08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਗੁਰਸ਼ਰਨ ਕਲਾ ਭਵਨ ਮੰਡੀ ਮੁੱਲਾਂਪੁਰ ਵਿਖੇ ਪਲਸ ਮੰਚ ਦਾ ਸਾਲਾਨਾ ਸੱਭਿਆਚਾਰਕ ਸਮਾਰੋਹ ਯਾਦਗਾਰੀ ਬਣਿਆ

ਅਜੀਤ ਡੈਸਕ 29-01-2026
ਮੁੱਲਾਂਪੁਰ-ਦਾਖਾ, 28 ਜਨਵਰੀ (ਨਿਰਮਲ ਸਿੰਘ ਧਾਲੀਵਾਲ)-ਗੁਰਸ਼ਰਨ ਕਲਾ ਭਵਨ ਮੰਡੀ ਮੁੱਲਾਂਪੁਰ ਵਿਖੇ ਪੰਜਾਬ ਲੋਕ ਸੱਭਿਆਚਾਰਕ ਮੰਚ (ਪਲਸ) ਵਲੋਂ ਕਰਵਾਇਆ ਸਾਲਾਨਾ ਸੂਬਾਈ ਸੱਭਿਆਚਾਰਕ ਸਮਾਗਮ ਯਾਦਗਾਰੀ ਰਿਹਾ | ਸਮਾਰੋਹ ਦੀ ਆਰੰਭਤਾ ਗੁਰਸ਼ਰਨ ਕਲਾ ਭਵਨ ਦੇ ਖੁੱਲੇ੍ਹ ਵਿਹੜੇ ਵਿਚ ਪ੍ਰੋਫੈਸਰ ਅਜਮੇਰ ਸਿੰਘ ਔਲਖ ਓਪਨ ਏਅਰ ਥਿਏਟਰ ਦਾ ਨੀਂਹ ਪੱਥਰ ਰੱਖਣ ਨਾਲ ਹੋਈ | ਇਸ ਮੌਕੇ ਪ੍ਰੋਫੈਸਰ ਔਲਖ ਦੀ ਪਤਨੀ ਮਨਜੀਤ ਕੌਰ ਔਲਖ, ਰੰਗ ਕਰਮੀ ਡਾ: ਅਰੀਤ, ਡਾ: ਸੁਪਨਦੀਪ, ਮਨਜੀਤ ਸਿੰਘ ਚਾਹਲ, ਪ੍ਰੋਫੈਸਰ ਜਗਮੋਹਣ ਸਿੰਘ, ਬੂਟਾ ਸਿੰਘ ਮਹਿਮੂਦਪੁਰ, ਅਮੋਲਕ ਸਿੰਘ, ਹਰਕੇਸ਼ ਚੌਧਰੀ, ਪ੍ਰੋਫੈਸਰ ਜਗਮੋਹਣ ਸਿੰਘ, ਬੂਟਾ ਸਿੰਘ ਮਹਿਮੂਦਪੁਰ, ਰਜਿੰਦਰ ਭਦੌੜ, ਰਾਮ ਸਵਰਨ ਲੱਖੇਵਾਲੀ, ਹੋਰ ਮੌਜੂਦ ਰਹੇ | ਅਜਮੇਰ ਅਕਲੀਆ ਵਲੋਂ ਵਿਛੜੇ ਰੰਗ ਕਰਮੀਆਂ ਅਤੇ ਜਮਹੂਰੀ ਲਹਿਰ ਦੇ ਹੋਰ ਸੰਗਰਾਮੀਆਂ ਨੂੰ ਯਾਦ ਕਰਦਿਆਂ ਸੰਤ ਰਾਮ ਉਦਾਸੀ ਦਾ ਗੀਤ ਪੇਸ਼ ਕੀਤਾ | ਮਾਸਟਰ ਰਾਮ ਕੁਮਾਰ ਦੀ ਨਿਰਦੇਸ਼ਨਾਂ ਹੇਠ ਲੋਕ ਸੰਗੀਤ ਮੰਡਲੀ ਭਦੌੜ ਦੇ ਰੰਗਕਰਮੀਆਂ ਵਲੋਂ ਕੋਰੀਓਗ੍ਰਾਫੀ ਦੀ ਪੇਸ਼ਕਾਰੀ ਬਾਕਮਾਲ ਸੀ | ਮਾਨਵਤਾ ਕਲਾ ਮੰਚ ਨਗਰ ਦੀ ਕਲਾਕਾਰ ਨਰਗਿਸ ਨੇ ਜਿਥੇ ਗੁਰਦਿਆਲ ਰੋਸਨ ਦੀ ਗਜ਼ਲ ਪੇਸ਼ ਕੀਤੀ, ਉਥੇ ਇਨਕਲਾਬੀ ਕਵੀਸ਼ਰੀ ਜੱਥਾ ਰਸੂਲਪੁਰ ਵਲੋਂ ਹੀ ਨਵ ਸਿਰਜੀਆਂ ਵਾਰਾਂ ਦਾ ਗਾਇਨ ਕੀਤਾ | ਗੁਰਸ਼ਰਨ ਕਲਾ ਭਵਨ ਵਿਖੇ ਜੁੜੀ ਇਕੱਤਰਤਾ ਨੂੰ ਸੰਬੋਧਨ ਸਮੇਂ ਪਲਸ ਮੰਚ ਦੇ ਸੂਬਾ ਪ੍ਰਧਾਨ ਅਮੋਲਕ ਸਿੰਘ ਨੇ ਕਿਹਾ ਕਿ ਰੰਗਕਰਮੀਆਂ/ਕਲਾਕਾਰਾਂ ਅਤੇ ਲੋਕ ਪੱਖੀ ਸੰਸਥਾਵਾਂ ਨਾਲ ਜੁੜੇ ਲੋਕਾਂ ਨੂੰ ਇਕ ਪਰਿਵਾਰ ਦੇ ਤੌਰ 'ਤੇ ਆਪਣੀ ਡਿਊਟੀ ਮਜ਼ਬੂਤ ਕਰਨ ਦੀ ਲੋੜ ਹੈ | ਇਸ ਸਮਾਗਮ ਵਿਚ ਯਸਪਾਲ, ਅਮੋਲਕ ਸਿੰਘ ਵਲੋਂ ਸੰਪਾਦਤ ਆਦਿਵਾਸੀ ਲੋਕਾਂ ਦੀ ਜ਼ਿੰਦਗੀ ਅਤੇ ਸੰਗਰਾਮ ਦੀ ਗਾਥਾ ਦੀ ਗੱਲ ਕਰਦੀਆਂ ਕਵਿਤਾਵਾਂ ਦੀ ਪੁਸਤਕ 'ਜੰਗਲ ਜਾਈਆਂ ਕਵਿਤਾਵਾਂ' ਪੁਸਤਕ ਲੋਕ ਅਰਪਣ ਕੀਤੀ ਗਈ |
ਪਿਛਲੀ ਖ਼ਬਰ 31ਵਾਂ ਅਲੌਕਿਕ ਦਸਮੇਸ਼ ਪੈਦਲ ਮਾਰਚ ਦੀਨਾ ਸਾਹਿਬ ਪਹੁੰਚ ਕੇ ਹੋਇਆ ਸੰਪੂਰਨ ਅਗਲੀ ਖ਼ਬਰ ਜੇਲ੍ਹ 'ਚ ਅੱਖਾਂ ਦੀ ਗੰਭੀਰ ਬਿਮਾਰੀ ਨਾਲ ਜੂਝ ਰਿਹਾ ਹੈ ਇਮਰਾਨ ਖ਼ਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।