ਘਮਣੇਵਾਲ ਤੋਂ ਸੰਗਤਾਂ ਦਾ ਜਥਾ ਕਾਸ਼ੀ ਬਨਾਰਸ ਦਰਸ਼ਨਾਂ ਲਈ ਰਵਾਨਾ
ਅਜੀਤ ਡੈਸਕ
30-01-2026
ਹੰਬੜਾਂ, 29 ਜਨਵਰੀ (ਮੇਜਰ ਹੰਬੜਾਂ)-ਧੰਨ ਮਾਤਾ ਕਲਸਾਂ ਸਤਿਨਾਮ ਕੇਂਦਰ ਘਮਣੇਵਾਲ ਤੋਂ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਸਥਾਨ ਸ੍ਰੀ ਗਵਰਧਨਪੁਰ ਕਾਂਸ਼ੀ ਬਨਾਰਸ ਵਾਸਤੇ ਸ਼ਰਧਾਲੂਆਂ ਦਾ ਜੱਥਾ ਮੁੱਖ ਸੇਵਾਦਾਰ ਬਾਬਾ ਗੁਲਜ਼ਾਰ ਸਿੰਘ, ਕਾਂਗਰਸ ਐੱਸ.ਸੀ. ਡਿਪਾਰਟਮੈਂਟ ਦੇ ਜ਼ਿਲ੍ਹਾ ਚੇਅਰਮੈਨ ਬਲਾਕ ਸੰਮਤੀ ਮੈਂਬਰ ਲਖਵਿੰਦਰ ਸਿੰਘ ਘਮਣੇਵਾਲ ਦੀ ਅਗਵਾਈ ਹੇਠ ਰਵਾਨਾ ਹੋਇਆ | ਇਸ ਸਮੇਂ ਚੇਅਰਮੈਨ ਘਮਣੇਵਾਲ ਨੇ ਕਿਹਾ ਕਿ ਸਾਨੂੰ ਗੁਰੂ ਰਵਿਦਾਸ ਜੀ ਮਹਾਰਾਜ ਦਾ ਆਗਮਨ ਪੁਰਬ ਵੱਡੀ ਪੱਧਰ 'ਤੇ ਮਨਾਉਣ ਦੇ ਨਾਲ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜਨਮ ਸਥਾਨਾਂ ਦੇ ਦਰਸ਼ਨਾਂ ਲਈ ਜ਼ਰੂਰ ਜਾਣਾ ਚਾਹੀਦਾ ਹੈ | ਧੰਨ ਮਾਤਾ ਕਲਸਾਂ ਸਤਿਨਾਮ ਕੇਂਦਰ ਘਮਣੇਵਾਲ ਦੇ ਮੁੱਖ ਸੇਵਾਦਾਰ ਬਾਬਾ ਗੁਲਜ਼ਾਰ ਸਿੰਘ ਨੇ ਕਿਹਾ ਕਿ ਪਿੰਡ ਘਮਣੇਵਾਲ ਦੀਆਂ ਸੰਗਤਾਂ ਵਡਭਾਗੀਆ ਹਨ, ਜੋ ਕਿ ਹਰੇਕ ਸਾਲ ਬਨਾਰਸ ਕਾਂਸੀ ਦੇ ਦਰਸ਼ਨ ਕਰਕੇ ਜੀਵਨ ਸਫ਼ਲਾ ਕਰ ਰਹੀਆ ਹਨ ਤੇ ਇਹ ਸੇਵਾ ਨਿਰੰਤਰ ਜਾਰੀ ਰਹੇਗੀ | ਇਸ ਮੌਕੇ ਸਾਬਕਾ ਸਰਪੰਚ ਅਲਬੇਲ ਸਿੰਘ, ਪਾਲ ਸਿੰਘ, ਸੰਦੀਪ ਸਿੰਘ, ਹਰਵੀਰ ਸਿੰਘ, ਜਸਵੰਤ ਸਿੰਘ ਹੰਬੜਾਂ, ਚਰਨ ਸਿੰਘ ਭੱਠਾਧੂਹਾ, ਜਰਨੈਲ ਸਿੰਘ ਭੱਠਾਧੂਹਾ, ਗਗਨਦੀਪ ਸਿੰਘ, ਜਗਜੀਤ ਸਿੰਘ, ਪਰਮਜੀਤ ਕੌਰ, ਸੁਖਵਿੰਦਰ ਕੌਰ, ਰਮਨਦੀਪ ਕੌਰ, ਕਰਮਜੀਤ ਕੌਰ, ਮਨਜੀਤ ਕੌਰ, ਹਰਪ੍ਰੀਤ ਕੌਰ, ਸਰਬਜੀਤ ਕੌਰ, ਪਰਮਜੀਤ ਸਿੰਘ, ਜਸਵੰਤ ਸਿੰਘ, ਬਲਜੀਤ ਕੌਰ, ਬਲਦੇਵ ਕੌਰ, ਜਰਨੈਲ ਸਿੰਘ ਸਮੇਤ ਭਾਰੀ ਗਿਣਤੀ 'ਚ ਸੰਗਤਾਂ ਵੀ ਮੌਜੂਦ ਸਨ |