05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਕਿਸਾਨ ਗਣਤੰਤਰ ਦਿਵਸ ਮੌਕੇ ਰਾਏਕੋਟ ਵਿਚ ਕਰਨਗੇ ਟਰੈਕਟਰ ਮਾਰਚ-ਕਿਸਾਨ ਆਗੂ

ਅਜੀਤ ਡੈਸਕ 23-01-2026
ਰਾਏਕੋਟ, 22 ਜਨਵਰੀ (ਸੁਸ਼ੀਲ)-ਸੰਯੁਕਤ ਕਿਸਾਨ ਮੋਰਚੇ ਦੇ ਦਿਸ਼ਾ-ਨਿਰਦੇਸ਼ 'ਤੇ ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਇਕ ਮੀਟਿੰਗ ਸਥਾਨਕ ਗੁਰਦੁਆਰਾ ਸ੍ਰੀ ਟਾਹਲੀਆਣਾ ਸਾਹਿਬ ਦੇ ਹਾਲ ਵਿਚ ਹੋਈ | ਇਸ ਮੀਟਿੰਗ ਵਿਚ ਭਾਕਿਯੂ ਡਕੌਂਦਾ ਦੇ ਸੂਬਾ ਮੀਤ ਪ੍ਰਧਾਨ ਰਾਜਵੀਰ ਸਿੰਘ ਘੁਡਾਣੀ, ਜ਼ਿਲ੍ਹਾ ਪ੍ਰਧਾਨ ਮਾਸਟਰ ਮਹਿੰਦਰ ਸਿੰਘ ਕਮਾਲਪੁਰਾ, ਜਿਲ੍ਹਾ ਮੀਤ ਪ੍ਰਧਾਨ ਹਰਬਖਸ਼ੀਸ਼ ਸਿੰਘ ਚੱਕ ਭਾਈਕਾ, ਭਾਕਿਯੂ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ਮਨਪ੍ਰੀਤ ਸਿੰਘ ਗੋਂਦਵਾਲ, ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਾਧੂ ਸਿੰਘ ਅੱਚਰਵਾਲ, ਪੰਜਾਬ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਖਜ਼ਾਨਚੀ ਮਲਕੀਤ ਸਿੰਘ, ਭਾਕਿਯੂ ਲੱਖੋਵਾਲ ਦੇ ਕਮਲਜੀਤ ਸਿੰਘ ਰੂਪਾਪੱਤੀ ਉਚੇਚੇ ਤੌਰ 'ਤੇ ਸ਼ਾਮਿਲ ਹੋਏ | ਮੀਟਿੰਗ ਸੰਬੰਧੀ ਜਾਣਕਾਰੀ ਦਿੰਦੇ ਹੋਏ ਭਾਕਿਯੂ ਡਕੌਂਦਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਹਰਬਖਸ਼ੀਸ਼ ਸਿੰਘ ਰਾਏ ਚੱਕ ਭਾਈਕਾ ਨੇ ਦੱਸਿਆ ਕਿ ਤਿੰਨ ਕਾਲੇ ਕਾਨੂੰਨ ਵਾਪਸ ਕਰਵਾਉਣ ਸਮੇਂ ਦਿੱਲੀ ਵਿਚ ਕੀਤੇ ਟਰੈਕਟਰ ਮਾਰਚ ਦੀ ਪੰਜਵੀਂ ਵਰ੍ਹੇਗੰਢ ਮੌਕੇ ਇਸ ਵਾਰ ਵੀ ਕਿਸਾਨਾਂ ਵਲੋਂ 26 ਜਨਵਰੀ ਨੂੰ ਟਰੈਕਟਰ ਰੋਸ ਮਾਰਚ ਕੀਤਾ ਜਾਵੇਗਾ, ਜੋ ਨਵੀਂ ਦਾਣਾ ਮੰਡੀ ਰਾਏਕੋਟ ਤੋਂ ਸ਼ੁਰੂ ਕਰਕੇ ਸਮੁੱਚੇ ਰਾਏਕੋਟ ਸ਼ਹਿਰ ਵਿਚ ਜਾਵੇਗਾ | ਮੀਟਿੰਗ ਵਿਚ ਭਾਕਿਯੂ ਡਕੌਂਦਾ ਦੇ ਬਲਾਕ ਪ੍ਰਧਾਨ ਰਾਏਕੋਟ ਰਣਧੀਰ ਸਿੰਘ ਬੱਸੀਆਂ, ਬਲਾਕ ਪ੍ਰਧਾਨ ਪੱਖੋਵਾਲ ਗੁਰਵਿੰਦਰ ਸਿੰਘ ਪੱਖੋਵਾਲ, ਬਲਾਕ ਪ੍ਰਧਾਨ ਸਿੱਧਵਾਂ ਬੇਟ ਹਰਜੀਤ ਸਿੰਘ ਜਨੇਤਪੁਰਾ, ਬਲਾਕ ਪ੍ਰਧਾਨ ਸੁਧਾਰ ਡਾ: ਜਗਤਾਰ ਸਿੰਘ ਐਤੀਆਣਾ, ਬਲਾਕ ਪ੍ਰਧਾਨ ਮੁੱਲਾਂਪੁਰ ਗਗਨਦੀਪ ਸਿੰਘ ਪਮਾਲੀ, ਬਲਾਕ ਪ੍ਰਧਾਨ ਜਗਰਾਉਂ ਹਰਚੰਦ ਸਿੰਘ ਢੋਲਣ, ਬਲਾਕ ਪ੍ਰਧਾਨ ਡੇਹਲੋਂ ਅਵਨਿੰਦਰ ਸਿੰਘ ਵਿਰਕ, ਜ਼ਿਲ੍ਹਾ ਵਿੱਤ ਸਕੱਤਰ ਸਤਿਬੀਰ ਸਿੰਘ ਬੋਪਾਰਾਏ ਖੁਰਦ ਆਦਿ ਆਗੂ ਹਾਜ਼ਰ ਸਨ |
ਪਿਛਲੀ ਖ਼ਬਰ ਇਤਿਹਾਸਕ ਤਲਵੰਡੀ ਗੇਟ ਦੀ ਛੱਤ 'ਤੇ ਪਾਇਆ ਲੈਂਟਰ ਅਗਲੀ ਖ਼ਬਰ ਪੰਜਾਬ ਦੀ ਭਲਾਈ ਲਈ ਖੇਤਰੀ ਪਾਰਟੀ ਦਾ ਸੱਤਾ 'ਚ ਹੋਣਾ ਜ਼ਰੂਰੀ-ਸੁਖਬੀਰ ਸਿੰਘ ਬਾਦਲ • ਸਰਕਲ ਪ੍ਰਧਾਨ ਸ਼ਿਵਰਾਜ ਸਿੰਘ ਦ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।