ਪੱਖੋਵਾਲ-ਸਰਾਭਾ, 22 ਜਨਵਰੀ (ਖੁਸ਼ਵਿੰਦਰ ਸਿੰਘ ਸਰਾਭਾ)-ਸਿੱਖੀ ਦੇ ਪ੍ਰਚਾਰ ਤੇ ਪਸਾਰ ਦੇ ਨਾਲ-ਨਾਲ ਸਮਾਜਸੇਵੀ ਕੰਮਾਂ 'ਚ ਵੱਧ ਚੜ੍ਹਕੇ ਯੋਗਦਾਨ ਪਾ ਰਹੀ ਧਾਰਮਿਕ ਸੰਸਥਾ ਗੁਰਮਤਿ ਪ੍ਰਚਾਰ ਮਿਸ਼ਨ (ਰਜਿ:) ਡਾਂਗੋਂ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਤੇ ਬਾਬਾ ਮੀਹਾਂ ਸਿੰਘ ਜੀ ਸਿਆੜ ਵਾਲਿਆਂ ਦੇ ਜਨਮ ਦਿਹਾੜੇ ਨੂੰ ਮੁੱਖ ਰੱਖਦਿਆਂ ਨਾਨਕਸਰ ਦਰਬਾਰ ਡਾਂਗੋਂ ਵਿਖੇ ਕਰਵਾਏ ਜਾ ਰਹੇ 27ਵੇਂ ਸੰਤ ਸੰਮੇਲਨ ਦੌਰਾਨ ਅੱਜ ਬਾਬਾ ਮੀਹਾਂ ਸਿੰਘ ਜੀ ਦੇ ਸਪੁੱਤਰ ਬਾਬਾ ਹਰਚੰਦ ਸਿੰਘ ਉੱਚੇਚੇ ਤੌਰ 'ਤੇ ਪੁੱਜੇ | ਇਸ ਮੌਕੇ ਕਥਾ ਕੀਰਤਨ ਕਰਦਿਆਂ ਬਾਬਾ ਹਰਚੰਦ ਸਿੰਘ ਨੇ ਕਿਹਾ ਕਿ ਮਾਘ ਦਾ ਮਹੀਨੇ ਨੂੰ ਮੁੱਖ ਰੱਖਦਿਆਂ ਸਿੱਖ ਸੰਗਤਾਂ ਵੱਧ ਤੋਂ ਵੱਧ ਨਾਮ ਜਪਣ ਤੇ ਗੁਰੂ ਸਾਹਿਬ ਵਲੋਂ ਦਰਸਾਏ ਮਾਰਗ 'ਤੇ ਚੱਲਕੇ ਆਪਣਾ ਜੀਵਨ ਸਫ਼ਲ ਬਣਾਉਣ | ਇਸ ਮੌਕੇ ਬਾਬਾ ਸਰਬਜੋਤ ਸਿੰਘ ਡਾਂਗੋਂ ਵਾਲਿਆਂ ਨੇ ਬਾਹਰੋੋਂ ਆਏ ਸੰਤ ਮਹਾਂਪੁਰਸ਼ਾਂ ਨੂੰ ਸਿਰੋਪਾਓ, ਸ੍ਰੀ ਸਾਹਿਬ ਤੇ ਲੋਈ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਜਸਵਿੰਦਰ ਸਿੰਘ ਸੱਗੂ, ਸੁਖਪਾਲ ਸਿੰਘ ਪੱਖੋਵਾਲ, ਜਗਜੀਤ ਸਿੰਘ ਅਰੋੜਾ, ਦਵਿੰਦਰ ਸਿੰਘ ਰਾਮਗੜ੍ਹ ਸਰਦਾਰਾਂ, ਗੁਰਪ੍ਰੀਤ ਸਿੰਘ ਝੱਮਟ ਆਦਿ ਸਮੇਤ ਵੱਡੀ ਗਿਣਤੀ 'ਚ ਸਿੱਖ ਸੰਗਤਾਂ ਨੇ ਸਮਾਗਮਾਂ ਦੌਰਾਨ ਹਾਜ਼ਰੀ ਭਰੀ |