11-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਵਿਧਾਇਕਾ ਬੀਬੀ ਮਾਣੂੰਕੇ ਨੇ 18 ਫੁੱਟੀ ਸੜਕ ਦਾ ਨੀਂਹ ਪੱਥਰ ਰੱਖਿਆ

ਅਜੀਤ ਡੈਸਕ 30-01-2026
ਚੌਂਕੀਮਾਨ, 29 ਜਨਵਰੀ (ਤੇਜਿੰਦਰ ਸਿੰਘ ਚੱਢਾ)-ਪਿੰਡ ਪੋਨਾ ਵਿਖੇ ਹਲਕਾ ਜਗਰਾਉਂ ਦੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਉਚੇਚੇ ਤੌਰ 'ਤੇ ਪਹੁੰਚ ਕੇ ਬਾਬਾ ਸੁੰਦਰ ਅਨੂਪ ਜੀ ਦੀ ਦਰਗਾਹ ਪੋਨਾ ਤੋਂ ਜਗਰਾਉਂ-ਲੁਧਿਆਣਾ ਮੁੱਖ ਮਾਰਗ (ਪਿੰਡ ਅਲੀਗੜ੍ਹ) ਤੱਕ ਨਵੀਂ ਬਣਾਈ ਜਾ ਰਹੀ 18 ਫੁੱਟੀ ਸੜਕ ਦਾ ਨੀਂਹ ਪੱਥਰ ਰੱਖਿਆ | ਇਸ ਮੌਕੇ ਸਰਪੰਚ ਹਰਪ੍ਰੀਤ ਸਿੰਘ ਰਾਜੂ ਪੋਨਾ, ਸਾਬਕਾ ਸਰਪੰਚ ਗੁਰਵਿੰਦਰ ਸਿੰਘ ਪੋਨਾ ਤੇ ਬਾਬਾ ਹਰਨੇਕ ਸਿੰਘ ਦੀ ਅਗਵਾਈ ਵਿਚ ਗ੍ਰਾਮ ਪੰਚਾਇਤ ਤੇ ਪਿੰਡ ਦੇ ਪਤਵੰਤੇ ਸੱਜਣਾ ਨੇ ਵਿਧਾਇਕਾ ਬੀਬੀ ਸਰਵਜੀਤ ਕੌਰ ਮਾਣੂੰਕੇ ਦਾ ਪਿੰਡ ਪੁੱਜਣ 'ਤੇ ਭਰਵਾਂ ਸਵਾਗਤ ਕੀਤਾ | ਇਸ ਮੌਕੇ ਬੀਬੀ ਸਰਵਜੀਤ ਕੌਰ ਮਾਣੂੰਕੇ ਨੇ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦਾ ਮੁੱਖ ਮਕਸਦ ਹੀ ਪਿੰਡਾਂ ਦੀ ਨੁਹਾਰ ਬਦਲਣਾ ਤੇ ਪਿੰਡ ਨੂੰ ਜੋੜਦੀਆਂ ਸੜਕਾਂ ਨੂੰ ਨਵੀਆਂ ਬਣਾ ਕੇ ਲੋਕਾਂ ਨੂੰ ਸਹੂਲਤ ਦੇਣਾ ਹੈ | ਇਸ ਮੌਕੇ ਸਰਪੰਚ ਹਰਪ੍ਰੀਤ ਸਿੰਘ ਰਾਜੂ ਪੋਨਾ ਤੇ ਸਾਬਕਾ ਸਰਪੰਚ ਗੁਰਵਿੰਦਰ ਸਿੰਘ ਪੋਨਾ ਨੇ ਬੀਬੀ ਸਰਵਜੀਤ ਕੌਰ ਮਾਣੂੰਕੇ ਨੂੰ ਅਪੀਲ ਕੀਤੀ ਕਿ ਨਵੀਂ ਬਣਾਈ ਜਾ ਰਹੀ ਸੜਕ ਦਾ ਕੰਮ ਜਲਦੀ ਪੂਰਾ ਕੀਤਾ ਜਾਵੇ | ਇਸ ਮੌਕੇ ਬਾਬਾ ਹਰਨੇਕ ਸਿੰਘ ਨੇ ਬੀਬੀ ਸਰਵਜੀਤ ਕੌਰ ਮਾਣੂੰਕੇ ਦਾ ਸਨਮਾਨ ਕੀਤਾ | ਇਸ ਮੌਕੇ ਗੁਰਪ੍ਰੀਤ ਸਿੰਘ, ਗਗਨ ਪੋਨਾ, ਬਹਾਦਰਵੀਰ ਸਿੰਘ, ਲੱਕੀ ਪੰਡਿਤ, ਜਗਮੇਲ ਸਿੰਘ, ਹਰਦੀਪ ਸਿੰਘ (ਸਾਰੇ ਪੰਚ), ਬਾਬਾ ਜੱਗੀ, ਨੰਬਰਦਾਰ ਰਾਜਵਿੰਦਰ ਸਿੰਘ, ਨੰਬਰਦਾਰ ਪੂਰਨ ਸਿੰਘ, ਨੰਬਰਦਾਰ ਜਤਿੰਦਰ ਸਿੰਘ ਆਦਿ ਨਗਰ ਨਿਵਾਸੀ ਹਾਜ਼ਰ ਸਨ |
ਪਿਛਲੀ ਖ਼ਬਰ ਡੀ. ਸੀ. ਲੁਧਿਆਣਾ ਵਲੋਂ ਹਲਵਾਰਾ ਹਵਾਈ ਅੱਡੇ ਦੇ ਉਦਘਾਟਨ ਸੰਬੰਧੀ ਉੱਚ ਪੱਧਰੀ ਮੀਟਿੰਗ ਅਗਲੀ ਖ਼ਬਰ ਸਰਕਾਰੀ ਆਈ.ਟੀ.ਆਈਜ਼ ਠੇਕਾ ਮੁਲਾਜ਼ਮ ਯੂਨੀਅਨ ਵਲੋਂ ਮੰਗਾਂ ਸੰਬੰਧੀ ਮੁੱਖ ਮੰਤਰੀ ਦੀ ਕੋਠੀ ਦਾ ਘਿਰਾਓ 6 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।