04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸੂਬੇ ਦੇ ਲੋਕਾਂ ਲਈ ਸੌਗਾਤ-'ਆਪ' ਆਗੂ

ਅਜੀਤ ਡੈਸਕ 23-01-2026
ਗੁਰੂਸਰ ਸੁਧਾਰ, 22 ਜਨਵਰੀ (ਬਲਵਿੰਦਰ ਸਿੰਘ ਧਾਲੀਵਾਲ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬੇ ਦੀ 'ਆਪ' ਸਰਕਾਰ ਵਲੋਂ ਰਾਜ ਭਰ ਵਿਚ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਪੰਜਾਬ ਦੇ ਲੋਕਾਂ ਲਈ ਸੌਗਾਤ ਹੈ ਤੇ ਇਸ ਯੋਜਨਾ ਨਾਲ ਦਸ ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਜਿਥੇ ਗ਼ਰੀਬਾਂ, ਆਰਥਿਕ ਤੌਰ 'ਤੇ ਕਮਜ਼ੋਰ ਵਰਗ ਤੇ ਸੂਬੇ ਦੇ ਲੱਖਾਂ ਲੋਕਾਂ ਲਈ ਵੱਡੀ ਰਾਹਤ ਪ੍ਰਦਾਨ ਕਰੇਗਾ ਉੱਥੇ ਸਭ ਵਰਗ ਦੇ ਲੋਕਾਂ ਲਈ ਸਰਕਾਰ ਵਲੋਂ ਮਹਿੰਗੇ ਭਾਅ ਦਾ ਇਲਾਜ ਮੁਫ਼ਤ ਵਿਚ ਕਰਵਾਉਣ ਦਾ ਸੁਪਨਾ ਸਾਕਾਰ ਕੀਤਾ ਗਿਆ ਹੈ | ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਰਮੇਸ਼ ਜੈਨ, ਜ਼ਿਲ੍ਹਾ ਜੁਆਇੰਟ ਸਕੱਤਰ ਪਰਮਿੰਦਰ ਸਿੰਘ ਰੱਤੋਵਾਲ, ਵਪਾਰ ਤੇ ਉਦਯੋਗ ਕਮਿਸ਼ਨ ਹਲਕਾ ਰਾਏਕੋਟ ਚੇਅਰਮੈਨ ਹਰਸ਼ ਜੈਨ, ਬਲਾਕ ਸੰਮਤੀ ਮੈਂਬਰ ਗੁਰਮੁਖ ਸਿੰਘ ਘੁਮਾਣ, ਸਰਪੰਚ ਰਵਿੰਦਰ ਸਿੰਘ ਕਲੇਰ ਰੱਤੋਵਾਲ ਨੇ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਲਾਗੂ ਕਰਨ ਨੂੰ ਸੂਬੇ ਦੇ ਲੋਕਾਂ ਲਈ ਇਕ ਇਤਿਹਾਸਕ ਪਲ ਤੇ ਫ਼ੈਸਲਾ ਕਰਾਰ ਦਿੱਤਾ ਹੈ |
ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਕਾਲਜ ਆਫ਼ ਐਜੂਕੇਸ਼ਨ ਹਲਵਾਰਾ ਵਿਖੇ 'ਰਾਸ਼ਟਰੀ ਬਾਲੜੀ ਦਿਵਸ' ਮਨਾਇਆ ਅਗਲੀ ਖ਼ਬਰ ਇਤਿਹਾਸਕ ਤਲਵੰਡੀ ਗੇਟ ਦੀ ਛੱਤ 'ਤੇ ਪਾਇਆ ਲੈਂਟਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।