05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਪਿੰਡ ਆਂਡਲੂ 'ਚ ਕਈ ਪਰਿਵਾਰਾਂ ਵਲੋਂ ਕਾਂਗਰਸ 'ਚ ਸ਼ਾਮਿਲ ਹੋਣ ਦਾ ਐਲਾਨ

ਅਜੀਤ ਡੈਸਕ 23-01-2026
ਰਾਏਕੋਟ, 22 ਜਨਵਰੀ (ਸੁਸ਼ੀਲ)-ਨੇੜਲੇ ਪਿੰਡ ਆਂਡਲੂ ਵਿਖੇ ਕਾਂਗਰਸ ਪਾਰਟੀ ਨੂੰ ਉਸ ਸਮੇਂ ਮਜ਼ਬੂਤੀ ਮਿਲੀ ਜਦ ਪਿੰਡ ਦੇ ਕਈ ਪਰਿਵਾਰਾਂ ਨੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ | ਸਰਪੰਚ ਹਰਵਿੰਦਰ ਸਿੰਘ ਰਾਜਾ ਬਰਾੜ ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਾਜਵਿੰਦਰ ਕੌਰ ਬਰਾੜ ਦੀ ਅਗਵਾਈ ਹੇਠ ਕਰਵਾਏ ਗਏ ਇਕ ਸਾਦੇ ਸਮਾਗਮ ਦੌਰਾਨ ਪਿੰਡ ਆਂਡਲੂ ਦੇ ਅਮਨਦੀਪ ਸਿੰਘ ਤੂਰ, ਕੁਲਜਿੰਦਰ ਸਿੰਘ ਤੂਰ, ਗੁਰਦੀਪ ਸਿੰਘ ਦੀਪੀ, ਅਵਤਾਰ ਸਿੰਘ ਗਰੇਵਾਲ ਆਦਿ ਨੇ ਪਰਿਵਾਰ ਸਮੇਤ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ 'ਤੇ ਉਨ੍ਹਾਂ ਦਾ ਸਵਾਗਤ ਹਲਕਾ ਇੰਚਾਰਜ ਕਾਮਿਲ ਅਮਰ ਸਿੰਘ ਵਲੋਂ ਸਿਰੋਪਾਓ ਪਾ ਕੇ ਕੀਤਾ ਗਿਆ | ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਮੈਂਬਰਾਂ ਨੇ ਕਿਹਾ ਕਿ ਉਨ੍ਹਾਂ ਨੇ ਇਹ ਫ਼ੈਸਲਾ ਸੰਸਦ ਮੈਂਬਰ ਡਾਕਟਰ ਅਮਰ ਸਿੰਘ ਅਤੇ ਹਲਕਾ ਇੰਚਾਰਜ ਕਾਮਿਲ ਅਮਰ ਸਿੰਘ ਵਲੋਂ ਰਾਏਕੋਟ ਹਲਕੇ ਵਿਚ ਕਰਵਾਏ ਜਾ ਰਹੇ ਵਿਕਾਸ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਲਿਆ ਹੈ | ਇਸ ਮੌਕੇ ਹੋਰਨਾਂ ਤੋਂ ਇਲਾਵਾ ਚੇਅਰਮੈਨ ਸੁਖਪਾਲ ਸਿੰਘ ਗੋਂਦਵਾਲ, ਪ੍ਰਭਦੀਪ ਸਿੰਘ ਨਾਰੰਗਵਾਲ, ਪੰਚ ਲਛਮਣ ਸਿੰਘ, ਗੁਰਦੀਪ ਸਿੰਘ ਗਰੇਵਾਲ, ਦਰਸ਼ਨ ਸਿੰਘ ਤੂਰ, ਪੰਚ ਰਣਜੀਤ ਸਿੰਘ, ਪੰਚ ਕੁਲਦੀਪ ਕੌਰ, ਜਰਨੈਲ ਸਿੰਘ, ਪਾਲ ਸਿੰਘ, ਰਘਬੀਰ ਸਿੰਘ, ਕਮਲਪ੍ਰੀਤ ਸਿੰਘ ਬੁੱਟਰ, ਜਗਪ੍ਰੀਤ ਸਿੰਘ ਤੋਂ ਇਲਾਵਾ ਹੋਰ ਕਈ ਹਾਜ਼ਰ ਸਨ |
ਪਿਛਲੀ ਖ਼ਬਰ ਪੰਜਾਬ ਦੀ ਭਲਾਈ ਲਈ ਖੇਤਰੀ ਪਾਰਟੀ ਦਾ ਸੱਤਾ 'ਚ ਹੋਣਾ ਜ਼ਰੂਰੀ-ਸੁਖਬੀਰ ਸਿੰਘ ਬਾਦਲ • ਸਰਕਲ ਪ੍ਰਧਾਨ ਸ਼ਿਵਰਾਜ ਸਿੰਘ ਦ... ਅਗਲੀ ਖ਼ਬਰ ਪਿੰਡ ਅਖਾੜਾ 'ਚ ਡੇਢ ਸਾਲ ਤੋਂ ਬਾਇਓ ਗੈਸ ਪਲਾਂਟ ਵਿਰੁੱਧ ਚੱਲ ਰਿਹਾ ਧਰਨਾ ਖ਼ਤਮ • ਡਿਪਟੀ ਕਮਿਸ਼ਨਰ ਲੁਧਿਆਣਾ ਨੇ ਪ੍ਰ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।