ਰਾਏਕੋਟ, 22 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਪਿੰਡ ਜੌਹਲਾਂ ਵਿਖੇ ਸਰਪੰਚ ਕੁਲਦੀਪ ਸਿੰਘ ਕੱਦੂ ਦੇ ਯਤਨਾਂ ਸਦਕਾ ਗ੍ਰਾਮ ਪੰਚਾਇਤ ਵਲੋਂ ਪਿੰਡ ਦੀਆਂ ਗਲੀਆਂ ਵਿਚ ਇੰਟਰਲਾਕ ਟਾਈਲ ਲਗਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਪੰਚ ਕੁਲਦੀਪ ਸਿੰਘ ਕੱਦੂ ਜੌਹਲਾਂ ਨੇ ਦੱਸਿਆ ਕਿ ਪਿੰਡ ਦੀਆਂ ਖਸਤਾ ਹਾਲਤ ਗਲੀਆਂ ਕਾਰਨ ਵਸਨੀਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ, ਜਿਸ ਸਭ ਨੂੰ ਧਿਆਨ ਵਿਚ ਰੱਖਦੇ ਹੋਏ ਬੀ.ਡੀ.ਪੀ.ਓ. ਮਨਜੀਤ ਸਿੰਘ, ਸੈਕਟਰੀ ਸੰਦੀਪ ਸਿੰਘ ਦੇ ਯਤਨਾਂ ਸਦਕਾ ਗਲੀਆਂ ਨੂੰ ਪੱਕਾ ਕਰਕੇ ਇੰਟਰਲਾਕ ਟਾਈਲ ਲਗਾਉਣ ਦੇ ਵਿਕਾਸ ਕਾਰਜ ਦੀ ਆਰੰਭਤਾ ਕਰਵਾਈ ਗਈ ਹੈ | ਉਨ੍ਹਾਂ ਦੱਸਿਆ ਕਿ ਇਸ ਵਿਕਾਸ ਕਾਰਜ ਵਿਚ ਲੱਖਾਂ ਰੁਪਏ ਦੀ ਲਾਗਤ ਨਾਲ ਪਿੰਡ ਦੀ ਗਲੀਆਂ ਵਿਚ ਇੰਟਰਲਾਕ ਟਾਈਲ ਲਗਾਈ ਜਾਵੇਗੀ, ਜੋ ਕੰਮ ਨੂੰ ਜਲਦ ਤੋਂ ਜਲਦ ਪੂਰਾ ਕਰ ਦਿੱਤਾ ਜਾਵੇਗਾ | ਇਸ ਮੌਕੇ ਡਾ: ਗੁਰਦੀਪ ਸਿੰਘ ਮੈਂਬਰ ਬਲਾਕ ਸੰਮਤੀ, ਸੇਵਾਮੁਕਤ ਪੁਲਿਸ ਮੁਲਾਜ਼ਮ ਤਰਸੇਮ ਸਿੰਘ, ਪ੍ਰੀਤਮ ਸਿੰਘ, ਚਰਨਾ ਸਿੰਘ ਪੰਚ, ਗੁਲਜਾਰ ਸਿੰਘ ਪੰਚ, ਗੁਰਮੀਤ ਸਿੰਘ ਪੰਚ, ਸੁਖਦੇਵ ਸਿੰਘ ਪੰਚ, ਜਸਵੰਤ ਸਿੰਘ ਉੱਪਲ ਪੰਚ, ਪ੍ਰਧਾਨ ਬਲਜਿੰਦਰ ਸਿੰਘ ਦਿਉਲ, ਪ੍ਰਧਾਨ ਆਤਮਾ ਸਿੰਘ, ਗੁਨਾ ਸਿੰਘ ਇਲੈਕਟ੍ਰੀਸ਼ਨ, ਬਲਦੇਵ ਸਿੰਘ ਦੇਬੂ, ਧਰਮਿੰਦਰ ਸਿੰਘ, ਸਵਰਨਜੀਤ ਸਿੰਘ ਸਰਨਾ, ਸੋਨੀ ਸਿੰਘ ਕੋਠਿਆਂ ਵਾਲਾ, ਰੂਪਾ ਸਿੰਘ ਮਹੇਰਨੇ ਵਾਲਾ, ਕਮਲਜੀਤ ਸਿੰਘ ਗਰੇਵਾਲ, ਅੰਮਿ੍ਤਪਾਲ ਸਿੰਘ ਆੜ੍ਹਤੀਆ, ਹਰਮੇਲ ਸਿੰਘ ਝੱਲੀ, ਬਲਜੀਤ ਸਿੰਘ ਮਾਮੇ ਫੂਲਕਾ, ਅਰਵਿੰਦਰ ਸਿੰਘ, ਖ਼ਜ਼ਾਨਚੀ ਚਮਕੌਰ ਸਿੰਘ, ਬਲਦੇਵ ਸਿੰਘ ਗੰਨਮੈਨ, ਗੋਗੀ ਸਿੰਘ ਗਰੇਵਾਲ, ਬਲਜੀਤ ਸਿੰਘ ਫੁੱਲਾਂਵਾਲਾ, ਫੌਜੀ ਪੀਤੀ ਸਿੰਘ, ਇੰਦਰਜੀਤ ਸਿੰਘ ਆਦਿ ਹਾਜ਼ਰ ਸਨ |