11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਸਰਕਾਰੀ ਆਈ.ਟੀ.ਆਈਜ਼ ਠੇਕਾ ਮੁਲਾਜ਼ਮ ਯੂਨੀਅਨ ਵਲੋਂ ਮੰਗਾਂ ਸੰਬੰਧੀ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ 6 ਨੂੰ

ਅਜੀਤ ਡੈਸਕ 30-01-2026
ਜਗਰਾਉਂ, 29 ਜਨਵਰੀ (ਸ਼ਮਸ਼ੇਰ ਸਿੰਘ ਗਾਲਿਬ)-ਸਰਕਾਰੀ ਆਈ.ਟੀ.ਆਈ. ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੀ ਅਗਵਾਈ 'ਚ ਠੇਕਾ ਮੁਲਾਜ਼ਮਾਂ ਵਲੋਂ 22 ਦਸੰਬਰ 2025 ਤੋਂ ਪੰਜਾਬ ਦੀਆਂ ਸਰਕਾਰੀ ਆਈ.ਟੀ.ਆਈਜ਼ ਵਿਚ ਕੰਮ ਬੰਦ ਕਰਕੇ ਮੁੱਖ ਦਫ਼ਤਰ ਚੰਡੀਗੜ੍ਹ ਸੈਕਟਰ 36 ਏ ਵਿਖੇ ਪੱਕਾ ਮੋਰਚਾ ਲਗਾਇਆ ਹੋਇਆ ਹੈ | ਪੰਜਾਬ ਸਰਕਾਰ ਵਲੋਂ ਮੰਗਾਂ ਨਾ ਮੰਨਣ ਕਰਕੇ ਪਿਛਲੇ ਦਿਨੀਂ ਧੂਰੀ ਵਿਖੇ ਸੂਬਾ ਪੱਧਰੀ ਰੈਲੀ ਵੀ ਕੀਤੀ ਗਈ | ਜਿਸ ਦੇ ਚੱਲਦਿਆਂ ਰੈਲੀ ਵਾਲੇ ਦਿਨ ਡਿਪਟੀ ਕਮਿਸ਼ਨਰ ਸੰਗਰੂਰ ਵਲੋਂ ਵਿੱਤ ਮੰਤਰੀ ਪੰਜਾਬ ਨਾਲ ਮੀਟਿੰਗ ਦਾ ਵਾਅਦਾ ਕੀਤਾ ਗਿਆ ਸੀ ਪਰ ਪੰਜਾਬ ਸਰਕਾਰ ਮੀਟਿੰਗ ਕਰਨ ਤੋਂ ਭੱਜ ਗਈ | ਇਸ ਮੌਕੇ ਸਰਕਾਰੀ ਆਈ.ਟੀ.ਆਈ. ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਦੇ ਆਗੂਆਂ ਗੁਰਪ੍ਰੀਤ ਸਿੰਘ, ਰਵਿੰਦਰ ਸਿੰਘ, ਗੁਰਜਿੰਦਰ ਸਿੰਘ, ਹਰਪ੍ਰੀਤ ਸਿੰਘ, ਕਰਮਵੀਰ ਸਿੰਘ, ਮਨਰਾਜ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਨਾ ਮੰਨਣ ਕਰਕੇ 6 ਫਰਵਰੀ ਨੂੰ ਮੁੱਖ ਮੰਤਰੀ ਪੰਜਾਬ ਦੀ ਸੰਗਰੂਰ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ ਅਤੇ ਚੰਡੀਗੜ੍ਹ ਦਾ ਪੱਕਾ ਮੋਰਚਾ ਵੀ ਬਦਲ ਕੇ ਸੰਗਰੂਰ ਵਿਖੇ ਲਗਾਇਆ ਜਾਵੇਗਾ |
ਪਿਛਲੀ ਖ਼ਬਰ ਵਿਧਾਇਕਾ ਬੀਬੀ ਮਾਣੂੰਕੇ ਨੇ 18 ਫੁੱਟੀ ਸੜਕ ਦਾ ਨੀਂਹ ਪੱਥਰ ਰੱਖਿਆ ਅਗਲੀ ਖ਼ਬਰ ਸਾਬਕਾ ਭਾਰਤੀ ਹਾਕੀ ਕੋਚ ਮਾਈਕਲ ਨੋਬਸ ਦਾ ਦਿਹਾਂਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।