧਰ ਤੋਂ ਮਜ਼ਬੂਤੀ ਪ੍ਰਦਾਨ ਕਰਨ, ਜਥੇਬੰਦਕ ਢਾਂਚੇ ਦੇ ਵਿਸਥਾਰ, ਕੇਂਦਰ ਸਰਕਾਰ ਤੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਵਿਚ ਪਹੁੰਚਦਾ ਕਰਨ ਆਦਿ ਸਮੇਤ ਵਫ਼ਾਦਾਰੀ ਨਾਲ ਚੰਗੀਆਂ ਸੇਵਾਵਾਂ ਨਿਭਾ ਰਹੇ ਹਨ | ਉਨ੍ਹਾਂ ਦੀ ਦੂਜੀ ਵਾਰ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਉੱਪ ਪ੍ਰਧਾਨ ਵਜੋਂ ਨਿਯੁਕਤੀ ਕਰਨ 'ਤੇ ਪਾਰਟੀ ਦੇ ਆਗੂਆਂ ਅਤੇ ਵਰਕਰਾਂ ਵਿਚ ਖ਼ੁਸ਼ੀ ਦੀ ਲਹਿਰ ਹੈ | ਜ਼ਿਲ੍ਹਾ ਕਮੇਟੀ ਮੈਂਬਰ ਮਹਿੰਦਰ ਦੇਵ ਅਕਾਲਗੜ੍ਹ, ਸਾਬਕਾ ਸਰਪੰਚ ਤੇ ਜ਼ਿਲ੍ਹਾ ਸਕੱਤਰ ਪਰਮਜੀਤ ਸਿੰਘ ਪੰਮੀ ਟੂਸਾ, ਜ਼ਿਲ੍ਹਾ ਉਪ ਪ੍ਰਧਾਨ ਜਗਜੀਵਨ ਸਿੰਘ ਰਕਬਾ, ਜ਼ਿਲ੍ਹਾ ਸਕੱਤਰ ਸੁੰਦਰ ਲਾਲ, ਪਵਨ ਕੁਮਾਰ ਜੈਦਿਆ ਆਦਿ ਸਮੇਤ ਹੋਰਨਾਂ ਨੇ ਭਾਰਤੀ ਜਨਤਾ ਪਾਰਟੀ ਦੇ ਪੰਜਾਬ ਪ੍ਰਧਾਨ ਸੁਨੀਲ ਜਾਖੜ, ਪੰਜਾਬ ਮਾਮਲਿਆਂ ਦੇ ਇੰਚਾਰਜ਼ ਅਸ਼ਵਨੀ ਕੁਮਾਰ ਸ਼ਰਮਾ, ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਤੇ ਉੱਚ ਨੇਤਾਵਾਂ ਦਾ ਧੰਨਵਾਦ ਕਰਦਿਆਂ ਬਾਲ ਕਿ੍ਸ਼ਨ ਗਰਗ ਨੂੰ ਵਧਾਈ ਦਿੱਤੀ ਹੈ | ਜ਼ਿਲ੍ਹਾ ਉੱਪ ਪ੍ਰਧਾਨ ਬਾਲ ਕਿ੍ਸ਼ਨ ਅਨੁਸਾਰ ਉਹ ਮਿਲੀ ਜ਼ਿੰਮੇਵਾਰ ਨੂੰ ਤਨਦੇਹੀ ਤੇ ਸਮਰਪਣ ਭਾਵਨਾ ਨਾਲ ਨਿਭਾਉਂਦੇ ਰਹਿਣਗੇ |