08-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-01-2026

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗੜਗੱਜ ਦਾ ਸਰਨਾ ਪਰਿਵਾਰ ਨੇ ਕੀਤਾ ਸਨਮਾਨ <br/>

ਅਜੀਤ ਡੈਸਕ 29-01-2026
ਜਗਰਾਉਂ, 28 ਜਨਵਰੀ (ਸ਼ਮਸ਼ੇਰ ਸਿੰਘ ਗਾਲਿਬ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨਾਨਕਸਰ ਵਿਖੇ ਸਮਾਗਮ 'ਚ ਸ਼ਮੂਲੀਅਤ ਕਰਨ ਉਪਰੰਤ ਰਜਵੰਤ ਕਲਾਥ ਹਾਊਸ ਨਾਨਕਸਰ ਵਿਖੇ ਪਹੁੰਚੇ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਵੀ ਹਾਜ਼ਰ ਸਨ | ਇਸ ਮੌਕੇ ਸਰਨਾ ਪਰਿਵਾਰ ਵਲੋਂ ਰਜਵੰਤ ਕਲਾਥ ਹਾਊਸ ਮਾਲਕ ਹਰਵਿੰਦਰ ਸਿੰਘ ਸੋਨੂੰ ਸਰਨਾ ਅਤੇ ਚਰਨਜੀਤ ਸਿੰਘ ਸਰਨਾ ਵਲੋਂ ਜਥੇੇਦਾਰ ਕੁਲਦੀਪ ਸਿੰਘ ਗੜਗੱਜ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਸਿੰਘ ਸਾਹਿਬ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸਰਨਾ ਪਰਿਵਾਰ ਦੇ ਮੈਂਬਰਾਂ ਨਾਲ ਵਿਚਾਰਾਂ ਕਰਦਿਆਂ ਕਿਹਾ ਕਿ ਆਪਣੀ ਕਿਰਤ ਕਮਾਈ 'ਚੋਂ ਲੋਕਾਂ ਦੀ ਭਲਾਈ ਲਈ ਕਾਰਜ ਕਰੋ | ਇਸ ਮੌਕੇ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਕਿਹਾ ਕਿ ਇਹ ਸਾਡਾ ਨਜ਼ਦੀਕੀ ਪਰਿਵਾਰ ਹੈ ਤੇ ਧਾਰਮਿਕ ਸਰਗਰਮੀਆਂ 'ਚ ਵਧ ਚੜ੍ਹ ਕੇ ਹਿੱਸਾ ਲੈਂਦਾ ਹੈ | ਇਸ ਮੌਕੇ ਜਸਪ੍ਰੀਤ ਕੌਰ ਸਰਨਾ, ਜੈਸਮੀਨ ਕੌਰ ਸਰਨਾ, ਗੁਰਸਿਰਤ ਕੌਰ, ਹਰਨੂਰ ਕੌਰ, ਪਿ੍ੰਸ, ਮਨੀ, ਰਾਜਵੀਰ ਆਦਿ ਤੋਂ ਇਲਾਵਾ ਆਸ-ਪਾਸ ਦੇ ਦੁਕਾਨਦਾਰ ਹਾਜ਼ਰ ਸਨ |

ਪਿਛਲੀ ਖ਼ਬਰ ਸ਼ਾਂਤੀ ਦੇਵੀ ਮੈਮੋਰੀਅਲ ਪਬਲਿਕ ਹਾਈ ਸਕੂਲ ਸਿੱਧਵਾਂ ਬੇਟ ਵਿਖੇ ਬਸੰਤ ਪੰਚਮੀ ਮਨਾਈ ਅਗਲੀ ਖ਼ਬਰ ਭੁਪਿੰਦਰ ਸਿੰਘ ਉਰਫ਼ ਭਿੰਦਰ ਦਿਓਲ ਬੋਪਾਰਾਏ ਕਲਾਂ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।