07-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-01-2026

ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ 'ਚ ਨਗਰ ਕੀਰਤਨ ਸਜਾਇਆ

ਅਜੀਤ ਡੈਸਕ 28-01-2026
ਜਗਰਾਉਂ, 27 ਜਨਵਰੀ (ਹਰਵਿੰਦਰ ਸਿੰਘ ਖ਼ਾਲਸਾ)-ਸ਼੍ਰੋਮਣੀ ਭਗਤ ਰਵਿਦਾਸ ਜੀ ਦੇ ਜਨਮ ਦਿਹਾੜੇ ਦੀ ਖ਼ੁਸ਼ੀ 'ਚ ਗੁਰਦੁਆਰਾ ਭਗਤ ਰਵਿਦਾਸ ਕੱਚਾ ਕਿਲ੍ਹਾ ਜਗਰਾਉਂ ਤੋਂ ਨਗਰ ਕੀਰਤਨ ਸਜਾਇਆ ਗਿਆ | ਇਹ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ, ਪੰਜ ਪਿਆਰਿਆਂ ਦੀ ਅਗਵਾਈ ਅਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕੱਢਿਆ ਗਿਆ | ਨਗਰ ਕੀਰਤਨ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਫੁੱਲਾਂ ਨਾਲ ਸਜੀ ਬੱਸ ਨੁਮਾ ਪਾਲਕੀ ਸਾਹਿਬ ਵਿਖੇ ਸੁਸ਼ੋਭਿਤ ਕੀਤੇ ਗਏ | ਨਗਰ ਕੀਰਤਨ ਦੇ ਸਵਾਗਤ ਲਈ ਸਵਾਗਤੀ ਗੇਟ ਲਗਾਏ ਗਏ | ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਤੋਂ ਜੈਕਾਰਿਆਂ ਦੀ ਗੂੰਜ ਨਾਲ ਰਵਾਨਾ ਹੋ ਕੇ ਕਮਲ ਚੌਂਕ, ਕਾਲਜ ਰੋਡ, ਰੇਲਵੇ ਰੋਡ, ਲਿੰਕ ਰੋਡ, ਕੱਚਾ ਮਲਕ ਰੋਡ, ਹੀਰਾ ਬਾਗ, ਤਹਿਸੀਲ ਰੋਡ ਤੋਂ ਹੁੰਦਾ ਹੋਇਆ ਅੰਤ ਗੁਰਦੁਆਰਾ ਸਾਹਿਬ ਵਿਖੇ ਹੀ ਸਮਾਪਤ ਹੋਇਆ | ਅਰਦਾਸ ਭਾਈ ਛਿੰਦਰ ਸਿੰਘ ਵਲੋਂ ਕੀਤੀ ਗਈ | ਇਸ ਨਗਰ ਕੀਰਤਨ ਮੌਕੇ ਪ੍ਰੋ: ਸੁਖਵਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਕੰਵਰਪਾਲ ਸਿੰਘ, ਮੀਤ ਪ੍ਰਧਾਨ ਜਗਜੀਤ ਸਿੰਘ ਜੱਗੀ, ਅਜਮੇਰ ਸਿੰਘ ਢੋਲਣ, ਐਡਵੋਕੇਟ ਕੁਲਦੀਪ ਸਿੰਘ ਘਾਗੂ, ਸਾਬਕਾ ਪ੍ਰਧਾਨ ਅਮਰਜੀਤ ਸਿੰਘ ਮਾਲਵਾ, ਦਵਿੰਦਰ ਕਥੂਰੀਆ, ਪ੍ਰੇਮ ਸਿੰਘ ਲੋਹਟ, ਹਰਪ੍ਰੀਤ ਸਿੰਘ, ਸਤੀਸ਼ ਕੁਮਾਰ ਦੌਧਰੀਆ, ਗੁਰਪ੍ਰੀਤ ਸਿੰਘ, ਕੇਵਲ ਸਿੰਘ, ਸ਼ਿੰਗਾਰਾ ਸਿੰਘ, ਸਰਵਣ ਸਿੰਘ, ਗਲਵੀਰ ਸਿੰਘ, ਬਲਬੀਰ ਸਿੰਘ ਬੀਰਾ, ਮਹਿੰਗਾ ਸਿੰਘ, ਮਹਿੰਦਰ ਸਿੰਘ ਕਮਾਲਪੁਰਾ, ਹਰਭਜਨ ਸਿੰਘ, ਗੁਰਜੀਤ ਸਿੰਘ, ਸਾਜਨ ਮਲਹੋਤਰਾ, ਮਦਨ ਲਾਲ, ਵਿਸ਼ਾਲ ਸ਼ਰਮਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਬੀਬੀ ਸਰਬਜੀਤ ਕੌਰ ਨਮਿਤ ਸ਼ਰਧਾਂਜਲੀ ਸਮਾਰੋਹ <br/> ਅਗਲੀ ਖ਼ਬਰ ਜਗਰਾਉਂ 'ਚ ਕੰਨਾਂ ਦੇ ਮੁਫ਼ਤ ਟੈਸਟ ਅਤੇ ਮਸ਼ੀਨਾਂ ਉਪਲਬਧ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।